ਫਿਰੋਜ਼ਪੁਰ, 11 ਮਈ (ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ) ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ ਨੇ ਮੰਗਲਵਾਰ ਨੂੰ ਉੱਘੇ ਪੱਤਰਕਾਰ ਰਤਨ ਲਾਲ ਦੀ ਮੌਤ ਉਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਹ 49 ਵਰ੍ਹਿਆਂ ਦੇ ਸਨ ਅਤੇ ਪਿਛਲੇ ਕੁਝ ਦਿਨਾਂ ਤੋਂ ਕੋਵਿਡ ਨਾਲ ਜੂਝਦੇ ਹੋਏ ਅੱਜ ਸਵੇਰੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫ਼ਰੀਦਕੋਟ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿਚ ਡਿਪਟੀ ਕਮਿਸ਼ਨਰ ਨੇ ਰਤਨ ਲਾਲ ਨੂੰ ਇਕ ਚੰਗੇ ਗੁਣਾਂ ਦਾ ਧਾਰਨੀ ਇਨਸਾਨ ਦੱਸਿਆ।
ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਨੂੰ ਦੁੱਖ ਦੀ ਇਸ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਪ੍ਰੈੱਸ ਕਲੱਬ ਦੇ ਪ੍ਰਧਾਨ ਮਨਦੀਪ ਕੁਮਾਰ ਨੇ ਦੁਖ ਜਿਤਾਉਂਦਿਆਂ ਕਿਹਾ ਕਿ ਸਾਥੀ ਦਾ ਤੁਰ ਜਾਣਾ ਅਸਹਿ ਤੇ ਅਕਹਿ ਹੈ। ਸਾਰੀ ਪ੍ਰੈੱਸ ਕਲੱਬ ਫਿਰੋਜ਼ਪੁਰ ਰਤਨ ਲਾਲ ਦੇ ਪਰਿਵਾਰ ਨਾਲ ਖੜੀ ਹੈ ਅਤੇ ਸਰਕਾਰ ਤੋਂ ਹੈ ਬਣਦੀ ਸੰਭਵ ਮਦਦ ਕਰਾਈ ਜਾਵੇਗੀ।