Menu

ਕੋਰੋਨਾ ਮਰੀਜ਼ਾਂ ਨੂੰ ਬਚਾਉਣ ਲਈ ਕੇਂਦਰ ਵੱਲੋਂ ਭੇਜੇ ਗਏ ਵੈਂਟੀਲੇਟਰ ਪਹਿਲਾਂ ਹੀ ਨਿਕਲੇ ਬਿਮਾਰ, ਸਿਆਸਤ ਹੋਈ ਤੇਜ਼

ਬਠਿੰਡਾ, 13 ਮਈ- ‘ਪੀਐਮ ਕੇਅਰਜ਼ ਫੰਡ’ ਤਹਿਤ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਭੇਜੇ ਗਏ 320 ਵੈਂਟੀਲੇਟਰਾਂ ਵਿਚੋਂ ਬਹੁਤੇ ਖਰਾਬ ਨਿਕਲਣ ਕਾਰਨ ਸੋਸ਼ਲ ਮੀਡਿਆ ਤੋਂ ਲੈਕੇ ਸਿਆਸਤ ਸੂਬੇ ਵਿਚ ਗਰਮਾ ਗਈ ਹੈ। ਦੱਸਿਆ ਜਾਂਦਾ ਹੈ ਕਿ ਕਰੀਬ 280 ਵੈਂਟੀਲੇਟਰ ਖਰਾਬ ਪਾਏ ਗਏ ਜੋ ਇਸ ਸਮੇਂ ਪੰਜਾਬ ਦੇ ਤਿੰਨਾਂ ਮੈਡੀਕਲ ਕਾਲਜਾਂ ਦੇ ਸਟੋਰਾਂ ਵਿਚ ਧੂੜ ਫੱਕ ਰਹੇ ਹਨ। ਜਾਣਕਾਰੀ ਮੁਤਾਬਿਕ ਕੇਂਦਰ ਵੱਲੋਂ ਭੇਜੇ ਗਏ 113 ਵੈਂਟੀਲੇਟਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ (ਫਰੀਦਕੋਟ) ਨੂੰ ਸੌਂਪੇ ਗਏ, ਜਿੰਨ੍ਹਾਂ ਵਿਚੋਂ 90 ਬਿਮਾਰ ਭਾਵ ਖਰਾਬ ਹਨ ਜਦਕਿ 23 ਚਾਲੂ ਹਨ। ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਕੋਲ 109 ਵੈਂਟੀਲੇਟਰ ਹਨ ਜਿਨ੍ਹਾਂ ਵਿਚੋਂ ਸਿਰਫ਼ 12 ਕੰਮ ਕਰ ਰਹੇ ਹਨ। ਸਰਕਾਰੀ ਮੈਡੀਕਲ ਕਾਲਜ (ਪਟਿਆਲਾ) ਕੋਲ 98 ਵੈਂਟੀਲੇਟਰ ਹਨ। ਉੱਥੇ 48 ਵੈਂਟੀਲੇਟਰਾਂ ਦੀ ਮੁਰੰਮਤ ਕਰਵਾਈ ਗਈ ਹੈ, ਪਰ ਇਨ੍ਹਾਂ ਨੂੰ ਵਰਤਿਆ ਨਹੀਂ ਜਾ ਰਿਹਾ ਕਿਉਂਕਿ ਡਾਕਟਰਾਂ ਨੂੰ ਇਨ੍ਹਾਂ ਵੈਂਟੀਲੇਟਰਾਂ ਉਤੇ ਜ਼ਿਆਦਾ ਭਰੋਸਾ ਨਹੀਂ ਹੈ। ਫਿਲਹਾਲ ਉਹ 61 ਵੈਂਟੀਲੇਟਰਾਂ ਨਾਲ ਕੰਮ ਚਲਾ ਰਹੇ ਹਨ ਜੋ ਕਿ ਪਹਿਲਾਂ ਹੀ ਉਨ੍ਹਾਂ ਕੋਲ ਹਨ। ਇਸ ਤਰ੍ਹਾਂ ਕਰੀਬ 285 ਵੈਂਟੀਲੇਟਰ ਸੂਬੇ ਵਿਚ ਵਰਤੋਂ ਤੋਂ ਬਾਹਰ ਹਨ। ਇਸ ਤੋਂ ਪਹਿਲਾਂ ਰਾਜਸਥਾਨ ਵੀ ਖਰਾਬ ਵੈਂਟੀਲੇਟਰਾਂ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾ ਚੁੱਕਾ ਹੈ। ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇਹ ਮਸਲਾ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਕੋਲ ਉਠਾਇਆ, ਜਿਨ੍ਹਾਂ ਇਹ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਮਾਹਿਰਾਂ ਨੂੰ ਭੇਜ ਕੇ ਇਨ੍ਹਾਂ ਨੂੰ ਠੀਕ ਕਰਵਾਏਗੀ। ਸੋਨੀ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਹ ਉੱਚ ਗੁਣਵੱਤਾ ਵਾਲੇ ਵੈਂਟੀਲੇਂਟਰ ਦੇਣ ਤੇ ਹਰੇਕ ਮੈਡੀਕਲ ਕਾਲਜ ਵਿਚ ਘੱਟੋ-ਘੱਟ ਇਕ ਇੰਜਨੀਅਰ ਨੂੰ ਤਾਇਨਾਤ ਕੀਤਾ ਜਾਵੇ।

ਇਸੇ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ‘ਪੀਐਮ ਕੇਅਰਸ ਫੰਡ’ ਤਹਿਤ ਖਰਾਬ ਵੈਂਟੀਲੇਟਰ ਖਰੀਦਣ ਦੇ ਮਾਮਲੇ ਦੀ ਜਾਂਚ ਕਰਵਾਈ ਜਾਵੇ। ਬਾਦਲ ਨੇ ਕਿਹਾ ਕਿ ਕੌਮੀ ਸਿਹਤ ਐਮਰਜੈਂਸੀ ਦੌਰਾਨ ਖਰਾਬ ਤੇ ਘਟੀਆ ਕਿਸਮ ਦੇ ਵੈਂਟੀਲੇਟਰ ਸਪਲਾਈ ਕਰਨਾ ਅਪਰਾਧ ਤੋਂ ਘੱਟ ਨਹੀਂ ਹੈ ਅਤੇ ਅਜਿਹਾ ਕਰਨ ਵਾਲੀ ਕੰਪਨੀ ਖ਼ਿਲਾਫ਼ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਕਿ ਫਰੀਦਕੋਟ ਹਸਪਤਾਲ ਲਈ 80 ਵੈਂਟੀਲੇਟਰ ਪਰਖ਼ ਕੇ ਤੁਰੰਤ ਭੇਜੇ ਜਾਣ। ਇਸੇ ਦੌਰਾਨ ਕੇਂਦਰ ਸਰਕਾਰ ਨੇ ਇਸ ਮਸਲੇ ਵਿਚ ਪੱਲਾ ਝਾੜਦਿਆਂ ਖਰਾਬ ਅਤੇ ਤਕਨੀਕੀ ਖਰਾਬੀਆਂ ਵੱਲੇ ਵੈਂਟੀਲੇਟਰ ਭੇਜਣ ਵਾਲੀ ਗੱਲ੍ਹ ਨੂੰ ਬੇਬੁਨਿਆਦ ਦੱਸਿਆ ਹੈ। ਇਕ ਬਿਆਨ ਰਾਹੀਂ ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੂਰੀ ਤਰ੍ਹਾਂ ਠੀਕ ਤੇ ਚਾਲੂ ਹਾਲਤ ਵਾਲੇ ਵੈਂਟੀਲੇਟਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ‘ਤੇ ਹਸਪਤਾਲ (ਜੀਜੀਐੱਸਐੱਮਸੀ) ਨੂੰ ਭੇਜੇ ਸਨ, ਜੋ ਉਥੇ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਖਰਾਬ ਹੋ ਗਏ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans