Menu

ਡੀਸੀ ਬਠਿੰਡਾ ਨੇ ਮਿੱਤ ਸੂਮੀ ਐਗਰੀ ਸਾਇੰਸ ਦਾ ਦੌਰਾ ਕਰਕੇ ਆਕਸੀਜਨ ਕੰਨਸਨਟ੍ਰੇਟਰ ਤੇ ਮਾਈਕ੍ਰੋਬਾਇਓਲੋਜੀ ਲੈਬ ਦਾ ਲਿਆ ਜਾਇਜ਼ਾ

ਬਠਿੰਡਾ, 20 ਮਈ (ਗੁਰਜੀਤ,ਫੋਟੋ : ਰਾਮ ਸਿੰਘ ਗਿੱਲ) – ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਅੱਜ ਇੱਥੋਂ ਦੇ ਉਦਯੋਗਿਕ ਖੇਤਰ ਵਿੱਚ ਸਥਿਤ ਮਿੱਤ ਸੂਮੀ ਐਗਰੀ ਸਾਇੰਸ ਪ੍ਰਾਈਵੇਟ ਲਿਮਟਿਡ ਦਾ ਦੌਰਾ ਕਰਕੇ ਇਸ ਵੱਲੋਂ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਇਸ ਭਿਆਨਕ ਬਿਮਾਰੀ ਤੋਂ ਲੋਕਾਂ ਦੇ ਬਚਾਅ ਹਿੱਤ ਦਿੱਤੇ ਜਾ ਰਹੇ ਮੁਫ਼ਤ ਆਕਸੀਜਨ ਕੰਨਸਨਟ੍ਰੇਟਰਾਂ ਲਈ ਸ਼ਲਾਘਾ ਕੀਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਜ਼ਿਲਾ ਪ੍ਰਸਾਸ਼ਨ ਵੱਲੋਂ ਦਿੱਤੀ ਗਈ ਪ੍ਰੇਰਨਾ ਸਦਕਾ ਯੂ.ਐਸ.ਏ. ਅਧਾਰਿਤ ਪੰਜਾਬ ਚੈਂਬਰ ਆਰਗੇਨਾਈਜੇਸ਼ਨ ਵੱਲੋਂ ਇਸ ਮੁਸੀਬਤ ਦੀ ਘੜੀ ਵਿੱਚ ਮਨੁੱਖਤਾ ਦੀ ਭਲਾਈ ਲਈ ਨਿਸ਼ਕਾਮ ਸੇਵਾ ਕਰਦਿਆਂ ਕਰੋਨਾ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਲਈ ਮੁਫ਼ਤ ਕੰਨਸਨਟ੍ਰੇਟਰ ਮੁਹੱਈਆ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਆਕਸੀਜਨ ਕੰਨਸਨਟ੍ਰੇਟਰ ਨਾਲ ਪਲਸ ਆਕਸੀਮੀਟਰ ਅਤੇ ਮਾਸਕ ਆਦਿ ਵੀ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਹੋਰ ਦੱਸਿਆ ਕਿ ਇਸ ਮਹਾਂਮਾਰੀ ਦੇ ਭਿਆਨਕ ਦੌਰ ਵਿੱਚ ਯੂ.ਐਸ.ਏ. ਅਧਾਰਿਤ ਪੰਜਾਬ ਚੈਂਬਰ ਆਰਗੇਨਾਈਜੇਸ਼ਨ ਦੇ ਨੁਮਾਇੰਦਿਆਂ ਡਾ. ਗੁਰਮੀਤ ਗਿੱਲ ਅਤੇ ਡਾ. ਵਸੀਨ ਬਾਵਾ ਵੱਲੋਂ ਯੂ.ਐਸ.ਏ. ਦੀ ਧਰਤੀ ‘ਤੇ ਬੈਠਿਆਂ ਪੰਜਾਬ ਦੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਇੱਕ ਵਡਮੁੱਲਾ ਤੇ ਸ਼ਲਾਘਾਯੋਗ ਕਦਮ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਚੈਂਬਰ ਆਰਗੇਨਾਈਜੇਸ਼ਨ ਦੇ ਭਾਰਤੀ ਮੈਂਬਰ ਅਤੇ ਮਿੱਤ ਸੂਮੀ ਐਗਰੀ ਸਾਇੰਸ ਪ੍ਰਾਈਵੇਟ ਲਿਮਟਿਡ ਦੇ ਐਮ.ਡੀ. ਸ਼੍ਰੀ ਬਲਦੀਪ ਸਿੰਘ ਸੰਧੂ ਨੇ ਦੱਸਿਆ ਕਿ ਆਰਗੇਨਾਈਜੇਸ਼ਨ ਵੱਲੋਂ ਹੁਣ ਤੱਕ 80 ਆਕਸੀਜਨ ਕੰਨਸਨਟੇ੍ਰਟਰ ਬਠਿੰਡਾ ਵਿਖੇ ਭੇਜੇ ਗਏ ਸਨ। ਜਿੰਨਾਂ ਵਿੱਚੋਂ 50 ਆਕਸੀਜਨ ਕੰਨਸਨਟ੍ਰੇਟਰ ਪਟਿਆਲਾ, ਜਲੰਧਰ, ਅੰਮ੍ਰਿਤਸਰ ਸਾਹਿਬ, ਮੁਹਾਲੀ, ਫਰੀਦਕੋਟ ਆਦਿ ਜ਼ਿਲਿਆਂ ਦੇ ਹਸਪਤਾਲਾਂ ਨੂੰ ਮੁਫ਼ਤ ਵੰਡੇ ਜਾ ਚੁੱਕੇ ਹਨ ਅਤੇ 30 ਆਕਸੀਜਨ ਕੰਨਸਨਟੇ੍ਰਟਰ ਪੇਂਡੂ ਖੇਤਰ ਨਾਲ ਸਬੰਧਿਤ ਕਰੋਨਾ ਪ੍ਰਭਾਵਿਤ ਪਿੰਡਾਂ ਤੇ ਕਸਬਿਆਂ ਨੂੰ ਵੰਡੇ ਜਾ ਰਹੇ ਹਨ।
ਇਸ ਆਕਸੀਜਨ ਕੰਨਸਨਟ੍ਰੇਟਰ ਦੀ ਕਾਰਜਵਿਧੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਬਲਦੀਪ ਸੰਧੂ ਨੇ ਦੱਸਿਆ ਕਿ ਇਸ ਨਾਲ ਇੱਕੋ ਸਮੇਂ ਦੋ ਮਰੀਜ਼ਾਂ ਨੂੰ 24 ਘੰਟੇ ਲਗਾਤਾਰ ਆਕਸੀਜਨ ਦਿੱਤੀ ਜਾ ਸਕਦੀ ਹੈ। ਖਾਸ ਗੱਲ ਇਹ ਹੈ ਕਿ  ਇਸ ਆਕਸੀਜਨ ਕੰਨਸਨਸਟ੍ਰੇਟਰ ਵੱਲੋਂ ਆਕਸੀਜਨ ਕੁਦਰਤੀ ਹਵਾ ਵਿੱਚੋਂ ਹੀ ਪ੍ਰਾਪਤ ਕੀਤੀ ਜਾਂਦੀ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans