Menu

ਡਿਪਟੀ ਕਮਿਸ਼ਨਰ ਨੇ ਕੋਵਿਡ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ, 9177 ਜਣਿਆਂ ਨੇ ਕਰੋਨਾ ਨੂੰ ਦਿੱਤੀ ਮਾਤ

ਫਾਜ਼ਿਲਕਾ, 15 ਮਈ- ਡਿਪਟੀ ਕਮਿਸ਼ਨਰ ਹਰੀਸ਼ ਨਾਇਰ ਆਈ.ਏ.ਐਸ. ਨੇ ਕੋਵਿਡ ਦੇ ਪ੍ਰਬੰਧਾਂ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਵੱਧ ਤੋਂ ਵੱਧ ਹੋਣੀ ਚਾਹੀਦੀ ਹੈ ਅਤੇ ਪਾਜੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀਆਂ ਦੀ ਸੈਂਪਲਿੰਗ ਵੀ ਨਾਲੋ-ਨਾਲ ਕਰਵਾਉਣੀ ਲਾਜ਼ਮੀ ਬਣਾਈ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੇਂ ਸਿਰ ਟੈਸਟਿੰਗ ਤੇ ਕੰਟੈਕਟ ਟਰੇਸਿੰਗ ਕਰੋਨਾ ਦੇ ਫੈਲਾਅ ਨੂੰ ਰੋਕਣ ਵਿਚ ਸਹਾਈ ਹੋ ਸਕਦੀ ਹੈ।ਇਸ ਕਰਕੇ ਸਿਹਤ ਵਿਭਾਗ ਦੀਆਂ ਟੀਮਾਂ ਜਲਦ ਤੋਂ ਜਲਦ ਕੰਟੈਕਟ ਟਰੇਸਿੰਗ ਕਰਕੇ ਵਿਅਕਤੀਆਂ ਦੇ ਸੈਂਪਲ ਕਰਵਾਉਣ ਅਤੇ ਸੈਂਪਲ ਕਰਵਾਉਣ ਤੋਂ ਬਾਅਦ ਨਤੀਜਾ ਆਉਣ ਤੱਕ ਹੋਰਨਾਂ ਵਿਅਕਤੀਆਂ ਨੂੰ ਨਾ ਮਿਲਣ ਪ੍ਰਤੀ ਜਾਗਰੂਕ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ `ਤੇ ਕੰਟਰੋਲ ਕਰਨ ਲਈ ਸਰਕਾਰ ਵੱਲੋਂ ਪੜਾਅ ਵਾਰ ਵੈਕਸੀਨੇਸ਼ਨ ਦੀ ਪ੍ਰਕਿਰਿਆ ਵੀ ਆਰੰਭੀ ਗਈ ਹੈ।ਇਸ ਕਰਕੇ ਯੋਗ ਵਿਅਕਤੀਆਂ ਨੂੰ ਆਪਣੀ ਵੈਕਸੀਨੇਸ਼ਨ ਜ਼ਰੂਰ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਲਗਵਾਉਣ ਪ੍ਰਤੀ ਜਾਗਰੂਕਤਾ ਲਿਆਉਣ ਲਈ ਕੈਂਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਹਰ ਵਿਅਕਤੀ ਜਿਥੇ ਬੁਖਾਰ, ਖਾਂਸੀ, ਜੁਕਾਮ ਹੋਣ `ਤੇ ਟੈਸਟਿੰਗ ਕਰਵਾਏ ਉਥੇ ਯੋਗ ਵਿਅਕਤੀ ਹਦਾਇਤਾਂ ਮੁਤਾਬਕ ਵੈਕਸੀਨੇਸ਼ਨ ਜ਼ਰੂਰ ਲਗਵਾਏ ਤਾਂ ਜ਼ੋ ਕਰੋਨਾ ਵਾਇਰਸ ਦੇ ਖਾਤਮੇ ਵਿਚ ਸਹਿਯੋਗ ਦਿੱਤਾ ਜਾ ਸਕੇ।ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਮਾਸਕ ਜ਼ਰੂਰ ਲਗਾਉਣਾ ਚਾਹੀਦਾ ਹੈ, ਬਿਨਾਂ ਜ਼ਰੂਰੀ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ, ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਧੋਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲੇ੍ਹ ਵਿਚ 13925 ਜਣੇ ਪਾਜੀਟਿਵ ਆਏ ਹਨ ਜਿਸ ਵਿਚੋਂ 9177 ਜਣੇ ਠੀਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਅੱਜ 408 ਜਣੇ ਪਾਜੀਟਿਵ ਆਏ ਹਨ ਉਥੇ 361 ਜਣਿਆਂ ਨੇ ਕਰੋਨਾ ਨੂੰ ਹਰਾਇਆ ਹੈ। ਉਨ੍ਹਾਂ ਦੱਸਿਆ ਕਿ ਜਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ 4471 ਹੋ ਗਈ ਹੈ ਅਤੇ 276 ਜਣਿਆਂ ਦੀ ਮੌਤ ਹੋ ਚੁੱਕੀ ਹੈ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਵੱਲੋਂ ਕਮਿਉਨਿਟੀ ਹੈਲਥ ਸੈਂਟਰ ਰਾਮਸਰਾ ਅਤੇ ਸਿਵਲ ਹਸਪਤਾਲ ਜਲਾਲਾਬਾਦ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸਿਹਤ ਕੇਂਦਰ ਅਤੇ ਹਸਪਤਾਲ ਵਿਖੇ ਕੋਵਿਡ ਦੇ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਰੋਨਾਂ ਤੋਂ ਜਿਆਦਾਤਰ ਪੀੜਤ ਵਿਅਕਤੀ ਤਾਂ ਘਰ ਰਹਿ ਕੇ ਹੀ ਆਪਣਾ ਇਲਾਜ ਲੈਂਦੇ ਹਨ, ਪਰ ਜੇਕਰ ਕਿਸੇ ਵਿਅਕਤੀ ਦੀ ਹਾਲਤ ਖਰਾਬ ਹੁੰਦੀ ਹੈ ਤੇ ਹਸਪਤਾਲ ਵਿਖੇ ਲੈ ਕੇ ਆਉਣਾ ਪੈਂਦਾ ਹੈ ਤਾਂ ਹਸਪਤਾਲ ਵਿਖੇ ਸਾਰੇ ਪ੍ਰਬੰਧ ਪਹਿਲਾਂ ਤੋਂ ਹੀ ਮੁਕੰਮਲ ਕੀਤੇ ਜਾਣ ਭਾਵੇਂ ਉਹ ਬੈਡ ਦੀ ਸੁਵਿਧਾ ਹੋਵੇ ਜਾਂ ਆਕਸੀਜਨ ਸਲੰਡਰ ਆਦਿ ਹੋਰ ਹਰ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ।

ਇੱਥੇ ਲਗੇਗੀ 16 ਮਈ ਨੂੰ ਵੈਕਸੀਨ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 16 ਮਈ ਨੂੰ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਕੰਨਿਆਂ ਫਾਜਿਲ਼ਕਾ, ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਕੰਨਿਆਂ ਅਬੋਹਰ, ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਕੰਨਿਆਂ ਜਲਾਲਾਬਾਦ, ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਅਰਨੀਵਾਲਾ ਸੇਖਸੁਭਾਨ, ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਖੂਈਖੇੜਾ, ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਸੀਤੋਗੁਨੋ, ਸਰਕਾਰੀ ਮਿੱਡਲ ਸਕੂਲ ਬਹਾਵਵਾਲਾ, ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੰਡਵਾਲਾ ਭੀਮੇਸ਼ਾਹ ਵਿਖੇ ਵੈਕਸੀਨ ਲਗੇਗੀ।ਉਨਾਂ ਨੇ ਕਿਹਾ ਕਿ ਇੰਨਾਂ ਕੇਂਦਰਾਂ ਤੇ ਉਸਾਰੀ ਕਿਰਤੀ, 45 ਸਾਲ ਤੋਂ ਵੱਡੀ ਉਮਰ ਦੇ ਲੋਕ ਅਤੇ ਸਿਹਤ ਕਰਮੀਆਂ ਦੇ ਪਰਿਵਾਰਕ ਮੈਂਬਰ ਆਪਣੇ ਵੈਕਸੀਨ ਲਗਵਾ ਸਕਦੇ ਹਨ।

 

  

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਪੋਰਟਸ ਯੂਨੀਵਰਸਿਟੀ, ਪਟਿਆਲਾ…

ਮੁੱਖ ਮੰਤਰੀ ਨੇ ਮਹਾਨ ਅਥਲੀਟ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਜਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ, ਪੰਜਾਬ ਨੇ…

ਸਦਾ ਲਈ ਉੱਡ ਗਿਆ ਉਡਣਾ…

ਅੰਤਰ-ਰਾਸ਼ਟਰੀ ਦੌੜਾਕ ਮਿਲਖਾ ਸਿੰਘ ਦੇ ਜਾਣ ਨਾਲ…

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਾਰਿਆ…

ਬਠਿੰਡਾ, 17 ਜੂਨ (ਜਸਪ੍ਰੀਤ)- ਮਾਲਵਾ ਖੇਤਰ ਚ…

32 ਕਿਸਾਨ ਜੱਥੇਬੰਦੀਆਂ ਦੀ ਮੀਟਿੰਗ…

ਦਿੱਲੀ, 17 ਜੂਨ – ਅੱਜ ਸਿੰਘੂ ਕੁੰਡਲੀ…

Listen Live

Subscription Radio Punjab Today

Our Facebook

Social Counter

  • 19904 posts
  • 1 comments
  • 0 fans

Log In