Menu

ਮੁੱਖ ਮੰਤਰੀ ਨੇ ਕੋਵਿਡ ਸੰਕਟ ਨਾਲ ਨਜਿੱਠਣ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਹਿਯੋਗ ਮੰਗਿਆ

ਚੰਡੀਗੜ੍ਹ, 8 ਮਈ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕੋਵਿਡ ਵਿਰੁੱਧ ਲੜਾਈ ‘ਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਹਿਯੋਗ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਇਸ ਸਬੰਧ ਵਿਚ ਸਤਿਸੰਗ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਅਧਿਕਾਰਤ ਨੁਮਾਇੰਦਿਆਂ ਨਾਲ ਨੇੜਿਓਂ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਹਨ।

          ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਵਿਡ ਮਰੀਜਾਂ ਦੇ ਇਲਾਜ ਲਈ ਸਾਰੀਆਂ ਸ਼ਾਖਾਵਾਂ ਉਪਲਬਧ ਕਰਵਾਉਣ ਅਤੇ ਇਸ ਉਦੇਸ਼ ਲਈ ਅਟੈਡੈਂਟ ਤਾਇਨਾਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਤਿਸੰਗ ਦੇ ਮੁਖੀ ਨੂੰ ਸੂਬਾ ਭਰ ਵਿਚ ਕੋਵਿਡ ਪ੍ਰਭਾਵਿਤ ਲੋਕਾਂ ਲਈ ਦਵਾਈਆਂ ਅਤੇ ਹੋਰ ਰਾਹਤ ਸਮੱਗਰੀ ਦੇ ਰੂਪ ਵਿਚ ਸਹਾਇਤਾ ਦੇਣ ਦੀ ਵੀ ਬੇਨਤੀ ਕੀਤੀ ਹੈ।

          ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਸੂਬਾ ਸਰਕਾਰ ‘ਮਿਸ਼ਨ ਫਤਹਿ’ ਦੇ ਤਹਿਤ ਕੋਵਿਡ ਮਰੀਜਾਂ ਦੇ ਬਿਹਤਰ ਇਲਾਜ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਪਰ ਲਗਾਤਾਰ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਧਾਰਮਿਕ ਸੰਸਥਾਵਾਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਅਜਿਹੀਆਂ ਜਥੇਬੰਦੀਆਂ ਦੇ ਵਿਆਪਕ ਸਹਿਯੋਗ ਦੀ ਲੋੜ ਹੈ।

          ਮੁੱਖ ਮੰਤਰੀ ਨੇ ਬੀਤੇ ਸਾਲ ਸੂਬੇ ਦੀ ਕੋਵਿਡ ਵਿਰੁੱਧ ਜੰਗ ਵਿਚ ਰਾਧਾ ਸੁਆਮੀ ਸਤਿਸੰਗ ਬਿਆਸ ਦੀਆਂ ਸ਼ਾਨਦਾਰ ਸੇਵਾਵਾਂ ਦਾ ਜਿਕਰ ਕਰਦੇ ਹੋਏ ਕਿਹਾ ਕਿ ਇਸ ਨਾਲ ਹਾਲਾਤ ਨੂੰ ਸਥਿਰ ਬਣਾਉਣ ਵਿਚ ਮਦਦ ਮਿਲੀ ਸੀ। ਉਨ੍ਹਾਂ ਕਿਹਾ ਕਿ ਇਸ ਸਾਲ ਮਹਾਂਮਾਰੀ ਹੋਰ ਵੀ ਘਾਤਕ ਅਤੇ ਜਾਨ ਲਈ ਖ਼ਤਰਾ ਬਣੀ ਹੋਈ ਹੈ ਜਿਸ ਕਰਕੇ ਇਸ ਨਾਲ ਨਿਪਟਣ ਲਈ ਸਤਿਸੰਗ ਦੀ ਸਹਾਇਤਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਾਹਿਰਾਂ ਨੇ ਵੀ ਚਿਤਾਵਨੀ ਦਿੱਤੀ ਹੈ ਕਿ ਅਗਲੀ ਲਹਿਰ ਹੋਰ ਵੀ ਖਤਰਨਾਕ ਹੋਵੇਗੀ ਜਿਸ ਕਰਕੇ ਸਾਰਿਆਂ ਦੇ ਸਾਂਝੇ ਯਤਨਾਂ ਦੀ ਜ਼ਰੂਰਤ ਹੈ ਤਾਂ ਕਿ ‘ਮਿਸ਼ਨ ਫਤਹਿ’ ਦੀ ਸਫਲਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ ਤਾਇਨਾਤ SRPF…

15 ਮਈ 2024 : ਮਹਾਰਾਸ਼ਟਰ ਦੇ ਜਲਗਾਓਂ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸਚਿਨ ਤੇਂਦੁਲਕਰ (Sachin…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ,…

ਚੰਡੀਗੜ੍ਹ, 15 ਮਈ : ਸ਼ਰਾਬ ਅਬਕਾਰੀ ਨੀਤੀ…

ਕਰੋੜਾਂ ਦੇ ਬੈਂਕ ਧੋਖਾਧੜੀ ਦੇ…

15 ਮਈ 2024 : ਮੁੰਬਈ- ਸੀਬੀਆਈ ਨੇ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40364 posts
  • 0 comments
  • 0 fans