Menu

ਸੇਵਾ ਕੇਂਦਰਾਂ ਦੀਆਂ ਸੇਵਾਵਾਂ ਹਾਸਲ ਕਰਨ ਲਈ ਅਗੇਤੀ ਪ੍ਰਵਾਨਗੀ ਲੈਣੀ ਲਾਜ਼ਮੀ – ਡਿਪਟੀ ਕਮਿਸ਼ਨਰ ਫਾਜ਼ਿਲਕਾ

ਫਾਜ਼ਿਲਕਾ, 1 ਮਈ (ਰਿਤਿਸ਼) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕਰਦਿਆਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੇਵਾ ਕੇਂਦਰਾਂ ਦੇ ਸਟਾਫ ਅਤੇ ਕੰਮਕਾਜ ਲਈ ਆਉਣ ਵਾਲੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸੇਵਾ ਕੇਂਦਰਾਂ ਵਿਚ ਕੀਤੀ ਜਾਂਦੀ ਫੀਸ ਦੀ ਅਦਾਇਗੀ ਵੀ ਡਿਜ਼ੀਟਲ ਭਾਵ ਪੀ.ਓ.ਐਸ. ਮਸ਼ੀਨਾਂ ਰਾਹੀਂ ਹੋਵੇਗੀ।ਸੇਵਾ ਕੇਂਦਰਾਂ ਦੇ ਸਮੁੱਚੇ ਸਟਾਫ ਲਈ ਵੈਕਸੀਨੇਸ਼ਨ ਸਰਟੀਫਿਕੇਟ ਲਾਜ਼ਮੀ ਕੀਤਾ ਗਿਆ ਹੈ। ਵੈਕਸੀਨੇਸ਼ਨ ਸਰਟੀਫਿਕੇਟ ਤੋਂ ਬਿਨ੍ਹਾਂ ਕਿਸੇ ਵੀ ਸਟਾਫ ਮੈਂਬਰ ਨੂੰ ਸੇਵਾ ਕੇਂਦਰਾਂ ਅੰਦਰ ਕੰਮ ਕਰਨ ਦੀ ਅਗਿਆ ਨਹੀਂ ਹੋਵੇਗੀ।
ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚੋਂ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਅਗੇਤੀ ਪ੍ਰਵਾਨਗੀ ਤੋਂ ਬਿਨ੍ਹਾਂ ਕਿਸੇ ਵੀ ਬਿਨੈਕਾਰ ਨੂੰ ਸੇਵਾ ਪ੍ਰਦਾਨ ਨਹੀਂ ਕੀਤੀ ਜਾਵੇਗੀ।ਅਗੇਤੀ ਪ੍ਰਵਾਨਗੀ ਮੋਬਾਇਲ ਐਪ ਐਮ-ਸੇਵਾ ਕੋਵਾ, ਵੈਬਸਾਈਟ  dgrpg.punjab.gov.in/sewa-kendras/ ਜਾਂ ਮੋਬਾਇਲ ਨੰਬਰ 8968593812, 8968593813 `ਤੇ ਸੰਪਰਕ ਕਰਕੇ ਲਈ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਅੰਦਰ ਸਟਾਫ ਅਤੇ ਨਾਗਰਿਕਾਂ ਲਈ ਮਾਸਕ ਪਾਉਣਾ ਅਤਿ ਲਾਜ਼ਮੀ ਹੈ।ਸੇਵਾ ਕੇਂਦਰਾਂ ਦੇ ਅੰਦਰ ਸੇਵਾ ਕਾਉਂਟਰਾਂ ਦੀ ਗਿਣਤੀ ਅਨੁਸਾਰ ਹੀ ਪ੍ਰਾਰਥੀ ਜਾ ਸਕਣਗੇ, ਬਾਕੀ ਪ੍ਰਾਰਥੀਆਂ ਨੂੰ ਸੇਵਾ ਕੇਂਦਰ ਦੇ ਬਾਹਰ ਉਡੀਕ ਕਰਨੀ ਹੋਵੇਗੀ। ਦਸਤਾਵੇਜ਼ ਹਾਸਲ ਕਰਨ ਲਈ ਪ੍ਰਾਰਥੀਆਂ ਨੂੰ ਕੋਰੀਅਰ ਸਰਵਿਸ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਨੂੰ ਸਫਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ।

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ 18-44…

ਚੰਡੀਗੜ੍ਹ, 15 ਮਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨੂੰ 18-44 ਸਾਲ ਦੀ ਉਮਰ…

ਯੋਗੀ ਅਦਿੱਤਿਆਨਾਥ ਦੇ ਮਲੇਰਕੋਟਲਾ ਵਾਲੇ…

ਚੰਡੀਗੜ੍ਹ, 15 ਮਈ- ਪੰਜਾਬ ਦੇ ਮੁੱਖ ਮੰਤਰੀ…

ਮਮਤਾ ਬੈਨਰਜੀ ਨੇ ਤੀਜੀ ਵਾਰ…

ਮਮਤਾ ਬੈਨਰਜੀ ਨੇ ਅੱਜ ਤੀਜੀ ਵਾਰ ਪੱਛਮੀ…

ਟਵਿੱਟਰ ਨੇ ਕੰਗਣਾ ਰਣਾਵਤ ਦੇ…

ਨਵੀਂ ਦਿੱਲੀ, 4 ਮਈ- ਅਕਸਰ ਆਪਣੇ ਬੇਤੁੱਕੇ…

Listen Live

Subscription Radio Punjab Today

Our Facebook

Social Counter

  • 19363 posts
  • 1 comments
  • 0 fans

Log In