Menu

ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਕੋਵਿਡ ਸਬੰਧੀ ਅਧਿਕਾਰੀਆਂ ਅਤੇ ਡਾਕਟਰਾਂ ਨਾਲ ਕੀਤੀ ਮੀਟਿੰਗ

ਫਾਜ਼ਿਲਕਾ, 3 ਮਈ (ਰਿਤਿਸ਼) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਸਾਰ ਨੂੰ ਦੇਖਦੇ ਹੋਏ ਪ੍ਰਬੰਧਾਂ ਨੂੰ ਹੋਰ ਪੁਖਤਾ ਕਰਨ ਲਈ ਪ੍ਰਸ਼ਾਸਨਿਕ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਸਬ ਡਿਵੀਜ਼ਨ ਫਾਜ਼ਿਲਕਾ ਦੀ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਟੈਸਟਿੰਗ ਦੀ ਪ੍ਰਕਿਰਿਆ `ਚ ਤੇਜੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਸੈਂਪਲਿੰਗ ਲਈ ਸਾਰਾ ਸਮਾਨ, ਫਤਿਹ ਕਿਟ ਅਤੇ ਵੈਕਸੀਨੇਸ਼ਨ ਦੀ ਉਪਲਬਧਤਾ ਲੋੜੀਂਦੀ ਮਾਤਰਾ ਵਿਚ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਆਕਸੀਜਨ ਦੀ ਮਾਤਰਾਂ ਸਬੰਧੀ ਵੱਖਰੀ ਟੀਮ ਬਣਾਈ ਜਾਵੇ ਜਿਸ ਕੋਲ ਆਕਸੀਜਨ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਹੋਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਦੇ ਪ੍ਰਸਾਰ ਨੂੰ ਕੰਟਰੋਲ ਕਰਨ ਲਈ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾਵੇ ਅਤੇ ਪਾਜੀਟਿਵ ਆਉਣ ਵਾਲੇ ਮਰੀਜਾਂ ਦੇ ਕੰਟੈਕਟ `ਚ ਆਉਣ ਵਾਲੇ ਵਿਅਕਤੀਆਂ ਨੂੰ ਟਰੇਸ ਕਰਕੇ ਉਨ੍ਹਾਂ ਦੇ ਟੈਸਟ ਵੀ ਕੀਤੇ ਜਾਣ ਤਾਂ ਜ਼ੋ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਾਜੀਟਿਵ ਆਉਣ ਉਪਰੰਤ ਹੋਮ ਆਈਸੋਲੇਸ਼ਨ ਹੋਣ ਵਾਲੇ ਵਿਅਕਤੀਆਂ ਦੀ ਸਿਹਤ ਸਬੰਧੀ ਵੀ ਪੁਛ-ਗਿਛ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੋਮ ਆਈਸੋਲੇਸ਼ਨ ਵਿਅਕਤੀ ਨੂੰ ਫਤਿਹ ਕਿਟ ਜ਼ਰੂਰ ਮੁਹੱਈਆ ਕਰਵਾਈ ਜਾਵੇ ਜੇਕਰ ਵਿਅਕਤੀ ਘਰ ਵਿਚ ਠੀਕ ਮਹਿਸੂਸ ਨਹੀਂ ਕਰਦਾ ਤਾਂ ਉਸਨੂੰ ਹਸਪਤਾਲ ਵਿਚ ਸ਼ਿਫਟ ਕੀਤਾ ਜਾਵੇ।ਉਨ੍ਹਾਂ ਨੇ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਅਤੇ ਆਕਸੀਜਨ ਦੀ ਉਪਲੱਬਧਤਾ ਯਕੀਨੀ ਬਣਾਈ ਰੱਖਣ ਲਈ ਵੱਖ-ਵੱਖ ਟੀਮਾਂ ਗਠਤ ਕੀਤੀਆਂ ਜਾਣ ਅਤੇ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਰੋਜ਼ਾਨਾ ਅਧਾਰ ਤੇ ਰਿਪੋਰਟ ਪੇਸ਼ ਕੀਤੀ ਜਾਵੇ ਤਾਂ ਜ਼ੋ ਜ਼ਿਲ੍ਹੇ ਨਾਲ ਸਬੰਧਤ ਰਿਪੋਰਟ ਸਰਕਾਰ ਨੂੰ ਭੇਜੀ ਜਾ ਸਕੇ।
ਇਸ ਮੌਕੇ ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ, ਸਹਾਇਕ ਕਮਿਸ਼ਨਰ (ਜ) ਸ੍ਰੀ ਕੰਵਰਜੀਤ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਅਮਰੀਕ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਵਿਜੈ ਬਹਿਲ, ਸਿਵਲ ਸਰਜਨ ਡਾ. ਹਰਜਿੰਦਰ, ਡੀ.ਪੀ.ਐਮ. ਰਾਜੇਸ਼ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਡਾਕਟਰ ਮੌਜੂਦ ਸਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans