ਬਠਿੰਡਾ, 1 ਮਈ (ਗੁਰਜੀਤ,ਫੋਟੋ : ਰਾਮ ਸਿੰਘ ਗਿੱਲ) – ਜ਼ਿਲ੍ਹੇ ਦੀਆਂ ਮੰਡੀਆਂ ਵਿਚ 768290 ਮੀਟਿ੍ਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਦਕਿ ਕਣਕ ਦੀ ਖ਼ਰੀਦ ਕਰ ਰਹੀਆਂ ਵੱਖ-ਵੱਖ ਏਜੰਸੀਆਂ ਵਲੋਂ ਹੁਣ ਤੱਕ ਹੁਣ ਤੱਕ 740713 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ 493927 ਮੀਟਿ੍ਕ ਟਨ ਕਣਕ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ (ਆਈ.ਏ.ਐਸ.)ਨੇ ਸਾਂਝੀ ਕੀਤੀ।
ਜ਼ਿਲ੍ਹੇ ਚ ਕੀਤੀ ਜਾ ਰਹੀ ਕਣਕ ਦੀ ਖ਼ਰੀਦ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਸ੍ਰੀ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵਲੋਂ 218646 ਮੀਟਿ੍ਕ ਟਨ, ਮਾਰਕਫੈਡ 177080 ਮੀਟਿ੍ਕ ਟਨ, ਪਨਸਪ 193368 ਮੀਟਿ੍ਕ ਟਨ, ਵੇਅਰ ਹਾਊਸ 122840 ਮੀਟਿ੍ਕ ਟਨ ਅਤੇ ਐਫ.ਸੀ.ਆਈ. ਵਲੋਂ 28779 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਮੰਡੀ ਅਫਸਰ ਸ੍ਰੀ ਪ੍ਰੀਤਕੰਵਰ ਸਿੰਘ ਬਰਾੜ ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਅਤੇ ਲੇਬਰ ਨਾਲ ਸਬੰਧਤ ਵਿਅਕਤੀਆਂ ਲਈ ਛਾਂ, ਰੋਸ਼ਨੀ, ਪੀਣ ਲਈ ਸਾਫ਼ ਪਾਣੀ ਤੋਂ ਇਲਾਵਾ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਹੱਥ ਧੋਣ, ਮਾਸਕ ਅਤੇ ਸਾਫ਼ ਸਫ਼ਾਈ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ ।