Menu

ਫਾਜ਼ਿਲਕਾ: ਬੀਪੀਈਓ ਸਤੀਸ਼ ਮਿਗਲਾਨੀ ਵੱਲੋਂ ਸਕੂਲ ਮੁੱਖੀਆਂ ਨਾਲ ਮੀਟਿੰਗ ਕਰਕੇ ਦਾਖਲੇ ਵਧਾਉਣ ਲਈ ਕੀਤਾ ਪ੍ਰੇਰਿਤ

ਫਾਜ਼ਿਲਕਾ, 20 ਮਈ (ਰਿਤਿਸ਼) – ਬੀਪੀਈਓ ਸਤੀਸ਼ ਮਿਗਲਾਨੀ ਵੱਲੋ ਕੋਵਿਡ ਹਦਾਇਤਾਂ ਦੀ ਪਾਲਣਾ ਕਰਦਿਆਂ ਬਲਾਕ ਖੂਈਆਂ ਸਰਵਰ ਦੇ  ਵੱਖ ਵੱਖ ਸਕੂਲ ਮੁੱਖੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਨਵੇ ਦਾਖਲੇ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਕੜੀ ਤਹਿਤ ਅੱਜ ਉਹਨਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਕੂਲ ਆਲਮਗੜ ਦੇ ਹੈੱਡ ਟੀਚਰ ਬਲਜਿੰਦਰ ਕੰਬੋਜ, ਸਪਸ ਸੱਯਦਵਾਲਾ ਦੇ ਐਚਟੀ ਗੋਬਿੰਦ ਰਾਮ, ਸਪਸ ਕਿੱਲਿਆਂ ਵਾਲੀ ਦੇ ਐਚਟੀ ਮੈਡਮ ਕਿਰਨ ਕੁਮਾਰੀ ,ਸਪਸ ਧਰਮਪੁਰਾ ਦੇ ਐਚਟੀ ਰਾਮਪਾਲ, ਸਪਸ ਪੱਤਰੇਵਾਲਾ ਦੇ ਐਚਟੀ ਮੈਡਮ ਪੁਸ਼ਪਾ ਰਾਣੀ, ਸਪਸ ਢੀਗਾਂਵਾਲੀ ਦੇ ਐਚਟੀ ਮੈਡਮ ਸ਼ਾਰਦਾ ਰਾਣੀ, ਸਪਸ ਸ਼ੇਰਗੜ੍ਹ ਦੇ ਐਚਟੀ ਰਜਨੀਸ਼ ਕੁਮਾਰ, ਸਪਸ ਬਕੈਣਵਾਲਾ ਦੇ ਐਚਟੀ ਅਮਰਜੀਤ ਅਤੇ ਪੜ੍ਹੋ ਪੰਜਾਬ ਪੜਾਓ ਪੰਜਾਬ ਟੀਮ ਮੈਬਰਾਂ ਨਾਲ ਇੱਕ ਜਰੂਰੀ ਮੀਟਿੰਗ ਸਰਕਾਰੀ ਪ੍ਰਾਇਮਰੀ ਸਕੂਲ ਖੂਈਆਂ ਸਰਵਰ ਵਿਖੇ ਕੀਤੀ ਗਈ।
ਉਹਨਾਂ ਨੇ ਸਮੂਹ ਐਚਟੀ ਅਤੇ ਪੜ੍ਹੋ ਪੰਜਾਬ ਪੜਾਓ ਪੰਜਾਬ ਟੀਮ ਮੈਂਬਰਾਂ ਨੂੰ ਚਾਲੂ ਸੈਸ਼ਨ ਲਈ ਵੱਧ ਤੋਂ ਵੱਧ ਦਾਖਲੇ ਕਰਨ ਲਈ ਉਤਸਾਹਿਤ ਕੀਤਾ। ਸਮੂਹ ਅਧਿਆਪਕਾਂ ਨੂੰ ਬੱਚਿਆਂ ਦੀ ਪੜ੍ਹਾਈ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਆਨਲਾਇਨ ਕਲਾਸਾ ਲਗਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ ਗਿਆ। ਉਹਨਾਂ ਨੇ ਸਕੂਲ ਵਿੱਚ ਚੱਲ ਰਹੇ ਸਿਵਲ ਵਰਕਸ ਦੇ ਕੰਮਾਂ ਨੂੰ ਪਹਿਲ ਦੇ ਆਧਾਰ `ਤੇ ਪੂਰਾ ਕਰਨ ਅਤੇ ਗ੍ਰਾਟਾਂ ਦੀ ਸੁਚੱਜੀ ਵਰਤੋ ਕਰਨ ਲਈ ਪ੍ਰੇਰਿਤ ਕੀਤਾ।
ਉਹਨਾਂ ਕਿਹਾ ਕਿ ਕਰੋਨਾ ਕਾਲ ਸਾਡੇ ਸਾਰਿਆਂ ਲਈ ਇਮਤਿਹਾਨ ਦੀ ਘੜੀ ਹੈ, ਅਸੀ ਆਪ ਇਸ ਮਹਾਂਮਾਰੀ ਤੋ ਬਚਣਾ ਹੈ ਅਤੇ ਆਪਣੇ ਵਿਦਿਆਰਥੀਆਂ ਨੂੰ ਵੀ ਬਚਾਉਣਾ ਹੈ, ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਾਨੂੰ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ। ਵਿਦਿਆਰਥੀਆਂ ਦੇ ਮਾਪਿਆਂ ਨਾਲ ਤਾਲਮੇਲ ਬਣਾ ਕੇ ਰੱਖਣਾ ਚਾਹੀਦਾ ਹੈ ।ਵਿਦਿਆਰਥੀਆਂ ਨੂੰ ਟੀਵੀ ਪ੍ਰੋਗਰਾਮ ਦੇਖਣ ਅਤੇ ਆਨਲਾਈਨ ਕਲਾਸਾ ਲਗਾਉਣ ਲਈ ਉਤਸਾਹਿਤ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਆਪਾ ਸਾਰਿਆ ਨੇ ਮਿਲ ਕੇ ਦਾਖਲੇ ਲਈ ਮਿੱਥੇ ਟੀਚੇ ਨੂੰ ਪੂਰਾ ਕਰਨਾ ਹੈ ਅਤੇ ਆਪਣੇ ਬਲਾਕ ਨੂੰ ਬੁਲੰਦੀਆਂ ਵੱਲ ਲੈ ਕੇ ਜਾਣ ਹੈ। ਉਹਨਾਂ ਹਾਜਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਅਧਿਆਪਕ ਸਾਥੀ ਨੂੰ ਦਫਤਰੀ ਕੰਮਾ ਲਈ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਹੀ ਆਉਣ ਦਿੱਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਉਹ ਬਲਾਕ ਦੇ ਸਮੂਹ ਅਧਿਆਪਕਾਂ ਤੋ ਪੂਰਨ ਸਹਿਯੋਗ ਲਈ ਆਸਵੰਦ ਹਨ। ਇਸ ਮੌਕੇ `ਤੇ ਬੀਐਮਟੀ ਪ੍ਰਦੁਮਣ ਵਿਸ਼ੇਸ਼ ਤੌਰ ਤੇ ਮੌਜੂਦ ਸਨ

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39929 posts
  • 0 comments
  • 0 fans