Menu

ਸੂਬੇ ਵਿਚ ਮਾਨਤਾ ਪ੍ਰਾਪਤ, ਪੀਲੇ ਕਾਰਡ ਧਾਰਕ ਪੱਤਰਕਾਰਾਂ ਅਤੇ ਬਿਜਲੀ ਨਿਗਮ ਦੇ ਮੁਲਾਜ਼ਮਾਂ ਨੂੰ ਫਰੰਟਲਾਈਨ ਯੋਧੇ ਐਲਾਨਿਆ

ਚੰਡੀਗੜ੍ਹ, 3 ਮਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਮਾਨਤਾ ਪ੍ਰਾਪਤ (ਐਕਰੀਡੇਟਿਡ) ਅਤੇ ਪੀਲੇ ਕਾਰਡ ਧਾਰਕ ਸਾਰੇ ਪੱਤਰਕਾਰਾਂ ਨੂੰ ਕੋਵਿਡ ਵਿਰੁੱਧ ਲੜਾਈ ਵਿਚ ਫਰੰਟਲਾਈਨ ਯੋਧਿਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਜਾਵੇਗਾ। ਇਸਦੇ ਨਾਲ ਹੀ ਸੂਬੇ ਵਿਚ ਬਿਜਲੀ ਨਿਗਮ ਦੇ ਸਾਰੇ ਮੁਲਾਜ਼ਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਦੇ ਦਾਇਰੇ ਹੇਠ ਲਿਆਂਦਾ ਗਿਆ ਹੈ। ਕੋਵਿਡ ਸਮੀਖਿਆ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੱਤਰਕਾਰਾਂ ਸਮੇਤ ਇਹ ਮੁਲਾਜ਼ਮ ਪਹਿਲ ਦੇ ਆਧਾਰ ਉਤੇ ਟੀਕਾ ਲਵਾਉਣ ਸਮੇਤ ਉਨ੍ਹਾਂ ਸਾਰੇ ਲਾਭਾਂ ਲਈ ਯੋਗ ਹੋਣਗੇ, ਜੋ ਬਾਕੀ ਫਰੰਟਲਾਈਨ ਵਰਕਰ ਸੂਬਾ ਸਰਕਾਰ ਪਾਸੋਂ ਹਾਸਲ ਕਰਨ ਦੇ ਹੱਕਦਾਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਜ਼ਮੀਨੀ ਪੱਧਰ ਉਤੇ ਮਹਾਂਮਾਰੀ ਨਾਲ ਸਬੰਧਤ ਕਵਰੇਜ਼ ਕਰਨ ਲਈ ਪੱਤਰਕਾਰ ਆਪਣੀ ਜਾਨ ਜੋਖਮ ਵਿਚ ਪਾ ਰਹੇ ਹਨ ਅਤੇ ਕੋਵਿਡ ਬਾਰੇ ਜਾਗਰੂਕਤਾ ਫੈਲਾਉਣ ਵਿਚ ਵੀ ਮਦਦ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਬਹੁਤੇ ਸੂਬਿਆਂ ਨੇ ਪੱਤਰਕਾਰਾਂ ਨੂੰ ਫਰੰਟਲਾਈਨ ਵਰਕਰਾਂ ਦੀ ਕੈਟਾਗਰੀ ਵਿਚ ਸ਼ਾਮਲ ਕਰਨ ਲਈ ਮੰਗ ਉਠਾਈ ਪਰ ਭਾਰਤ ਸਰਕਾਰ ਨੇ ਅਜੇ ਤੱਕ ਕੋਈ ਹੁੰਗਾਰਾ ਨਹੀਂ ਭਰਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੱਤਰਕਾਰਾਂ ਦੀ ਸੁਰੱਖਿਆ ਦੇ ਨਾਲ-ਨਾਲ ਬਿਜਲੀ ਨਿਗਮ ਦੇ ਮੁਲਾਜ਼ਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਵਾਲੀ ਸ਼੍ਰੇਣੀ ਵਿਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਬਿਜਲੀ ਮੁਲਾਜ਼ਮ ਵੀ ਹਸਪਤਾਲਾਂ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਵਿਚ ਅਤਿ ਜ਼ਰੂਰੀ ਨਾਜ਼ੁਕ ਬਿਜਲੀ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣ ਮੌਕੇ ਆਪਣੀ ਜਾਨ ਖ਼ਤਰੇ ਵਿਚ ਪਾ ਰਹੇ ਹਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans