Menu

ਮੁੱਖ ਮੰਤਰੀ ਵੱਲੋਂ ਲੋਕ ਸੰਪਰਕ ਵਿਭਾਗ ਦੇ ਮੁਲਾਜ਼ਮ ਲਲਿਤ ਜਿੰਦਲ ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 1 ਮਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਸਹਾਇਕ ਲਲਿਤ ਜਿੰਦਲ ਦੀ ਮੌਤ ਉਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਲਲਿਤ ਜਿੰਦਲ 45 ਵਰਿਆਂ ਦੇ ਸਨ ਜੋ ਪਿਛਲੇ ਦੋ ਹਫਤਿਆਂ ਤੋਂ ਕੋਵਿਡ ਨਾਲ ਜੂਝਦੇ ਹੋਏ ਅੱਜ ਸਵੇਰੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਇਕ ਧੀ ਤੇ ਇਕ ਪੁੱਤਰ ਛੱਡ ਗਏ ਹਨ। ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਲਲਿਤ ਜਿੰਦਲ ਦੀ ਬੇਵਕਤੀ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਪਹੁੰਚਿਆ ਹੈ ਜੋ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਬਹੁਤ ਹੀ ਨੇਕ ਦਿਲ ਤੇ ਮਿਹਨਤੀ ਮੁਲਾਜ਼ਮ ਸਨ।” ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਲਲਿਤ ਜਿੰਦਲ ਦੀ ਮੌਤ ਉਤੇ ਅਫਸੋਸ ਜਾਹਰ ਕੀਤਾ ਹੈ। ਇਸੇ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕਿਰਤ ਕਿ੍ਰਪਾਲ ਸਿੰਘ ਅਤੇ ਡਾਇਰੈਕਟਰ ਅਨਿੰਦਿਤਾ ਮਿੱਤਰਾ ਨੇ ਵੀ ਲਲਿਤ ਜਿੰਦਲ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39850 posts
  • 0 comments
  • 0 fans