ਬਠਿੰਡਾ, 4 ਮਈ (ਗੁਰਜੀਤ) – ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ 111895 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਉਨਾਂ ਅੱਗੇ ਦੱਸਿਆ ਕਿ ਇਨਾਂ ਵਿੱਚ 12239 ਹੈਲਥ ਵਰਕਰਜ਼, 24360 ਫਰੰਟ ਲਾਇਨ ਵਰਕਰਜ਼, 45 ਤੋਂ 60 ਤੱਕ 31036 ਵਿਅਕਤੀਆਂ ਨੂੰ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 25268 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਗਈ ਹੈ।
ਉਨਾਂ ਅੱਗੇ ਦੱਸਿਆ ਕਿ ਗੌਰਮਿੰਟ ਇੰਸਟੀਚਿਊਟਸ ਵਿੱਚ 4755 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 1660 ਨੂੰ ਦੂਜੀ ਡੋਜ਼, 20463 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 3411 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 26751 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 4530 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 21081 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 3418 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਇਸੇ ਤਰਾਂ ਪ੍ਰਾਈਵੇਟ ਇੰਸਟੀਚਿਊਟਸ ਵਿੱਚ 7078 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2600 ਨੂੰ ਦੂਜੀ ਡੋਜ਼, 3884 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 650 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 4417 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1431 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 4464 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1302 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।