Menu

ਕਰੋਨਾ ਦੇ ਮੱਦੇਨਜ਼ਰ ਇੰਟਰ ਸਟੇਟ ਨਾਕਿਆਂ ਤੇ ਹੋਵੇਗੀ ਸਖਤੀ : ਡਿਪਟੀ ਕਮਿਸ਼ਨਰ ਬਠਿੰਡਾ

ਬਠਿੰਡਾ, 4 ਮਈ (ਗੁਰਜੀਤ, ਫੋਟੋ : ਰਾਮ ਸਿੰਘ ਗਿੱਲ) – ਕਰੋਨਾ ਮਹਾਂਮਾਰੀ ਦੇ ਦਿਨ-ਬ-ਦਿਨ ਵੱਧ ਰਹੇ ਪ੍ਰਕੋਪ ਨੂੰ ਠੱਲਣ ਲਈ ਜ਼ਿਲੇ ਅੰਦਰ ਇੰਟਰ ਸਟੇਟ ਨਾਕੇ ਲਗਾ ਕੇ ਸਖਤੀ ਕੀਤੀ ਜਾਵੇਗੀ।  ਜ਼ਿਲੇ ਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਸਿਰਫ਼ ਉਸ ਵਿਅਕਤੀ ਨੂੰ ਹੀ ਪ੍ਰਵੇਸ਼ ਕਰਨ ਦੀ ਆਗਿਆ ਹੋਵੇਗੀ ਜਿਸ ਦੀ ਕਰੋਨਾ ਰਿਪੋਰਟ ਨੈਗੇਟਿਵ ਹੋਵੇਗੀ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਕਰੋਨਾ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ ਕੀਤੀ ਜਾਣ ਵਾਲੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਦੌਰਾਨ ਉਨਾਂ ਵੱਖ-ਵੱਖ ਕੋਵਿਡ ਸੈਲਾਂ ਦੇ ਇੰਚਾਰਜਾਂ ਨੰੂ ਲੋੜੀਂਦੇ ਆਦੇਸ਼ ਵੀ ਦਿੱਤੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਫ਼ੈਲਾਅ ਨੂੰ ਰੋਕਣ ਲਈ ਜ਼ਿਲੇ ਅੰਦਰ ਇੰਟਰ ਸਟੇਟ ਨਾਕੇ ਬਠਿੰਡਾ-ਡੱਬਵਾਲੀ ਰੋਡ ਤੇ ਪੈਂਦੇ ਪਿੰਡ ਡੂੰਮਵਾਲੀ ਅਤੇ ਤਲਵੰਡੀ ਸਾਬੋ-ਸਰਦੂਲਗੜ ਰੋਡ ਤੇ ਪੈਂਦੇ ਪਿੰਡ ਨਥੇਹਾ ਵਿਖੇ ਲਗਾਏ ਗਏ ਹਨ। ਉਨਾਂ ਇਨਾਂ ਨਾਕਿਆ ਦੇ ਇੰਚਾਰਜ ਅਧਿਕਾਰੀਆਂ ਨੰੂ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਉਣ ਕੇ ਕੋਈ ਵੀ ਜ਼ਿਲੇ ਤੋਂ ਬਾਹਰੀ ਵਿਅਕਤੀ ਜ਼ਿਲਾ ਬਠਿੰਡਾ ਦੀ ਹੱਦ ਅੰਦਰ ਕੋਵਿਡ ਟੈਸਟ ਦੀ ਨੈਗੇਟਿਵ ਰਿਪੋਰਟ ਜਾਂ ਵੈਕਸੀਨੇਸ਼ਨ ਸਰਟੀਫਿਕੇਟ (ਜਿਸਨੂੰ 2 ਹਫਤੇ ਪਹਿਲਾਂ ਘੱਟੋ ਘੱਟ ਇਕ ਡੋਜ਼ ਲੱਗੀ ਹੋਵੇ) ਦਿਖਾ ਕੇ ਹੀ ਦਾਖਲ ਹੋ ਸਕੇਗਾ। ਇਸ ਦੌਰਾਨ ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਇਨਾਂ ਇੰਟਰ-ਸਟੇਟ ਨਾਕਿਆ ਤੇ ਐਂਬੂਲੈਂਸ, ਕਮਰਸ਼ੀਅਲ ਅਤੇ ਜ਼ਰੂਰੀ ਵਸਤਾਂ ਵਾਲੇ ਵਾਹਨਾਂ ਨੰੂ ਨਾ ਰੋਕਿਆ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੰੂ ਆਦੇਸ਼ ਦਿੰਦਿਆਂ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਪ੍ਰਾਈਵੇਟ ਹਸਪਤਾਲ ਆਕਸੀਜਨ ਗੈਸ ਦੀ ਸਿਰਫ ਕਰੋਨਾ ਦੇ ਮਰੀਜ਼ਾ ਲਈ ਪਹਿਲ ਦੇ ਆਧਾਰ ਤੇ ਵਰਤੋਂ ਕਰਨ। ਕੋਈ ਵੀ ਹਸਪਤਾਲ ਲੋੜ ਨਾਲੋਂ ਵਧੇਰੇ ਆਕਸੀਜਨ ਸਿਲੰਡਰ ਸਟੋਰ ਨਾ ਕਰਨ। ਇਸ ਦੇ ਨਾਲ ਹੀ ਉਨਾਂ ਜਨਰਲ ਮੈੈਨੇਜਰ ਜ਼ਿਲਾ ਉਦਯੋਗ ਨੰੂ ਵੀ ਹਦਾਇਤ ਕੀਤੀ ਕਿ ਉਹ ਇਹ ਲਾਜ਼ਮੀ ਬਣਾਉਣ ਕਿ ਜ਼ਿਲੇ ਅੰਦਰ ਕੋਈ ਵੀ ਉਦਯੋਗ ਆਕਸੀਜਨ ਸਿਲੰਡਰਾਂ ਦੀ ਵਰਤੋਂ ਨਾ ਕਰੇ। ਘਰੇਲੂ ਪੱਧਰ ਤੇ ਵੀ ਆਕਸੀਜਨ ਸਿਲੰਡਰਾਂ ਦੀ ਵਰਤੋਂ ਨਾ ਕੀਤੀ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕੋਵਿਡ ਸੈਲ ਦੇ ਜ਼ਿਲਾ ਇੰਚਾਰਜ ਨੰੂ ਹਦਾਇਤ ਕੀਤੀ ਕਿ ਉਹ ਤੁਰੰਤ ਸ਼ਡੀਉਲ ਬਣਾ ਕੇ ਰੇਲਵੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੈਪਿਗ ਅਤੇ ਵੈਕਸ਼ੀਨੇਸ਼ਨ ਕਰਨੀ ਯਕੀਨੀ ਬਣਾਉਣ।   ਉਨਾਂ ਕਿਹਾ ਕਿ ਸਾਰੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਹਰ ਅਧਿਕਾਰੀ ਤੇ ਕਰਮਚਾਰੀ ਲਈ ਕਰੋਨਾ ਸੈਂਪਲਿੰਗ ਤੇ ਵੈਕਸੀਨੇਸ਼ਨ ਕਰਵਾਉਣੀ ਲਾਜ਼ਮੀ ਹੈ। ਉਨਾਂ ਸਬੰਧਤ ਅਧਿਕਾਰੀਆਂ ਨੂੰ ਸੇਵਾ ਤੇ ਸੁਵਿਧਾ ਸੈਂਟਰ ਅਤੇ ਤਹਿਸੀਲ ਕੰਪਲੈਕਸ ਵਿਚ ਦਫ਼ਤਰੀ ਕੰਮ-ਕਾਜ ਲਈ ਆਉਣ ਵਾਲੇ ਹਰ ਵਿਅਕਤੀਆਂ ਦੀ ਸੈਂਪਲਿੰਗ ਕਰਨੀ ਹਰ ਹਾਲਤ ਵਿਚ ਯਕੀਨੀ ਬਣਾਉਣ ਦੀ ਹਦਾਇਤ ਦਿੱਤੀੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ਼੍ਰੀ ਗੁਰਬੀਰ ਸਿੰਘ ਕੋਹਲੀ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਕੰਵਲਜੀਤ ਸਿੰਘ, ਜਨਰਲ ਮੈਨੇਜ਼ਰ ਜ਼ਿਲਾ ਉਦਯੋਗ ਪ੍ਰੀਤਮਹਿੰਦਰ ਸਿੰਘ ਬਰਾੜ, ਡਾ. ਯਾਦਵਿੰਦਰ ਸਿੰਘ, ਡਾ. ਪਾਮਿਲ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ, ਕਾਰਜਕਾਰੀ ਇੰਜੀਨੀਅਰ ਸ੍ਰੀ ਮਨਪ੍ਰੀਤ ਸਿੰਘ ਅਰਸ਼ੀ, ਬੀ.ਡੀ.ਪੀ.ਓ ਸ਼੍ਰੀ ਅਭਿਨਵ ਤੋਂ ਇਲਾਵਾ ਹੋਰ ਵੱਖ-ਵੱਖ ਕਰੋਨਾ ਸੈਲਾਂ ਦੇ ਇੰਚਾਰਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ ਸ਼ੂਟਰ ਦੀ…

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ ਰੋਹਿਣੀ ਸੈਕਟਰ 36 ਇਲਾਕੇ ‘ਚ ਸਪੈਸ਼ਲ ਸੈੱਲ ਨੇ ਐਨਕਾਊਂਟਰ ਕੀਤਾ ਹੈ। ਬਾਹਰੀ…

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39912 posts
  • 0 comments
  • 0 fans