Menu

ਬੈਂਕ, ਢਾਬੇ, ਹੋਟਲਾਂ ‘ਤੇ ਬਠਿੰਡਾ ਜੇਲ ’ਚ ਰਹਿੰਦੇ ਮੁਲਾਜ਼ਮਾਂ ਦੀ ਕਰਵਾਈ ਜਾਵੇ ਵੈਕਸ਼ੀਨੇਸ਼ਨ: ਡਿਪਟੀ ਕਮਿਸ਼ਨਰ

ਬਠਿੰਡਾ, 5 ਮਈ : ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਵੱਲੋਂ ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਦੇ ਮੱਦੇਨਜ਼ਰ ਜ਼ਿਲੇ ਦੇ ਉੱਚ ਅਧਿਕਾਰੀਆਂ ਨਾਲ ਰੀਵਿਓੂ ਮੀਟਿੰਗ ਕੀਤੀ। ਇਸ ਦੌਰਾਨ ਉਨਾਂ ਕੋਵਿਡ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦੇ ਇੰਚਾਰਜਾਂ ਕੋਲੋਂ ਕਰੋਨਾ ਦੇ ਪ੍ਰਭਾਵ ਨੂੰ ਰੋਕਣ ਲਈ ਰੋਜ਼ਾਨਾ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਰੋਜ਼ਾਨਾ ਕੀਤੀ ਜਾ ਰਹੀ ਵੈਕਸ਼ੀਨੇਸ਼ਨ, ਸੈਂਪਲਿੰਗ, ਆਕਸੀਜਨ ਗੈਸ ਅਤੇ ਲੈਵਲ 2 ਅਤੇ 3 ਦੇ ਬੈੱਡਾਂ ਦੀ ਸਥਿਤੀ ਬਾਰੇ ਸਬੰਧਤ ਅਧਿਕਾਰੀਆਂ ਕੋਲੋਂ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹਸਪਤਾਲਾਂ ਵਿੱਚ ਕੋਵਿਡ ਸਬੰਧੀ ਦਾਖਲ ਹੋਣ ਵਾਲੇ ਮਰੀਜ਼ਾਂ ਨੂੰ ਕਿਸੇ ਤਰਾਂ ਦੀ ਕੋਈ ਵੀ ਦਿੱਕਤ ਨਾ ਆਉਣ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵੀ ਖਾਸ ਹਦਾਇਤ ਕੀਤੀ ਕਿ ਉਹ ਸਰਕਾਰੀ ਦਫ਼ਤਰੀ ਅਮਲੇ ਤੋਂ ਇਲਾਵਾ ਬੈਕਾਂ, ਹੋਟਲਾਂ ਅਤੇ ਢਾਬਿਆਂ ਦੇ ਮੁਲਾਜ਼ਮਾਂ ਦੀ ਹਰ ਹਾਲਤ ਵਿੱਚ ਸੈਂਪਿਗ ਅਤੇ ਵੈਕਸ਼ੀਨੇਸ਼ਨ ਕਰਵਾਉਣੀ ਯਕੀਨੀ ਬਣਾਉਣ। ਉਨਾਂ ਇਹ ਵੀ ਕਿਹਾ ਕਿ ਇੱਥੋਂ ਦੀ ਜੇਲ ’ਚ ਰਹਿੰਦੇ ਮੁਲਾਜਮਾਂ ਦੀ ਵੀ ਸੈਂਪਲਿੰਗ ਅਤੇ ਵੈਕਸ਼ੀਨੇਸ਼ਨ ਲਾਜ਼ਮੀ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲੇ ਅੰਦਰ ਪੈਂਦੇ ਇੰਟਰ ਸਟੇਟ ਨਾਕਿਆਂ ਤੇ ਪੂਰੀ ਸਖਤੀ ਅਤੇ ਚੌਕਸੀ ਵਰਤੀ ਜਾਵੇ। ਜ਼ਿਲੇ ਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਸਿਰਫ਼ ਉਸ ਵਿਅਕਤੀ ਨੂੰ ਹੀ ਪ੍ਰਵੇਸ਼ ਕਰਨ ਦੀ ਆਗਿਆ ਦਿੱਤੀ ਜਾਵੇ ਜਿਨਾਂ ਦੀ ਕਰੋਨਾ ਰਿਪੋਰਟ ਨੈਗੇਟਿਵ ਹੋਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਗੁਰਬੀਰ ਸਿੰਘ ਕੋਹਲੀ, ਸਹਾਇਕ ਕਮਿਸ਼ਨਰ ਜਨਰਲ ਕੰਵਲਜੀਤ ਸਿੰਘ, ਜਨਰਲ ਮੈਨੇਜ਼ਰ ਜ਼ਿਲਾ ਉਦਯੋਗ ਪ੍ਰੀਤਮਹਿੰਦਰ ਸਿੰਘ ਬਰਾੜ, ਡਾ. ਯਾਦਵਿੰਦਰ ਸਿੰਘ, ਡਾ. ਪਾਮਿਲ, ਤਹਿਸੀਲਦਾਰ ਬਠਿੰਡਾ ਸੁਖਬੀਰ ਸਿੰਘ ਬਰਾੜ, ਕੋਵਿਡ ਸੈਲ ਦੇ ਜ਼ਿਲਾ ਇੰਚਾਰਜ ਮਨਪ੍ਰੀਤ ਸਿੰਘ ਅਰਸ਼ੀ, ਬੀ.ਡੀ.ਪੀ.ਓ ਅਭਿਨਵ ਅਤੇ ਨਵੀਨ ਗਡਵਾਲ ਤੋਂ ਇਲਾਵਾ ਹੋਰ ਵੱਖ-ਵੱਖ ਕਰੋਨਾ ਸੈਲਾਂ ਦੇ ਇੰਚਾਰਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans