Menu

ਐਸ.ਆਈ.ਟੀ. ਵੱਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿੱਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ

ਚੰਡੀਗੜ੍ਹ 10 ਮਈ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ`ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਵਿਜੀਲੈਂਸ ਭਵਨ, ਐਸ.ਏ.ਐਸ.ਨਗਰ ਵਿਖੇ ਪਲੇਠੀ ਮੀਟਿੰਗ ਕੀਤੀ ਜਿਸ ਵਿਚ ਕੋਟਕਪੂਰਾ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਪੜਤਾਲ ਕਰਨ ਦੇ ਢੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਤੋਂ ਪਹਿਲਾਂ ਐਸ.ਆਈ.ਟੀ. ਇਸ ਸਬੰਧੀ ਪੁਲਿਸ ਅਤੇ ਕਾਨੂੰਨੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵੱਖ ਵੱਖ ਮੀਟਿੰਗਾਂ ਵੀ ਕਰ ਚੁੱਕੀ ਹੈ। ਇਸ ਮਾਮਲੇ ਸਬੰਧੀ ਢੁਕਵੇਂ ਸਬੂਤ ਅਤੇ ਜਾਣਕਾਰੀ, ਜੋ ਪਹਿਲਾਂ ਪੇਸ਼ ਨਾ ਕੀਤੇ ਜਾ ਸਕੇ ਹੋਣ, ਇਕੱਤਰ ਕਰਨ ਅਤੇ ਹੋਰ ਕੋਈ ਵੀ ਸੁਝਾਅ ਪ੍ਰਾਪਤ ਕਰਨ ਦੇ ਉਦੇਸ਼ ਨਾਲ ਐਸ.ਆਈ.ਟੀ. ਨੇ ਇੱਕ ਈਮੇਲ  newsit2021kotkapuracase@gmail.com  ਅਤੇ ਇੱਕ ਵਟਸਐਪ ਨੰਬਰ 98759-83237 (ਬਿਨਾਂ ਕਾਲਿੰਗ ਸਹੂਲਤ) ਜਾਰੀ ਕੀਤਾ ਹੈ ਤਾਂ ਜੋ ਇਸ ਸਬੰਧੀ ਜਾਣਕਾਰੀ ਦੇਣ ਦਾ ਕੋਈ ਵੀ ਇਛੁੱਕ ਵਿਅਕਤੀ ਸਿੱਟ ਨੂੰ ਕੋਈ ਵਿਸ਼ੇਸ਼ ਵੇਰਵੇ ਜਾਂ ਦਸਤਾਵੇਜ਼ ਪੇਸ਼ ਕਰ ਸਕੇ ਅਤੇ ਮਾਮਲੇ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਰਪੱਖ ਜਾਂਚ ਕੀਤੀ ਜਾ ਸਕੇ।
ਐਸ.ਆਈ.ਟੀ. ਨੇ ਭਰੋਸਾ ਦਿੱਤਾ ਹੈ ਕਿ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਥਾਣਾ ਕੋਟਕਪੂਰਾ ਵਿਖੇ ਦਰਜ ਐਫ.ਆਈ.ਆਰ. (ਨੰ. 192 ਮਿਤੀ 14-10-2015 ਅਤੇ ਨੰ. 129 ਮਿਤੀ 07-08-2018) ਸਬੰਧੀ ਜਾਂਚ ਜਿੰਨੀ ਛੇਤੀ ਸੰਭਵ ਹੋ ਸਕੇ, ਕੀਤੀ ਜਾਵੇਗੀ ਤਾਂ ਜੋ ਇਸਨੂੰ ਢੁੱਕਵੇਂ ਸਮੇਂ ਅੰਦਰ ਤਰਕਪੂਰਨ ਸਿੱਟੇ`ਤੇ ਲਿਜਾਇਆ ਜਾ ਸਕੇ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans