Menu

ਕੋਰੋਨਾ ਦੇ ਖ਼ਤਰਨਾਕ ਦੌਰ ’ਚ ਸੰਗਰੂਰ ਵਾਸੀਆਂ ਲਈ ਲੋੜੀਂਦੇ ਬੈਡ ਤੇ ਆਕਸੀਜਨ ਉਪਲਬਧ ਕਰਵਾਉਣ ਲਈ ਵਿਜੈ ਇੰਦਰ ਸਿੰਗਲਾ ਦੇ ਯਤਨ ਅਤਿ ਸਰਾਹੁਣਯੋਗ: ਚੇਅਰਮੈਨ ਨਰੇਸ਼ ਗਾਬਾ

ਸੰਗਰੂਰ, 17 ਮਈ – ਕੋਰੋਨਾਵਾਇਰਸ ਦੇ ਖ਼ਤਰਨਾਕ ਦੌਰ ਵਿੱਚ ਸੰਗਰੂਰ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਗੰਭੀਰਤਾ ਨਾਲ ਕੀਤੇ ਜਾ ਰਹੇ ਯਤਨਾਂ ਦਾ ਧੰਨਵਾਦ ਕਰਦਿਆਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਨਰੇਸ਼ ਗਾਬਾ ਨੇ ਕਿਹਾ ਕਿ ਮੁਸ਼ਕਿਲ ਦੇ ਸਮੇਂ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ਪ੍ਰਤੀ ਆਪਣਾ ਫ਼ਰਜ਼ ਬਾਖ਼ੂਬੀ ਨਿਭਾਇਆ ਹੈ। ਸ਼੍ਰੀ ਗਾਬਾ ਨੇ ਕਿਹਾ ਕਿ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਵੱਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਹੀ ਸੰਗਰੂਰ ਜ਼ਿਲੇ ’ਚ ਬਣਾਉਟੀ ਆਕਸੀਜਨ ਦੀ ਉਪਲਬਧਤਾ ਵਾਲੇ ਬੈਡਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋਇਆ ਹੈ। ਉਨਾਂ ਕਿਹਾ ਕਿ ਇਸਦੇ ਨਾਲ ਕਾਲੀ ਮਾਤਾ ਮੰਦਰ ਵਿਖੇ ਬਣਾਈ ਗਈ 100 ਬੈਡਾਂ ਦੀ ਸਹੂਲਤ ਦੇ ਨਾਲ-ਨਾਲ ਕੋਵਿਡ ਵਾਰ ਰੂਮ ਦੀ ਸਥਾਪਨਾ ਲੋਕਾਂ ਲਈ ਵੱਡੇ ਪੱਧਰ ’ਤੇ ਮਦਦਗਾਰ ਸਾਬਤ ਹੋਣਗੇ।
ਚੇਅਰਮੈਨ ਸ਼੍ਰੀ ਨਰੇਸ਼ ਗਾਬਾ ਨੇ ਕਿਹਾ ਕਿ ਸ਼੍ਰੀ ਵਿਜੈ ਇੰਦਰ ਸਿੰਗਲਾ ਲੋਕਾਂ ਦੀਆਂ ਮੰਗਾਂ ਅਨੁਸਾਰ ਕਰਵਾਏ ਗਏ ਵਿਕਾਸ ਪ੍ਰੋਜੈਕਟਾਂ ਲਈ ਜਾਣੇ ਜਾਂਦੇ ਹਨ ਅਤੇ ਇਸ ਮੁਸ਼ਕਿਲ ਘੜੀ ਦੌਰਾਨ ਸਿਹਤ ਸਹੂਲਤਾਂ ਵਿਚ ਲਗਾਤਾਰ ਹੋ ਰਿਹਾ ਵਾਧਾ ਇਸ ਗੱਲ ਦਾ ਪ੍ਰਤੱਖ ਸਬੂਤ ਹੈ। ਉਨਾਂ ਕਿਹਾ ਕਿ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਦੇ ਯਤਨਾਂ ਸਦਕਾ ਹੀ ਸੰਗਰੂਰ ਜ਼ਿਲੇ ਨੂੰ ਲੋੜੀਂਦੇ ਆਕਸੀਜਨ ਦਾ ਕੋਟਾ ਲਗਾਤਾਰ ਮਿਲ ਰਿਹਾ ਹੈ ਅਤੇ ਉਨਾਂ ਨੂੰ ਆਸ ਹੈ ਕਿ ਭਵਿੱਖ ਵਿਚ ਵੀ ਸ਼੍ਰੀ ਸਿੰਗਲਾ ਸੰਗਰੂਰ ਵਿਚ ਕਿਸੇ ਸਿਹਤ ਸਹੂਲਤ ਦੀ ਪ੍ਰੇਸ਼ਾਨੀ ਨਹੀਂ ਆਉਣ ਦੇਣਗੇ।
ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨੇ ਸੰਗਰੂਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਕੋਰੋਨਾਵਾਇਰਸ ਪ੍ਰਤੀ ਪੂਰੀ ਸਾਵਧਾਨੀ ਵਰਤਣ ਅਤੇ ਕੋਵਿਡ-19 ਦਾ ਕੋਈ ਵੀ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਟੈਸਟ ਕਰਵਾਉਣ। ਉਨਾਂ ਕਿਹਾ ਕਿ ਹਾਲਾਂਕਿ ਕੋਵਿਡ ਟੀਕਾਕਰਨ ਭੇਜਣ ਦੇ ਮਾਮਲੇ ’ਚ ਮੋਦੀ ਸਰਕਾਰ ਵੱਲੋਂ ਪੰਜਾਬ ਨਾਲ ਪੂਰਾ ਵਿਤਕਰਾ ਕੀਤਾ ਜਾ ਰਿਹਾ ਹੈ ਪਰ ਫਿਰ ਵੀ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਜਲਦ ਤੋਂ ਜਲਦ ਕੋਵਿਡ ਟੀਕਾਕਰਨ ਕਰਵਾ ਕੇ ਆਪਣੇ ਆਪ ਨੂੰ ਸੁਰੱਖਿਅਤ ਕਰਨ।

 

  

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਪੋਰਟਸ ਯੂਨੀਵਰਸਿਟੀ, ਪਟਿਆਲਾ…

ਮੁੱਖ ਮੰਤਰੀ ਨੇ ਮਹਾਨ ਅਥਲੀਟ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਜਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ, ਪੰਜਾਬ ਨੇ…

ਸਦਾ ਲਈ ਉੱਡ ਗਿਆ ਉਡਣਾ…

ਅੰਤਰ-ਰਾਸ਼ਟਰੀ ਦੌੜਾਕ ਮਿਲਖਾ ਸਿੰਘ ਦੇ ਜਾਣ ਨਾਲ…

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਾਰਿਆ…

ਬਠਿੰਡਾ, 17 ਜੂਨ (ਜਸਪ੍ਰੀਤ)- ਮਾਲਵਾ ਖੇਤਰ ਚ…

32 ਕਿਸਾਨ ਜੱਥੇਬੰਦੀਆਂ ਦੀ ਮੀਟਿੰਗ…

ਦਿੱਲੀ, 17 ਜੂਨ – ਅੱਜ ਸਿੰਘੂ ਕੁੰਡਲੀ…

Listen Live

Subscription Radio Punjab Today

Our Facebook

Social Counter

  • 19904 posts
  • 1 comments
  • 0 fans

Log In