ਬਠਿੰਡਾ, 2 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿਚ 788064 ਮੀਟਿ੍ਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਦਕਿ ਕਣਕ ਦੀ ਖ਼ਰੀਦ ਕਰ ਰਹੀਆਂ ਵੱਖ-ਵੱਖ ਏਜੰਸੀਆਂ ਵਲੋਂ ਹੁਣ ਤੱਕ ਹੁਣ ਤੱਕ 769025 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ 521838 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ (ਆਈ.ਏ.ਐਸ.)ਨੇ ਸਾਂਝੀ ਕੀਤੀ। ਜ਼ਿਲ੍ਹੇ ਚ ਕੀਤੀ ਜਾ ਰਹੀ ਕਣਕ ਦੀ ਖ਼ਰੀਦ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵਲੋਂ 229553 ਮੀਟਿ੍ਰਕ ਟਨ, ਮਾਰਕਫੈਡ 183825 ਮੀਟਿ੍ਰਕ ਟਨ, ਪਨਸਪ 199028 ਮੀਟਿ੍ਰਕ ਟਨ, ਵੇਅਰ ਹਾਊਸ 126190 ਮੀਟਿ੍ਰਕ ਟਨ ਤੇ ਐਫ.ਸੀ.ਆਈ. ਵਲੋਂ 30429 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਮੰਡੀ ਅਫਸਰ ਪ੍ਰੀਤਕੰਵਰ ਸਿੰਘ ਬਰਾੜ ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਅਤੇ ਲੇਬਰ ਨਾਲ ਸਬੰਧਤ ਵਿਅਕਤੀਆਂ ਲਈ ਛਾਂ, ਰੋਸ਼ਨੀ, ਪੀਣ ਲਈ ਸਾਫ਼ ਪਾਣੀ ਤੋਂ ਇਲਾਵਾ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਹੱਥ ਧੋਣ, ਮਾਸਕ ਅਤੇ ਸਾਫ਼ ਸਫ਼ਾਈ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ ।