Menu

ਮਮਤਾ ਬੈਨਰਜੀ ਨੇ ਲਾਇਆ ਸੀਬੀਆਈ ਦਫਤਰ ਅੱਗੇ ਧਰਨਾ

ਕੋਲਕਾਤਾ, 17 ਮਈ – ਬੰਗਾਲ ਦੇ ਨਾਰਦਾ ਕੇਸ ਵਿੱਚ ਇੱਕ ਵਾਰ ਫਿਰ ਤੋਂ ਸੀਬੀਆਈ ਨੇ ਜਾਂਚ ਤੇਜ ਕਰ ਦਿੱਤੀ ਹੈ । ਜਾਂਚ ਏਜੰਸੀ ਨੇ ਸੋਮਵਾਰ ਨੂੰ ਕਈ ਜਗ੍ਹਾ ਛਾਪੇ ਮਾਰੇ, ਇਸ ਦੌਰਾਨ ਮਮਤਾ ਸਰਕਾਰ ਵਿੱਚ ਮੰਤਰੀ ਫਿਰਹਾਦ ਹਾਕਿਮ, ਸੁਬਰਤ ਮੁਖਰਜੀ, ਵਿਧਾਇਕ ਮਦਨ ਮਿੱਤਰਾ ਅਤੇ ਪੂਰਵ ਮੇਅਰ ਸ਼ੋਵਨ ਚਟਰਜੀ ਕੋਲੋਂ ਪੁੱਛਗਿਛ ਸ਼ੁਰੂ ਕੀਤੀ ਗਈ। ਅਤੇ ਗ੍ਰਿਫਤਾਰ ਕਰ ਲਿਆ ਗਿਆ। ਸੀਬੀਆਈ ਵੱਲੋਂ ਇਹਨਾਂ ਚਾਰਾਂ ਨੇਤਾਵਾਂ ਦੀ ਕਸਟਡੀ ਦੀ ਮੰਗ ਕੀਤੀ ਜਾਵੇਗੀ। ਇਸ ਕਾਰਵਾਈ ਦੇ ਚੱਲਦੇ ਕੇਂਦਰੀ ਮੰਤਰੀ ਅਤੇ ਬੰਗਾਲ ਸਰਕਾਰ ਇੱਕ ਵਾਰ ਫਿਰ ਆਹਮੋ ਸਾਹਮਣੇ ਹੋ ਗਏ ਹਨ। ਮਾਮਲੇ ਨੂੰ ਵਧਦਾ ਦੇਖ ਬੰਗਾਲ ਦੀ ਮੁੱਖਮੰਤਰੀ ਮਮਤਾ ਬੈਨਰਜੀ ਵੀ ਜਾਂਚ ਏਜੇਂਸੀ ਦੇ ਦਫਤਰ ਪਹੁੰਚੀ ਅਤੇ ਕਿਹਾ ਗਿਆ ਕਿ ਉਸਨੂੰ ਵੀ ਗ੍ਰਿਫਤਾਰ ਕੀਤਾ ਜਾਵੇ। ਇਕੱਲੇ ਪਾਰਟੀ ਨੇਤਾਵਾਂ ਉੱਤੇ ਹੀ ਕਾਰਵਾਈ ਕਿਉਂ ਹੋ ਰਹੀ ਹੈ? ਇਸਤੋਂ ਬਾਅਦ ਤ੍ਰਿਣਮੂਲ ਵਰਕਰਾਂ ਵੱਲੋਂ ਪਥਰਾਵ ਕੀਤੇ ਜਾਂ ਦੀ ਵੀ ਚਰਚਾ ਹੈ ਜਿਸਨੂੰ ਪੁਲਿਸ ਨੇ ਕਾਬੂ ਵਿਚ ਕੀਤਾ। ਜਾਣਕਾਰੀ ਮੁਤਾਬਿਕ ਮੁਖ ਮੰਤਰੀ ਵੱਲੋਂ ਸੀਬੀਆਈ ਦਫਤਰ ਅੱਗੇ ਧਰਨਾ ਵੀ ਲਗਾ ਦਿੱਤਾ ਗਿਆ ਹੈ ਜੋ ਜਾਰੀ ਹੈ।

ਇਸਦੇ ਬਾਅਦ ਬੰਗਾਲ ਭਾਜਪਾ ਪ੍ਰਧਾਨ ਦਲੀਪ ਘੋਸ਼ ਨੇ ਰਾਜ ਵਿੱਚ ਫੈਲ ਰਹੀ ਹਿੰਸਾ ਨੂੰ ਲੈ ਕੇ ਮਮਤਾ ਬੈਨਰਜੀ ਦੇ ਖਿਲਾਫ ਐਫਆਈਆਰ ਵੀ ਦਰਜ ਕਰਵਾਈ ਹੈ ਅਤੇ ਕਾਪੀ ਰਾਜਪਾਲ ਜਗਦੀਪ ਧਨਖੜ ਨੂੰ ਵੀ ਭੇਜੀ ਗਈ ਹੈ। ਇਸ ਸਭ ਦੇ ਦੌਰਾਨ ਰਾਜਪਾਲ ਜਗਦੀਪ ਧਨਖੜ ਨੇ ਕਿਹਾ ਕਿ ਟੀਵੀ ਚੈਨਲਾਂ ਦੇ ਰਾਹੀਂ ਉਹਨਾਂ ਨੂੰ ਕੋਲਕਾਤਾ ਵਿੱਚ ਵਾਪਰੀ ਘਟਨਾ ਬਾਰੇ ਪਤਾ ਚੱਲਿਆ ਹੈ ਅਤੇ ਬੰਗਾਲ ਵਿੱਚ ਹਾਲਾਤ ਹਰ ਮਿੰਟ ਜਿਆਦਾ ਭਿਆਨਕ ਹੁੰਦੇ ਜਾ ਰਹੇ ਹਨ। ਰਾਜਪਾਲ ਵੱਲੋਂ ਮਮਤਾ ਸਰਕਾਰ ਨੂੰ ਸੰਵਿਧਾਨ ਮੁਤਾਬਕ ਕੰਮ ਕਰਨ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਵੀ ਕਿਹਾ ਗਿਆ।

 

  

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਪੋਰਟਸ ਯੂਨੀਵਰਸਿਟੀ, ਪਟਿਆਲਾ…

ਮੁੱਖ ਮੰਤਰੀ ਨੇ ਮਹਾਨ ਅਥਲੀਟ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਜਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ, ਪੰਜਾਬ ਨੇ…

ਸਦਾ ਲਈ ਉੱਡ ਗਿਆ ਉਡਣਾ…

ਅੰਤਰ-ਰਾਸ਼ਟਰੀ ਦੌੜਾਕ ਮਿਲਖਾ ਸਿੰਘ ਦੇ ਜਾਣ ਨਾਲ…

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਾਰਿਆ…

ਬਠਿੰਡਾ, 17 ਜੂਨ (ਜਸਪ੍ਰੀਤ)- ਮਾਲਵਾ ਖੇਤਰ ਚ…

32 ਕਿਸਾਨ ਜੱਥੇਬੰਦੀਆਂ ਦੀ ਮੀਟਿੰਗ…

ਦਿੱਲੀ, 17 ਜੂਨ – ਅੱਜ ਸਿੰਘੂ ਕੁੰਡਲੀ…

Listen Live

Subscription Radio Punjab Today

Our Facebook

Social Counter

  • 19904 posts
  • 1 comments
  • 0 fans

Log In