Menu

ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਆਨ ਲਾਇਨ ਮਾਧਿਅਮ ਰਾਹੀਂ ਜ਼ਿਲੇ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 14 ਮਈ – ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜ਼ਿਲੇ ਦੇ ਸਮੂਹ ਅਧਿਕਾਰੀਆਂ ਨਾਲ ਆਨ ਲਾਇਨ ਮਾਧਿਅਮ ਰਾਹੀਂ ਮੀਟਿੰਗ ਕਰਕੇ ਕੋਰੋਨਾ ਵਾਇਰਸ ਦੇ ਹਲਾਤਾਂ ਦਾ ਜਾਇਜਾ ਲਿਆ ਅਤੇ ਮੀਟਿੰਗ ਦੌਰਾਨ ਸਬੰਧਿਤ ਵਿਭਾਗਾਂ ਦੇ ਅਧਿਕਾਰੀਆ ਨੂੰ ਨਵੇਂ ਆਦੇਸ਼ ਦਿੱਤੇ।
ਮੀਟਿੰਗ ਦੌਰਾਨ ਉਹਨਾਂ ਜ਼ਿਲੇ ਦੇ ਬੀ ਡੀ ਪੀ ਓਜ਼ ਅਤੇ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਪੈਂਦੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਨਗਰ ਕੌਸਲਰਾਂ ਨੂੰ ਪ੍ਰੇਰਿਤ ਕਰਨ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਲਈ ਆਪਣਾ ਆਪ ਨੂੰ ਕੋਰੋਨਾ ਵੈਕਸੀਨ ਜਰੂਰ ਲਗਵਾਉਣ।
ਉਹਨਾਂ ਪੁਲਿਸ ਪ੍ਰਸ਼ਾਸਨ ਨੂੰ ਵੀ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਚੱਲਦਿਆਂ ਕਿਸੇ ਵੀ ਸਬਜੀ, ਫਲ ਵੇਚਣ ਵਾਲਿਆਂ ਤੋਂ ਇਲਾਵਾ ਜਰੂਰੀ ਕਰਿਆਣਾ ਦਾ ਸਮਾਨ ਵੇਚਣ ਵਾਲਿਆਂ ਨੂੰ ਨਜਾਇਜ ਤੌਰ ਤੇ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ।
ਉਹਨਾ ਮੀਟਿੰਗ ਦੌਰਾਨ ਇਹ ਵੀ ਹਦਾਇਤ ਕੀਤੀ ਕਿ ਜੇਕਰ ਕੋਈ ਦੁਕਾਨਦਾਰ ਨਿਰਧਾਰਿਤ ਰੇਟਾਂ ਤੋਂ ਵੱਧ ਰੇਟ ਤੇ ਸਮਾਨ ਵੇਚਦਾ ਪਾਇਆ ਜਾਂਦਾ ਹੈ, ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ।
ਮੀਟਿੰਗ ਦੌਰਾਨ ਦੱਸਿਆ ਕਿ  ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੇਕਰ ਕਿਸੇ ਵਿਅਕਤੀ ਨੇ ਕੋਰੋਨਾ ਵੈਕਸੀਨ ਦਾ ਦੂਸਰਾ ਟੀਕਾ ਲਗਵਾਉਣ ਦੇ ਬਾਵਜੂਦ ਵੀ ਕੋਰੋਨਾ ਪਾਜੀਟਿਵ ਆ ਜਾਂਦਾ ਹੈ ਤਾਂ ਉਸਨੂੰ 17 ਦਿਨਾਂ ਦੀ ਬਜਾਏ 10 ਦਿਨਾਂ ਲਈ ਘਰ ਵਿੱਚ ਹੀ ਇਕਾਂਤਵਾਸ ਰਹਿਣ ਪਵੇਗਾ।
ਉਹਨਾ ਜਿਲਾ ਕੋਵਿਡ ਕੰਟਰੋਲ ਰੂਮ ਵਿੱਚ ਤਾਇਨਾਤ ਸਟਾਫ ਨੂੰ ਵੀ ਹਦਾਇਤ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਵਲੋਂ ਕਿਸੇ ਵੀ ਪ੍ਰਕਾਰ ਦੀ ਸਹਾਇਤਾ  ਲਈ ਸੰਪਰਕ ਕੀਤਾ ਜਾਂਦਾ ਹੈ ਤਾਂ ਉਸਨੂੰ ਪਹਿਲ ਦੇ ਆਧਾਰ ਤੇ ਸੁਣਿਆ ਜਾਵੇ। ਇਸ ਤੋਂ ਇਲਾਵਾ ਸਬ ਡਵੀਜ਼ਨ ਪੱਧਰ ਤੇ ਬਣਾਏ ਕੰਟਰੋਲ ਰੂਮ ਨਾਲ ਨਿਰੰਤਰ ਸੰਪਰਕ ਰੱਖਿਆ ਜਾਵੇ।
ਉਹਨ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਕੋਰੋਨਾ ਵੈਕਸੀਨ ਜਰੂਰ ਲਗਵਾਉਣ, ਆਪਣੇ ਮੂੰਹ ਤੇ ਮਾਸਕ ਲਗਾ ਕੇ ਰੱਖਣ, ਸਮਾਜਿਕ ਦੂਰੀ ਦਾ ਖਿਆਲ  ਰੱਖਣ ਅਤੇ ਆਪਣਾ ਹੱਥਾਂ ਨੂੰ ਸਾਬਣ ਨਾਲ ਧੋਤੇ ਜਾਣ ਤੇ ਸੈਨੀਟਾਈਜਰ ਦੀ ਵਰਤੋ ਕੀਤੀ ਜਾਵੇ ।

ਅੰਬਾਲਾ ਛਾਉਣੀ ਤੋਂ ਪੰਜਾਬ ਦਾ ਫੌਜੀ ਜਵਾਨ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ ਕੈਂਟ ਤੋਂ ਫੌਜ ਦਾ ਜਵਾਨ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ। ਜਵਾਨ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39840 posts
  • 0 comments
  • 0 fans