Menu

ਪੇਂਡੂ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ 18 ਮਈ ਨੂੰ ਲਗਾਏ ਜਾ ਰਹੇ ਧਰਨੇ ਸੰਬੰਧੀ ਵੱਖ-ਵੱਖ ਪਿੰਡਾਂ ‘ਚ ਮੀਟਿੰਗ ਕੀਤੀ ਗਈ

ਸ੍ਰੀ ਮੁਕਤਸਰ ਸਾਹਿਬ, 15 ਮਈ – ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਿੱਚ ਸ਼ਾਮਿਲ ਸੱਤ ਮਜ਼ਦੂਰ ਜਥੇਬੰਦੀਆਂ ਦੇ ਸੱਦੇ ਤੇ 18 ਮਈ ਨੂੰ ਡਿਪਟੀ ਕਮਿਸ਼ਨਰ ਦਫਤਰ ਮੁਕਤਸਰ ਮੂਹਰੇ  ਦਿੱਤਾ ਜਾ ਰਹੇ ਧਰਨੇ ਦੀ ਤਿਆਰੀ ਸਬੰਧੀ ਪਿੰਡ ਕੋਟਲੀ ਦੇਵਨ,ਲੰਡੇ ਰੋਡੇ, ਚੜੇਵਨ,ਡੋਹਕ  ਚ ਮੀਟਿੰਗਾਂ ਕੀਤੀਆਂ ਗਈਆਂ । ਇਹਨਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬਲਾਕ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ਼ ਅਤੇ ਜਸਵਿੰਦਰ ਸਿੰਘ ਸੰਗੂਧੌਣ ਨੇ ਆਖਿਆ ਕਿ ਭਾਵੇਂ ਮਜ਼ਦੂਰ ਜਥੇਬੰਦੀਆਂ ਲੋਕ ਵਿਰੋਧੀ ਕਾਨੂੰਨਾਂ ਦੀ ਵਾਪਸੀ ਲਈ ਕਿਸਾਨਾਂ ਦੇ ਨਾਲ ਲਗਾਤਾਰ ਸ਼ੰਘਰਸ਼ ਦੇ ਮੈਦਾਨ ਵਿੱਚ ਹਨ ਪਰ ਹੁਣ ਕੇਂਦਰੀ ਸਰਕਾਰ ਦੇ ਨਾਲ ਨਾਲ ਮਜ਼ਦੂਰ ਮੰਗਾਂ ਲਈ ਪੰਜਾਬ ਸਰਕਾਰ ਖਿਲਾਫ ਵੀ ਸ਼ੰਘਰਸ਼ ਤਿੱਖਾ ਕੀਤਾ ਜਾਵੇਗਾ। ਮਜ਼ਦੂਰ ਆਗੂਆਂ ਨੇ ਦੱਸਿਆ ਕਿ ਤਿੰਨੇ ਖੇਤੀ ਕਾਨੂੰਨਾਂ, ਕਿਰਤ ਕਾਨੂੰਨਾਂ ‘ਚ ਕੀਤੀਆਂ ਸੋਧਾਂ ਅਤੇ ਬਿਜਲੀ ਸੋਧ ਬਿੱਲ ਦੀ ਵਾਪਸੀ ਸਮੇਤ ,ਮਜ਼ਦੂਰਾਂ ਦੇ ਸਮੁੱਚੇ ਕਰਜੇ ਮਾਫ ਕਰਾਉਣ, ਲੋੜ ਵੰਦਾਂ ਨੂੰ ਰਿਹਾਇਸ਼ੀ ਪਲਾਟ ਦਿਵਾਉਣ, ਪੱਕੇ ਰੁਜਗਾਰ ਦੇ ਪ੍ਰਬੰਧ ਲਈ, ਸਰਬਜਨਕ ਜਨਤਕ ਵੰਡ ਪ੍ਰਣਾਲੀ ਨੂੰ ਸਚਾਰੂ ਅਤੇ ਰਸੋਈ ਵਰਤੋਂ ਦੀਆਂ ਸਭਨਾਂ ਚੀਜਾਂ ਦੀ ਮੰਗ ਲਈ, ਦਲਿਤਾਂ ‘ਤੇ ਹੋ ਰਹੇ ਜਬਰ ਖਿਲਾਫ ਅਤੇ ਬਿੱਜਲੀ ਦੇ ਵਾਧੂ ਆ ਰਹੇ ਬਿੱਲਾਂ ਦੀ ਮਾਫੀ ਆਦਿ ਮੰਗਾਂ ‘ਤੇ 18 ਮਈ ਨੂੰ ਡਿਪਟੀ ਕਮਿਸ਼ਨਰ ਦਫਤਰ ਮੁਕਤਸਰ ਅੱਗੇ ਧਰਨਾ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਜਿੱਥੇ ਕੇਂਦਰੀ ਸਰਕਾਰ ਨੇ ਲੋਕ ਵਿਰੋਧੀ ਕਾਨੂੰਨ ਪਾਸ ਕਰਕੇ ਮਜ਼ਦੂਰਾਂ ਕਿਸਾਨਾਂ ਅਤੇ ਹੋਰ ਮਿਹਨਤਕਸ਼ ਲੋਕਾਂ ਦੇ ਉਜਾੜੇ ਦਾ ਰਾਹ ਫੜਿਆ ਹੈ ਉਥੇ ਪੰਜਾਬ ਸਰਕਾਰ ਵੀ ਬੇਜ਼ਮੀਨੇ ਲੋਕਾਂ ਨਾਲ ਧੋਖਾ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਰਜਾ ਮਾਫੀ, ਰਿਹਾਇਸ਼ੀ ਪਲਾਟਾਂ ਸਮੇਤ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ ਗਿਆ ਤੇ ਹੁਣ ਮਜ਼ਦੂਰਾਂ ਦੇ ਘਰਾਂ ‘ਚੋਂ ਬਿੱਜਲੀ ਦੇ ਮੀਟਰ ਪੁੱਟੇ ਜਾ ਰਹੇ ਹਨ। ਮਜ਼ਦੂਰ ਆਗੂਆਂ ਨੇ ਕਿਹਾ ਕਿ ਮਜ਼ਦੂਰ ਜਥੇਬੰਦੀਆਂ ਜਿਥੇ ਦਿੱਲੀ ਮੋਰਚੇ ਦੀ ਹਮਾਇਤ ‘ਚ ਡਟੀਆਂ ਰਹਿਣਗੀਆਂ ਉਥੇ ਪੰਜਾਬ ਸਰਕਾਰ ਕੋਲੋਂ ਹੱਕ ਲੈਣ ਲਈ ਵੀ ਮਜ਼ਦੂਰਾਂ ਦੀ ਵੱਡੀ ਲਾਮਬੰਦੀ ਕੀਤੀ ਜਾਵੇਗੀ। ਲੰਬੀ ਇਲਾਕੇ ਦੀ ਬਲਾਤਕਾਰ ਪੀੜਤ ਪਰਿਵਾਰ ਨੂੰ ਮਿਲਣ ਵਾਲੀ ਸਹਾਇਤਾ 9 ਮਹੀਨਾ ਬੀਤਣ ਬਅਦ ਵੀ ਦੋਸ਼ੀਆਂ ਨੂੰ ਬਚਾਉਣ ਦੀ ਮਨਸ਼ਾ ਤਹਿਤ ਜਿਲਾ ਪ੍ਰਸ਼ਾਸ਼ਨ ਵੱਲੋ ਮੁਆਵਜਾ ਨਹੀ ਦਿਤਾ ਜਾ ਰਿਹਾ । ਪੀੜਤ ਪਰਿਵਾਰ ਨੂੰ ਮੁਆਵਜਾ ਦਿਵਾਉਣ ਲਈ ਪੰਜਾਬ ਖੇਤ ਮਜਦੂਰ ਯੂਨੀਅਨ ਵੱਲੋ 18 ਮਈ ਜਿਲਾ ਭਲਾਈ ਦਫਤਰ ਮੂਹਰੇ  ਦਿਨ ਰਾਤ ਲਗਾਤਾਰ ਧਰਨਾ ਦਿਤਾ ਜਾਵੇਗਾ । ਇਸ ਸਮੇਂ ਬਖਸ਼ੀਸ ਸਿੰਘ,ਰਮਨਦੀਪ ਕੌਰ,ਕਰਮਜੀਤ ਕੌਰ ਕੋਟਲੀ ਦੇਵਨ, ਜਸਪ੍ਰੀਤ ਕੌਰ,ਸੁਖਜੀਤ ਕੌਰ, ਨਿੰਦਰ ਕੌਰ ਲੰਡੇ ਰੋਡੇ,ਕੁਲਦੀਪ ਸਿੰਘ,ਗੁਰਦੀਪ ਕੌਰ,ਪ੍ਰੀਤਮ ਸਿੰਘ ਚੜੇਵਾਨ ਅਦਿ ਸ਼ਾਮਿਲ ਸਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans