Menu

ਕਲੋਵਿਸ ਵਿੱਚ ਬਿਜਲੀ ਦੇ ਖੰਭੇ ਨਾਲ ਟਕਰਾਈ ਕਾਰ, ਸੈਂਕੜੇ ਘਰਾਂ ਦੀ ਬਿਜਲੀ ਹੋਈ ਬੰਦ

ਫਰਿਜ਼ਨੋ (ਕੈਲੀਫੋਰਨੀਆ), 17 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਕੈਲੀਫੋਰਨੀਆ ਦੇ ਕਲੋਵਿਸ ਵਿੱਚ ਐਤਵਾਰ ਨੂੰ ਸਵੇਰੇ 11 ਵਜੇ ਦੇ ਕਰੀਬ ਬੁਲਾਰਡ ਅਤੇ ਡੀ ਵੁਲਫ ਦੇ ਰਸਤੇ ਵਿੱਚ ਇੱਕ ਕਾਰ ਦੁਰਘਟਨਾ ਗ੍ਰਸਤ ਹੋ ਕੇ ਬਿਜਲੀ ਦੇ ਖੰਭੇ ਵਿੱਚ ਜਾ ਵੱਜੀ। ਇਸ ਹਾਦਸੇ ਕਾਰਨ ਬਿਜਲੀ ਦੀਆਂ ਲਾਈਨਾਂ  ਵਿੱਚ ਵਿਘਨ ਪੈਣ ਕਰਕੇ ਲੱਗਭਗ 4000 ਘਰਾਂ ਦੀ ਬਿਜਲੀ ਬੰਦ ਹੋ ਗਈ। ਇਸਦੇ ਇਲਾਵਾ ਇਸ ਹਾਦਸੇ ਕਾਰਨ ਸੜਕ ਤੇ ਅੱਗ ਵੀ ਲੱਗ ਗਈ। ਕਲੋਵਿਸ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਔਰਤ ਡਰਾਈਵਰ ਬੁਲਾਰਡ ਤੋਂ ਡੀ ਵੁਲਫ ‘ਤੇ ਦੱਖਣ ਵੱਲ ਜਾ ਰਹੀ ਸੀ, ਜੋ ਕਿ ਕਿਸੇ ਮੈਡੀਕਲ ਐਮਰਜੈਂਸੀ ਕਰਕੇ ਕਾਰ ਤੋਂ ਆਪਣਾ ਕੰਟਰੋਲ ਗਵਾ ਬੈਠੀ ਅਤੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਜਿਸ ਕਾਰਨ ਬਿਜਲੀ ਦੀਆਂ ਲਾਈਨਾਂ ਹੇਠਾਂ ਡਿੱਗ ਪਈਆਂ ਅਤੇ ਲਾਂਘੇ ਵਿੱਚ ਇੱਕ ਰਿਹਾਇਸ਼ੀ ਖੇਤ  ਵਿੱਚ ਅੱਗ ਲੱਗ ਗਈ। ਇਸ ਹਾਦਸੇ ਬਾਰੇ ਬਿਜਲੀ ਕੰਪਨੀ ਪੀ ਜੀ ਐਂਡ ਈ ਦੇ ਅਧਿਕਾਰੀਆਂ ਨੇ ਬਿਜਲੀ ਦੇ ਖੰਭੇ ਨੂੰ ਸੁਰੱਖਿਅਤ ਕਰਨ ਦੇ ਨਾਲ ਲਾਈਨ ਨੂੰ ਚਾਲੂ ਕਰਨ ਲਈ ਕੰਮ ਕੀਤਾ ਅਤੇ ਪੀ ਜੀ ਐਂਡ ਈ ਦੀ ਵੈਬਸਾਈਟ ਦੇ ਅਨੁਸਾਰ, ਜਿਆਦਾਤਰ ਘਰਾਂ ਦੀ ਬਿਜਲੀ ਸੇਵਾ ਬਹਾਲ ਹੋ ਗਈ ਸੀ। ਇਸ ਹਾਦਸੇ ਦੇ ਹੋਣ ਤੋਂ ਬਾਅਦ ਕੈਲੀਫੋਰਨੀਆ ਹਾਈਵੇ ਪੈਟਰੋਲ, ਕਲੋਵਿਸ ਪੁਲਿਸ ਅਤੇ ਕਲੋਵਿਸ ਫਾਇਰ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਸਥਿਤੀ ਨੂੰ ਸੰਭਾਲਿਆ।

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਿਲਾਂ ‘ਚ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ…

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ,…

ਨਵੀਂ ਦਿੱਲੀ, 10 ਮਈ 2024 – ਸੁਪਰੀਮ…

ਸ਼ਾਤਰ ਚੋਰ ਪੁਲਿਸ ਨੂੰ ਹੀ…

10 ਮਈ 2024: ਰਾਜਗੜ੍ਹ ਜ਼ਿਲ੍ਹੇ ਦੇ ਪਚੌਰ…

ਜੇਲ੍ਹ ਤੋਂ ਨਮਜ਼ਦਗੀ ਪੱਤਰ ਭਰਨਗੇ…

10 ਮਈ 2024- : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40261 posts
  • 0 comments
  • 0 fans