Menu

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦਿਹਾਤੀ ਜਿ਼ਲ੍ਹੇ ਵਿੱਚ ਨਾਜਾਇਜ ਸ਼ਰਾਬ ਨਿਰਮਾਣ ਯੂਨਿਟ ਦਾ ਕੀਤਾ ਪਰਦਾਫਾਸ਼

ਅੰਮ੍ਰਿਤਸਰ, 2 ਮਈ: ਸ਼ਰਾਬ ਦੇ ਤਸਕਰਾਂ ਵਿਰੁੱਧ ਨਾ੍-ਕਾਬਿਲ-ਏ ਬਰਦਾਸ਼ਤ ਰਵੱਈਆ ਅਖ਼ਤਿਆਰ ਕਰਦਿਆਂ, ਅੰਮ੍ਰਿਤਸਰ ਪੁਲਿਸ ( ਦਿਹਾਤੀ) ਨੇ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਇਥੇ ਲੋਪੋਕੇ ਦੇ ਪਿੰਡ ਬੋਪਾਰਾਏ ਖੁਰਦ ਵਿਖੇ ਛਾਪੇਮਾਰੀ ਦੌਰਾਨ ਇੱਕ ਹੋਰ ਨਾਜਾਇਜ਼ ਸ਼ਰਾਬ ਨਿਰਮਾਣ ਯੂਨਿਟ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਰਵਣ ਸਿੰਘ, ਅੰਗਰੇਜ਼ ਸਿੰਘ, ਸੰਜੇ, ਅਵਤਾਰ ਸਿੰਘ ਅਤੇ ਰੇਸ਼ਮ ਸਿੰਘ ਸਾਰੇ ਵਾਸੀ ਪਿੰਡ ਬੋਪਾਰਾਏ ਖੁਰਦ ,ਲੋਪੋਕੇ  ਵਜੋਂ ਹੋਈ ਹੈ। ਪੁਲਿਸ ਨੇ ਮੌਕੇ ਤੋਂ 1,18,400 ਕਿੱਲੋ ਲਾਹਣ, 390 ਲੀਟਰ ਨਾਜਾਇਜ਼ ਸ਼ਰਾਬ, ਅੱਠ ਸ਼ਰਾਬ ਦੀ ਚਾਲੂ ਭੱਠੀਆਂ,94 ਡਰੰਮ (ਹਰੇਕ 50 ਲੀਟਰ ਦਾ), ਚਾਰ ਗੈਸ ਸਿਲੰਡਰ ਅਤੇ 20 ਤਰਪਾਲਾਂ ਵੀ ਕਬਜ਼ੇ ਵਿੱਚ ਲਈਆਂ ਹਨ। ਜਿ਼ਕਰਯੋਗ ਹੈ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗੈਰ- ਕਾਨੂੰਨੀ ਸ਼ਰਾਬ ਨਿਰਮਾਣ ਯੂਨਿਟ ਵਿਰੁੱਧ ਕੀਤੀ ਇਹ 7 ਵੀਂ ਕਾਰਵਾਈ ਹੈ, ਜਿਸ ਦੇ ਸਿੱਟੇ ਵਜੋਂ 38 ਦੇ ਕਰੀਬ ਸ਼ਰਾਬ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਪੁਲਿਸ ਨੇ 1 ਮਾਰਚ ਤੋਂ ਚਲਾਏ ਇਨ੍ਹਾਂ ਸੱਤ ਅਪ੍ਰੇਸ਼ਨਾਂ ਤਹਿਤ 7,54,100 ਕਿੱਲੋ ਲਾਹਣ, 4061.25 ਲੀਟਰ ਨਾਜਾਇਜ਼ ਸ਼ਰਾਬ, 57 ਸ਼ਰਾਬ ਦੀਆ ਚਾਲੂ ਭੱਠੀਆਂ, 1830 ਕਿਲੋ ਗੁੜ, 297 ਡਰੰਮ, 78 ਤਰਪਾਲਾਂ, 43 ਗੈਸ ਸਿਲੰਡਰ, ਚਾਰ ਪਾਣੀ ਦੀਆਂ ਟੈਂਕੀਆਂ, 62 ਕੈਨਜ਼ ਅਤੇ ਛੇ ਮੋਟਰਸਾਈਕਲ ਬਰਾਮਦ ਕੀਤੇ ਹਨ। ਐਸ.ਐਸ.ਪੀ. ਅੰਮ੍ਰਿਤਸਰ (ਦਿਹਾਤੀ) ਧਰੁਵ ਦਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਪੁਲਿਸ (ਦਿਹਾਤੀ) ਦੀਆਂ ਸਾਂਝੀਆਂ ਪੁਲਿਸ ਟੀਮਾਂ ਨੇ ਖੁਫੀਆ ਜਾਣਕਾਰੀ ਅਤੇ ਸੁਚੱਜੀ ਰੇਕੀ ਦੇ ਅਧਾਰ ‘ਤੇ ਸ਼ੱਕੀ ਥਾਵਾਂ ‘ਤੇ ਛੇ ਘੰਟੇ ਲੰਬੀ ਕਾਰਵਾਈ ਕੀਤੀ ,ਜਿਸ ਕਾਰਨ ਵੱਡੇ ਪੱਧਰ ‘ਤੇ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਯੂਨਿਟ ਸਬੰਧੀ ਤੱਥ ਸਾਹਮਣੇ ਆਏ ਹਨ। ਪੁਲਿਸ ਦੀਆਂ ਟੀਮਾਂ ਦੀ ਅਗਵਾਈ ਏ.ਐਸ.ਪੀ ਮਜੀਠਾ ਅਭਿਮਨਿਯੂ ਰਾਣਾ, ਡੀ.ਐਸ.ਪੀ. ਡਿਟੈਕਟਿਵ ਗੁਰਿੰਦਰ ਨਾਗਰਾ, ਡੀਐਸਪੀ ਸਪੈਸ਼ਲ ਬ੍ਰਾਂਚ ਸੁਖਰਾਜ ਸਿੰਘ ਅਤੇ ਡੀ.ਐਸ.ਪੀ. ਅਟਾਰੀ ਗੁਰਪ੍ਰਤਾਪ ਸਿੰਘ ਸਹੋਤਾ ਨੇ ਕੀਤੀ। ਐਸ.ਐਸ.ਪੀ ਦਹੀਆ ਨੇ ਦੱਸਿਆ ਕਿ ਪੁਲਿਸ ਵੱਲੋਂ ਹੁਣ ਤੱਕ ਨਾਜਾਇਜ਼ ਸ਼ਰਾਬ ਦੀਆਂ ਨਾਜਾਇਜ਼ ਯੂਨਿਟਾਂ ਦੇ ਉਤਪਾਦਨ ਅਤੇ ਸਪਲਾਈ ਚੇਨ ਦੀ ਭੂਗੋਲਿਕ ਨਿਸ਼ਾਨਦੇਹੀ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਤੋਂ ਇਲਾਵਾ ਪੁਲਿਸ ਹੁਣ ਇਹਨਾਂ ਦੋਸ਼ੀ ਵਿਅਕਤੀਆਂ ਵਲੋਂ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਤੋਂ ਬਣਾਈਆਂ  ਜਾਇਦਾਦਾਂ ਦੀ ਪੁਣ-ਛਾਣ ਵੀ ਕਰ ਰਹੀ ਹੈ। ਉਹਨਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲਗਦਾ ਹੈ ਕਿ ਦੋਸ਼ੀ ਵਿਅਕਤੀਆਂ ਵਲੋਂ ਇੱਕ ਸੁਚੱਜੇ ਅਤੇ ਅਰਧ-ਮਸ਼ੀਨੀ ਢੰਗ ਨਾਲ ਨਾਜਾਇਜ਼ ਸ਼ਰਾਬ ਦਾ ਉਤਪਾਦਨ ਕੀਤਾ ਜਾਂਦਾ ਸੀ ਜੋ ਕਿ ਪਿੰਡ ਦੇ ਅੰਦਰੋਂ ਗੁੜ ਵਰਗੇ ਕੱਚੇ ਮਾਲ ਦੀ ਖਪਤ ਤੇ ਅਧਾਰਤ ਸੀ ਅਤੇ ਪਿੰਡ ਦੇ ਬਾਹਰੀ ਖੇਤਰਾਂ ਤੋਂ ਹੋਰਨਾਂ ਥਾਵਾਂ ਤੱਕ ਸਪਲਾਈ ਕੀਤੀ ਜਾਂਦੀ ਸੀ। ਐਸਐਸਪੀ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਵੱਖ-ਵੱਖ ਪੱਖਾਂ ਤੋਂ ਜਾਂਚ ਕਰ ਰਹੀ ਹੈ ਅਤੇ ਅਜਿਹੀਆਂ ਹੋਰ ਗੈਰ-ਕਾਨੂੰਨੀ ਸ਼ਰਾਬ ਨਿਰਮਾਣ ਯੂਨਿਟਾਂ ਦੇ ਜਲਦੀ ਹੀ ਲੱਭੇ ਜਾਣ ਦੀ ਉਮੀਦ ਹੈ। ਇਸੇ ਦੌਰਾਨ ਥਾਣਾ ਲੋਪੋਕੇ ਵਿਖੇ ਆਬਕਾਰੀ ਐਕਟ ਦੀ ਧਾਰਾ 61, 78 (2), 1 ਅਤੇ 14 ਅਧੀਨ ਕੇਸ ਦਰਜ ਕੀਤਾ ਗਿਆ ਹੈ ਅਤੇ ਕਥਿਤ ਦੋਸ਼ੀ ਵਿਅਕਤੀਆਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਕਾਨੂੰਨੀ ਧਾਰਾਵਾਂ ਤਹਿਤ ਚੱਲ ਰਹੀ ਹੈ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39926 posts
  • 0 comments
  • 0 fans