Menu

ਪੰਜਾਬ ਵਿੱਚ 18-44 ਉਮਰ ਸਮੂਹ ਦੇ ਸਿਹਤ ਕਰਮਚਾਰੀਆਂ ਅਤੇ ਸਹਿ-ਰੋਗਾਂ ਤੋਂ ਪੀੜਤਾਂ ਦੇ ਪਰਿਵਾਰਾਂ ਲਈ ਸ਼ੁੱਕਰਵਾਰ ਤੋਂ ਟੀਕਾਕਰਨ ਸ਼ੁਰੂ

ਚੰਡੀਗੜ੍ਹ, 13 ਮਈ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਰਕਾਰੀ ਅਤੇ ਪ੍ਰਾਈਵੇਟ ਦੋਵੇਂ ਖੇਤਰਾਂ ਵਿੱਚ 18-44 ਉਮਰ ਸਮੂਹ ਦੇ ਸਿਹਤ ਕਰਮਚਾਰੀਆਂ ਦੇ ਪਰਿਵਾਰਾਂ ਅਤੇ ਸਹਿ-ਰੋਗਾਂ ਤੋਂ ਪੀੜਤ ਪਰਿਵਾਰਾਂ ਲਈ ਸ਼ੁੱਕਰਵਾਰ ਤੋਂ ਟੀਕਾਕਰਨ ਸ਼ੁਰੂ ਕਰਨ ਦਾ ਐਲਾਨ ਕੀਤਾ।
ਟੀਕਿਆਂ ਦੇ ਸੀਮਤ ਉਪਲੱਬਧ ਸਟਾਕ ਦੀ ਉਚਿਤ ਵਰਤੋਂ ਬਾਰੇ ਨਿਰਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਸੂਬੇ ਵਿੱਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ 18-44 ਉਮਰ ਸਮੂਹ ਦੇ ਸਹਿ-ਰੋਗੀਆਂ ਨੂੰ ਟੀਕੇ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। 12 ਮਈ ਨੂੰ ਖਤਮ ਹੋਏ ਹਫਤੇ ਵਿੱਚ ਪਾਜ਼ੇਟਿਵਟੀ ਦਰ 14.2 ਫੀਸਦੀ ਅਤੇ ਕੋਵਿਡ ਮੌਤ ਦਰ (ਸੀ.ਐਫ.ਆਰ.) 2.1 ਫੀਸਦੀ ਹੈ।
ਮੰਤਰੀ ਮੰਡਲ ਦੀ ਇਕ ਵਰਚੁਅਲ ਮੀਟਿੰਗ ਵਿਚ ਕੋਵਿਡ ਸਥਿਤੀ ਅਤੇ ਟੀਕਾਕਰਨ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਉਹ ਤਰਜੀਹੀ ਸਮੂਹਾਂ ਲਈ ਸ਼ਨਾਖਤ ਕੀਤੇ ਸਕੂਲਾਂ ਅਤੇ ਹੋਰ ਇਮਾਰਤਾਂ ਵਿੱਚ ਟੀਕਾਕਰਨ ਪ੍ਰੋਗਰਾਮ ਸ਼ੁਰੂ ਕਰਨ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਭੀੜ ਵਧਣ ਨਾਲ ਮਹਾਂਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਮਾਹਿਰ ਸਮੂਹ ਦੇ ਵਿਸ਼ੇਸ਼ ਇਨਵਾਇਟੀ ਡਾ. ਗਗਨਦੀਪ ਕੰਗ ਨੇ ਕੈਬਨਿਟ ਨੂੰ ਦੱਸਿਆ ਕਿ ਮੁੱਢਲੇ ਅੰਕੜਿਆਂ ਵਿੱਚ ਦੇਖਿਆ ਗਿਆ ਹੈ ਕਿ ਟੀਕੇ ਕੋਰੋਨਾ ਦੀ ਕਿਸਮ ਬੀ.1.617 ਵਿਰੁੱਧ ਲੜਨ ਸਮੇਤ ਕੋਰੋਨਾ ਵਾਇਰਸ ਖਿਲਾਫ ਉਮੀਦ ਨਾਲੋਂ ਬਿਹਤਰ ਕੰਮ ਕਰ ਰਹੇ ਹਨ ਜਿਸ ਲਈ ਟੀਕਾਕਰਨ ਪ੍ਰੋਗਰਾਮ ਦੀ ਵਿਸ਼ੇਸ਼ ਲੋੜ ਹੈ। ਉਨ੍ਹਾਂ ਕੋਵੀਸ਼ੀਲਡ ਦੀ ਸਮਰੱਥਾ ਅਤੇ ਉਪਲੱਬਧਤਾ ਦੇ ਮੱਦੇਨਜ਼ਰ ਇਸ ਦੀ ਵਿਆਪਕ ਵਰਤੋਂ ਦਾ ਸੁਝਾਅ ਦਿੱਤਾ ਅਤੇ ਦੱਸਿਆ ਹੈ ਕਿ ਕੋਵੀਸ਼ੀਲਡ ਦੀ ਇਕ ਖੁਰਾਕ ਵੀ ਵਧੇਰੇ ਪ੍ਰਭਾਵਸ਼ਾਲੀ ਹੈ ਅਤੇ ਦੂਜੀ ਖੁਰਾਕ ਨੂੰ 12 ਹਫਤਿਆਂ ਤੱਕ ਦਿੱਤਾ ਜਾ ਸਕਦਾ ਹੈ। ਡਾ. ਕੰਗ ਨੇ ਸੁਝਾਅ ਦਿੱਤਾ ਕਿ ਭਾਰਤ ਸਰਕਾਰ ਨੂੰ ਟੀਕਾਕਰਨ ਦੀ ਤਰਜੀਹੀ ਸੂਚੀ ਵਿੱਚ ਮੋਟਾਪੇ ਨੂੰ ਵੀ ਸ਼ਾਮਲ ਕਰਨ ਦੀ ਬੇਨਤੀ ਕੀਤੀ ਜਾਣੀ ਚਾਹੀਦੀ ਹੈ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans