Menu

ਵਿਧਾਇਕ ਰਾਜਾ ਵੜਿੰਗ ਅਤੇ ਡੀਸੀ ਮੁਕਤਸਰ ਨੇ ਸੀਲ ਕੀਤੇ ਭੂੰਦੜ ਪਿੰਡ ਦਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ,19 ਮਈ( ਪਰਗਟ ਸਿੰਘ ) – ਵਿਧਾਇਕ ਗਿੱਦੜਬਾਹਾ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਡੀਸੀ ਮੁਕਤਸਰ ਸ੍ਰੀ ਐਮ ਕੇ ਅਰਾਵਿੰਦ ਕੁਮਾਰ ਨੇ ਅੱਜ ਭੂੰਦੜ ਪਿੰਡ ਦਾ ਦੌਰਾ ਕੀਤਾ ਜਿੱਥੇ ਕੋਰੋਨਾ ਦੇ ਸਕਾਰਾਤਮਕ ਮਾਮਲਿਆਂ ਦੀ ਗਿਣਤੀ ਵਿੱਚ ਤੇਜੀ ਆਈ ਹੈ। ਉਨਾਂ ਲੋਕਾਂ ਨੂੰ ਅਸਵਾਸ਼ਨ ਦਿੱਤਾ ਕਿ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਲਈ ਵੀ ਹਲਾਸ਼ੇਰੀ ਦਿੱਤੀ। ਉਨਾਂ ਬੋਲਦਿਆਂ ਦੱਸਿਆ ਕਿ ਸਾਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵਾਰ ਵਾਰ ਹੱਥਾਂ ਨੂੰ ਸਾਫ ਕਰਦੇ ਰਹਿਣਾ ਚਾਹੀਦਾ ਹੈ, ਮਾਸਕ ਪਾ ਕੇ ਰਖਣਾ ਚਾਹੀਦਾ ਅਤੇ ਦੋ ਗਜ ਦੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।
ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਲਗਭਗ 15 ਦਿਨ ਪਹਿਲਾਂ ਪਿੰਡ ਦੇ 700 ਵਿਅਕਤੀਆਂ ਦੇ ਟੈਸਟ ਕੀਤੇ ਗਏ ਸਨ ਜਿਨਾਂ ਵਿਚੋਂ 40 ਵਸਨੀਕਾਂ ਦੀ ਸਕਾਰਾਤਮਕ ਖਬਰ ਮਿਲੀ ਅਤੇ ਦੋ ਵਿਅਕਤੀਆਂ ਨੇ ਆਪਣੀਆਂ ਜਾਨ ਗੁਆ ਦਿੱਤੀ। ਪਰ ਹੌਲੀ ਹੌਲੀ ਜ਼ਿਲਾ ਪ੍ਰਸਾਸਨ ਅਤੇ ਵਿਧਾਇਕ ਰਾਜਾ ਵੜਿੰਗ ਦੇ ਯਤਨਾ ਨਾਲ ਸਕਾਰਾਤਮਕ ਕੇਸਾਂ ਦੀ ਗਿਣਤੀ ਹੁਣ ਘਟਣ ਤੇ ਹੈ। ਉਨਾਂ ਦੱਸਿਆ ਕਿ ਸਾਰੇ ਪਿੰਡ ਨੂੰ ਸੈਨੇਟਾਈਜ਼ ਕਰਵਾ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਬਿਨਾਂ ਕੰਮ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਚੇਅਰਮੈਨ ਜ਼ਿਲਾ ਸਹਿਕਾਰੀ ਬੈਂਕ ਸਾਹਿਬ ਸਿੰਘ ਭੂੰਦੜ ਨੇ ਦੱਸਿਆ ਕਿ ਮੰਗਲਵਾਰ ਦੀਆਂ ਰਿਪੋਰਟਾਂ ਅਨੁਸਾਰ 253 ਵਿਅਕਤੀਆਂ ਵਿੱਚੋਂ 8 ਵਿਅਕਤੀ ਸਕਾਰਾਤਮਕ ਦੱਸੇ ਗਏ ਹਨ ਅਤੇ ਅੱਜ 250 ਵਿਅਕਤੀਆਂ ਵਿਚੋਂ 6 ਵਿਅਕਤੀ ਸਕਾਰਾਤਮਕ ਪਾਏ ਗਏ ਹਨ।
ਡਿਪਟੀ ਕਮਿਸਨਰ ਨੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਉਨਾਂ ਗੱਲਬਾਤ ਦੌਰਾਨ ਦੱਸਿਆ ਕਿ ਇਸ ਪਿੰਡ ਵਿੱਚ ਪਹਿਲ ਦੇ ਆਧਾਰ ਤੇ ਕੈਂਪ ਲਗਵਾ ਕੇ ਵੈਕਸੀਨੇਸ਼ਨ ਕਰਵਾਈ ਜਾਵੇਗੀ। ਉਨਾਂ ਮੌਕੇ ਤੇ ਹਾਜਰ ਸਿਹਤ ਵਿਭਾਗ ਦੇ ਨੁਮਾਇੰਦਿਆਂ ਨੂੰ ਕੈਂਪ ਲਗਵਾਉਣ ਦੀ ਤਿਆਰੀ ਦੇ ਆਦੇਸ਼ ਜਾਰੀ ਕੀਤੇ।
ਇਸ ਤੋਂ ਪਹਿਲਾਂ ਸਵੇਰੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭੂੰਦੜ ਪਿੰਡ ਦੀਆਂ ਗਲੀਆਂ ਵਿਚ ਘੁੰਮ ਘੰੁਮ ਕੇ ਲੋਕਾਂ ਨੂੰ ਚੜਦੀਕਲਾ ਵਿਚ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਉਨਾਂ ਨਾਲ ਐਸਡੀਐਮ ਗਿੱਦੜਬਾਹਾ ਸ੍ਰੀ ਓਮ ਪ੍ਰਕਾਸ਼, ਡੀਐਸਪੀ ਨਰਿੰਦਰ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਨ ਲਈ ਲਾਊਡਸਪੀਕਰ ਦੀ ਵਰਤੋਂ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟੈਸਟ ਕਰਵਾਉਣ, ਟੀਕਾਕਰਣ ਕਰਵਾਉਣ ਅਤੇ ਇਕ ਜਗਾ ਇਕੱਠੇ ਨਾ ਹੋਣ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans