ਬਠਿੰਡਾ, 3 ਮਈ – ਜ਼ਿਲੇ ਦੀਆਂ ਮੰਡੀਆਂ ਵਿਚ 804051 ਮੀਟਿ੍ਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਦਕਿ ਕਣਕ ਦੀ ਖਰੀਦ ਕਰ ਰਹੀਆਂ ਵੱਖ-ਵੱਖ ਏਜੰਸੀਆਂ ਵਲੋਂ ਹੁਣ ਤੱਕ ਹੁਣ ਤੱਕ 790855 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ 549694 ਮੀਟਿ੍ਕ ਟਨ ਕਣਕ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ (ਆਈ.ਏ.ਐਸ.)ਨੇ ਸਾਂਝੀ ਕੀਤੀ।
ਜ਼ਿਲੇ ਚ ਕੀਤੀ ਜਾ ਰਹੀ ਕਣਕ ਦੀ ਖਰੀਦ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਸ੍ਰੀ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵਲੋਂ 235819 ਮੀਟਿ੍ਕ ਟਨ, ਮਾਰਕਫੈਡ 189825 ਮੀਟਿ੍ਰਕ ਟਨ, ਪਨਸਪ 203173 ਮੀਟਿ੍ਕ ਟਨ, ਵੇਅਰ ਹਾਊਸ 131310 ਮੀਟਿ੍ਕ ਟਨ ਅਤੇ ਐਫ.ਸੀ.ਆਈ. ਵਲੋਂ 30728 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਮੰਡੀ ਅਫਸਰ ਸ੍ਰੀ ਪ੍ਰੀਤਕੰਵਰ ਸਿੰਘ ਬਰਾੜ ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਅਤੇ ਲੇਬਰ ਨਾਲ ਸਬੰਧਤ ਵਿਅਕਤੀਆਂ ਲਈ ਛਾਂ, ਰੋਸ਼ਨੀ, ਪੀਣ ਲਈ ਸਾਫ਼ ਪਾਣੀ ਤੋਂ ਇਲਾਵਾ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਹੱਥ ਧੋਣ, ਮਾਸਕ ਅਤੇ ਸਾਫ਼ ਸਫ਼ਾਈ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ ।