Menu

ਪੰਜਾਬ ਸਰਕਾਰ ਵੱਲੋਂ 18-45 ਸਾਲ ਉਮਰ ਵਰਗ ਦੇ ਸਹਿ ਬਿਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ

ਚੰਡੀਗੜ੍ਹ, 19 ਮਈ – ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋਕਾਂ ਦੇ ਟੀਕਾਕਰਨ ਦਾ ਕਾਰਜ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਟੀਕਾਕਰਨ ਕਰਵਾਉਣ ਤੋਂ ਕੋਈ ਵੀ ਵਾਂਝਾ ਨਾ ਰਹੇ। ਇਸੇ ਮੁਹਿੰਮ ਤਹਿਤ ਜੇਲ੍ਹਾਂ ਵਿੱਚ ਬੰਦ 18 ਤੋਂ 45 ਸਾਲ ਤੱਕ ਉਮਰ ਵਰਗ ਦੇ ਸਹਿ ਬਿਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਹੈ।
ਇਹ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ 18-45 ਉਮਰ ਵਰਗ ਵਿੱਚ ਹੁਣ ਤੱਕ ਸਹਿ ਰੋਗਾਂ ਵਾਲੇ ਕੁੱਲ 543 ਜੇਲ੍ਹ ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਵਰਗ ਦੇ ਸਾਰੇ ਕੈਦੀਆਂ ਦੇ ਪਹਿਲਾਂ ਹੀ ਟੀਕਾ ਲਗਾਇਆ ਜਾ ਚੁੱਕਾ ਹੈ।
ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਅਤੇ ਟੀਕਾਕਰਨ ਲਈ ਸਟੇਟ ਨੋਡਲ ਅਫਸਰ ਸ੍ਰੀ ਵਿਕਾਸ ਗਰਗ ਨੇ ਸਹਿ ਰੋਗਾਂ ਵਾਲੇ ਕੈਦੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿਚ ਸਭ ਤੋਂ ਵੱਧ 245 ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈੇ, ਜਦੋਂ ਕਿ ਹੁਸ਼ਿਆਰਪੁਰ ਵਿੱਚ 113, ਰੂਪਨਗਰ ਵਿੱਚ 74, ਲੁਧਿਆਣਾ ਵਿੱਚ 38, ਕਪੂਰਥਲਾ ਵਿੱਚ 18, ਗੁਰਦਾਸਪੁਰ ਵਿੱਚ 23, ਫਿਰੋਜ਼ਪੁਰ ਵਿੱਚ 15, ਸ੍ਰੀ ਮੁਕਤਸਰ ਸਾਹਿਬ ਵਿੱਚ 8, ਬਠਿੰਡਾ ਅਤੇ ਜਲੰਧਰ ਵਿੱਚ 4-4 ਅਤੇ ਫਤਿਹਗੜ੍ਹ ਸਾਹਿਬ ਵਿਚ ਇੱਕ ਕੈਦੀ ਨੂੰ ਟੀਕਾ ਲਗਾਇਆ ਗਿਆ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39909 posts
  • 0 comments
  • 0 fans