Menu

ਸ਼੍ਰੋਮਣੀ ਅਕਾਲੀ ਦਲ ਨੇ ਏਮਜ਼ ਨੂੰ ਸੌਂਪੇ 50 ਕੰਸੈਂਟ੍ਰੇਟਰ, ਐਲ 2 ਸਹੂਲਤ ਦੇ ਵਧਣਗੇ 50 ਬੈਡ

ਬਠਿੰਡਾ, 16 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਏਮਜ਼  ਬਠਿੰਡਾ ਨੁੰ 50 ਕੰਸੈਂਟ੍ਰੇਟਰ ਸੌਂਪੇ ਜਿਸ ਸਦਕਾ ਸੰਸਥਾ ਵਿਚ ਖਿੱਤੇ ਦੇ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਐਲ 2 ਸਹੂਲਤ ਦੇ 50 ਬੈਡ ਹੋਰ ਵੱਧ ਜਾਣਗੇ। ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਅੱਜ ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮਪੀ ਹਰਸਿਮਰਤ ਕੌਰ ਬਾਦਲ ਵੱਲੋਂ 50 ਕੰਸੈਂਟ੍ਰੇਟਰ ਇਥੇ ਏਮਜ਼ ਮੈਨੇਜਮੈਂਟ ਹਵਾਲੇ ਕੀਤੇ। ਉਹਨਾਂ ਕਿਹਾ ਕਿ ਏਮਜ਼ ਲਈ ਇਸ  ਦਾਨ ਤੋਂ ਇਲਾਵਾ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ  ਆਉਂਦੇ ਦਿਨਾਂ ਵਿਚ ਆਪਣੇ ਹਲਕੇ ਦੇ ਵੱਖ ਵੱਖ ਹਿੱਸਿਆਂ ਤੋਂ 50 ਹੋਰ ਕੰਸੈਂਟ੍ਰੇਟਰ ਭੇਜੇ ਜਾਣ ਦੀ ਪਹਿਲਕਦਮੀ ਕੀਤੀ ਹੈ। ਸਿੰਗਲਾ ਨੇ ਏਮਜ਼ ਬਠਿੰਡਾ ਵਿਖੇ ਕੋਰੋਨਾ ਸੈਂਟਰ ਤਿਆਰ ਕਰਨ ਲਈ ਬਠਿੰਡਾ ਦੇ ਐਮਪੀ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਵੀ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਨਾਲ ਖਿੱਤੇ ਦੇ ਕੋਰੋਨਾ ਮਰੀਜ਼ਾ ਨੂੰ ਵੱਡਾ ਲਾਭ ਪਹੁੰਚੇਗਾ। ਇਸ ਦੌਰਾਨ ਸਿੰਗਲਾ ਨੇ ਇਥੇ ਏਮਜ਼ ਮੈਨੇਜਮੈਂਟ ਨੂੰ 50 ਕੰਸੈਂਟ੍ਰੇਟਰ ਸੌਂਪੇ।

ਏਮਜ਼ ਦੇ ਕਾਰਜਕਾਰੀ ਡਾਇਰੈਕਟਰ ਡਾ. ਡੀ ਕੇ ਸਿੰਘ  ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸੰਕਟ ਮੌਕੇ ਕੋਰੋਨਾ ਮਰੀਜ਼ਾਂ ਵਾਸਤੇ ਆਕਸੀਜ਼ਨ ਦੀ ਸਪਲਾਈ ਬਹੁਤ ਜ਼ਰੂਰੀ ਹੈ ਅਤੇ ਅੱਜ ਏਮਜ਼ ਨੂੰ ਮਿਲੇ ਕੰਸੈਂਟ੍ਰੇਟਰਾਂ ਸਦਕਾ  ਸੰਸਥਾ ਵਿਚ ਕੋਰੋਨਾ ਮਰੀਜ਼ਾਂ ਲਈ ਐਲ 2 ਸਹੂਲਤਾਂ ਦੇ ਬੈਡਾਂ ਵਿਚ ਹੋਰ ਵਾਧਾ ਹੋ ਗਿਆ ਹੈ। ਉਹਨਾਂ ਨੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵੱਲੋਂ ਸੰਸਥਾ ਵਾਸਤੇ ਕੰਸੈਂਟ੍ਰੇਟਰ ਦਾਨ ਕਰ ਕੇ ਇਸਦੀ ਮਦਦ ਕਰਨ ਵਸਤੇ ਧੰਨਵਾਦ ਕੀਤਾ ਤੇ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਉਹ ਸੰਸਥਾ ਦੀ ਮਦਦ ਕਰਨੀ ਭਵਿੱਖ ਵਿਚ ਵੀ ਜਾਰੀ ਰੱਖਣਗੇ। ਡਾ. ਸਿੰਘ ਨੇ ਮਰੀਜ਼ਾਂ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਕੋਰੋਨਾ ਦੇ ਲੱਛਣ ਆਉਣ ’ਤੇ ਤੁਰੰਤ ਸੰਸਥਾ ਵਿਚ ਦਾਖਲ ਹੋਣ ਅਤੇ ਕਿਹਾ ਕਿ ਇਹ ਵੇਖਿਆ ਜਾ ਰਿਹਾ ਹੈ ਕਿ ਮੈਡੀਕਲ ਮਾਹਿਰ ਦੀ ਸਲਾਹ ਲੈਣ ਵਿਚ ਦੇਰੀ ਨਾਲ ਮੁਸ਼ਕਿਲਾਂ ਹੋਰ ਵੱਧ ਰਹੀਆਂ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਦਿਹਾਤੀ ਦੇ ਪ੍ਰਧਾਨ ਬਲਕੌਰ ਸਿੰਘ ਵੀ ਹਾਜ਼ਰ ਸਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans