Menu

ਸਿੱਖਿਆ ਵਿਭਾਗ ਵੱਲੋਂ ਨਵ ਨਿਯੁਕਤ ਸੈਂਟਰ ਹੈਡ ਟੀਚਰ ਨੂੰ ਸਟੇਸ਼ਨ ਦੀ ਚੋਣ ਕਾਰਨ ਦਾ ਨਵਾਂ ਮੌਕਾ

ਚੰਡੀਗੜ, 8 ਮਈ- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਿੱਧੀ ਭਰਤੀ ਰਾਹੀਂ ਹਾਲ ਹੀ ਵਿੱਚ ਚੁਣੇ ਗਏ ਸੈਂਟਰ ਹੈਡ ਟੀਚਰਾਂ ਦੀ ਸਟੇਸ਼ਨ ਚੋਣ ਪ੍ਰਕਿਰਿਆ 10 ਮਈ 2021 ਨੂੰ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ  ਸੈਂਟਰ ਹੈਡ ਟੀਚਰਾਂ ਦੀਆਂ 375 ਅਸਾਮੀਆਂ ਦੀ ਭਰਤੀ ਲਈ ਮਾਰਚ 2019 ਵਿੱਚ ਇਸ਼ਤਿਹਾਰ ਦਿੱਤਾ ਗਿਆ ਸੀ। ਚੁਣੇ ਗਏ ਯੋਗ ਉਮੀਦਵਾਰਾਂ ਨੂੰ 25 ਜਨਵਰੀ, 28 ਜਨਵਰੀ ਅਤੇ 21 ਫਰਬਰੀ 2021 ਨੂੰ ਆਰਜੀ ਤੌਰ ’ਤੇ ਸਟੇਸ਼ਨ ਚੋਣ ਕਰਨ ਦੀ ਪ੍ਰਕਿਰਿਆ ਕਰਵਾਈ ਗਈ ਸੀ ਪਰ ਇਨਾਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ ਸਨ। ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਕਾਰਨ ਬਹੁਤ ਸਾਰੇ ਅਜਿਹੇ ਸਟੇਸ਼ਨ ਭਰ ਗਏ ਹਨ ਜਿਨਾਂ ਦੀ ਚੋਣ ਨਵੇਂ ਚੁਣੇ ਗਏ ਸੈਂਟਰ ਹੈਡ ਟੀਚਰਾਂ ਨੇ ਕੀਤੀ ਸੀ। ਇਨਾਂ ਨਵੀਂਆਂ ਪ੍ਰਸਥਿਤੀਆਂ ਕਾਰਨ ਸਿਰਫ ਉਨਾਂ ਉਮੀਦਵਾਰਾਂ ਨੂੰ ਸਟੇਸ਼ਨ ਚੋਣ ਕਰਨ ਦੀ ਪ੍ਰਕਿਰਿਆ ਕਰਵਾਈ ਜਾਵੇਗੀ ਜਿਨਾਂ ਨੇ ਉਕਤ ਮਿਤੀਆਂ ਨੂੰ ਸਟੇਸ਼ਨ ਚੋਣ ਪ੍ਰਕਿਰਿਆ ਵਿੱਚ ਹਿੱਸਾ ਲਿਆ ਸੀ। ਬੁਲਾਰੇ ਅਨੁਸਾਰ ਇਹ ਸਟੇਸ਼ਨ ਚੋਣ ਪ੍ਰਕਿਰਿਆ 10 ਮਈ 2021 ਨੂੰ ਸਵੇਰੇ 11 ਵਜੇ ਜ਼ੂਮ ’ਤੇ ਕਰਵਾਈ ਜਾਵੇਗੀ। ਇਸ ਸਬੰਧੀ ਉਮੀਦਵਾਰਾਂ ਨੂੰ ਉਨਾਂ ਦੇ ਮੋਬਾਇਲ ’ਤੇ ਿਕ ਭੇਜਿਆ ਜਾਵੇਗਾ। ਬੁਲਾਰੇ ਅਨੁਸਾਰ ਇਸ ਤੋਂ ਬਾਅਦ ਉਮੀਦਵਾਰਾਂ ਨੂੰ ਸਟੇਸ਼ਨ ਦੀ ਚੋਣ ਕਰਨ ਦਾ ਹੋਰ ਮੌਕਾ ਨਹੀਂ ਦਿੱਤਾ ਜਾਵੇਗਾ। ਜਿਹੜੇ ਉਮੀਦਵਾਰ ਸਟੇਸ਼ਨ ਦੀ ਚੋਣ ਪ੍ਰਕਿਰਿਆ ਵਿੱਚ ਹਿੱਸਾ ਨਹੀਂ ਲੈਣਗੇ, ਉਨਾਂ ਲਈ ਸਮਝ ਲਿਆ ਜਾਵੇਗਾ ਕਿ ਉਹ ਸੈਂਟਰ ਹੈਡ ਦੀ ਅਸਾਮੀ ’ਤੇ ਨਿਯੁਕਤ ਹੋਣ ਦੇ ਚਾਹਵਾਨ ਨਹੀਂ ਹਨ ਅਤੇ ਉਨਾਂ ਦੀ ਉਮੀਦਵਾਰੀ ਰੱਦ ਕਰ ਦਿੱਤੀ ਜਾਵੇਗੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans