Menu

ਕਰੋਨਾ ਟੈਸਟ ਕਰਵਾਉਣ ਬਾਰੇ ਲੋਕਾਂ ਨੂੰ ਕੀਤਾ ਜਾਵੇ ਵੱਧ ਤੋਂ ਵੱਧ ਪ੍ਰੇਰਿਤ- ਸਿਵਲ ਸਰਜਨ ਫਾਜ਼ਿਲਕਾ

ਫਾਜ਼ਿਲਕਾ, 3 ਮਈ (ਰਿਤਿਸ਼) – ਸਿਵਲ ਸਰਜਨ ਫਾਜ਼ਿਲਕਾ ਡਾ. ਹਰਜਿੰਦਰ ਸਿੰਘ ਨੇ ਕਰੋਨਾਂ ਨੂੰ ਲੈ ਕੇ ਜ਼ਿਲੇ ਦੇ ਸਾਰੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਵੱਧ ਤੋ ਵੱਧ ਟੈਸਟਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਕਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਟੈਸਟ ਕਰਵਾਵਾਂਗੇ ਤਾਂ ਹੀ ਬਿਮਾਰੀ ਦਾ ਪਤਾ ਲਗੇਗਾ ਅਤੇ ਸਮੇਂ ਸਿਰ ਲੋੜੀਂਦਾ ਇਲਾਜ ਲਿਆ ਜਾ ਸਕੇਗਾ।
ਸਿਵਲ ਸਰਜਨ ਨੇ ਕਿਹਾ ਕਿ ਲੋਕਾਂ ਨੂੰ ਟੈਸਟਿੰਗ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਇਸ ਬੀਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਇਸ ਦੇ ਨਾਲ-ਨਾਲ ਉਹਨਾਂ ਨੇ ਕਿਹਾ ਕਿ ਪਾਜੀਟਿਵ ਮਰੀਜਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਵੀ ਟੈਸਟ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇ, ਸਮੇਂ ਸਿਰ ਪਤਾ ਲਗਣ ਨਾਲ ਇਸ ਮਹਾਮਾਰੀ `ਤੇ ਕਾਬੂ ਪਾਇਆ ਜਾ ਸਕਦਾ ਹੈ। ਇਸਦੇ ਨਾਲ-ਨਾਲ ਲੋਕ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ।ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਹੁਣ ਤੱਕ 1 ਲੱਖ 34 ਹਜ਼ਾਰ 358 ਲੋਕਾਂ ਦੇ ਕਰੋਨਾ ਦੇ ਸੈਂਪਲ ਲਏ ਜਾ ਚੁੱਕੇ ਹਨ।
ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਕਮ ਤੋ ਘਰੋਂ ਬਾਹਰ ਨਾ ਨਿਕਲਿਆ ਜਾਵੇ, ਜੇ ਜ਼ਰੂਰੀ ਹੈ ਤਾਂ ਮਾਸਕ ਪਾ ਕੇ ਹੀ ਜਾਇਆ ਜਾਵੇ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋ ਗੁਰੇਜ਼ ਕੀਤਾ ਜਾਵੇ ਤੇ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਵਾਰ-ਵਾਰ ਹੱਥ ਸਾਬਣ ਨਾਲ ਧੋਤੇ ਜਾਣ ਜਾਣ। ਉਨ੍ਹਾਂ ਕਿਹਾ ਕੇ ਬੁਖਾਰ, ਖਾਂਸੀ, ਜੁਕਾਮ ਆਦਿ ਹੋਣ ਤੇ ਤੁਰੰਤ ਅਪਣਾ ਕਰੋਨਾ ਟੈਸਟ ਕਰਵਾਇਆ ਜਾਵੇ। ਉਹਨਾਂ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸੇ ਵੀ ਭਰਮ ਜਾ ਅਫਵਾਹ ਤੋ ਬਚਿਆ ਜਾਵੇ, ਘਰ ਬੈਠ ਕੇ ਅਪਣੇ ਆਪ ਇਲਾਜ਼ ਲੈਣ ਦੀ ਬਜਾਏ ਨਜ਼ਦੀਕੀ ਸਰਕਾਰੀ ਹਸਪਤਾਲ ਨਾਲ ਰਾਬਤਾ ਕਾਇਮ ਕੀਤਾ ਜਾਵੇ।
ਇਸ ਮੌਕੇ ਡਾ ਕਵਿਤਾ, ਡਾ ਚਰਨਜੀਤ, ਡਾ ਰਿੰਕੂ, ਡਾ ਸੁਨੀਤਾ, ਅਨਿਲ ਧਾਮੂ, ਰਾਜੇਸ਼ ਕੁਮਾਰ ਅਤੇ ਸਮੂਹ ਐਸ.ਐਮ.ਓ ਹਾਜ਼ਰ ਸਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans