Menu

ਕਰੋਨਾ ਮੁਕਤ ਪਿੰਡ ਮੁਹਿੰਮ ਵਿੱਚ ਪੰਚਾਇਤਾਂ ਨੰਬਰਦਾਰ ਤੇ ਯੂਥ ਕਲੱਬ ਦੇਣ ਪੂਰਨ ਸਹਿਯੋਗ : ਡਿਪਟੀ ਕਮਿਸ਼ਨਰ ਬਠਿੰਡਾ

ਬਠਿੰਡਾ, 20 ਮਈ – ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਵੱਲੋਂ ਕਰੋਨਾ ਮਹਾਂਮਾਰੀ ਦੇ ਪ੍ਰਕੋਪ ਨਾਲ ਨਜਿੱਠਣ ਅਤੇ ਇਸ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਜ਼ਿਲੇ ਦੇ ਉੱਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਰੋਜ਼ਾਨਾ ਕੀਤੀ ਜਾਣ ਵਾਲੀ ਇਸ ਰੀਵਿਊ ਮੀਟਿੰਗ ਦੌਰਾਨ ਉਨਾਂ ਜ਼ਿਲੇ ਵਿੱਚ ਕੋਵਿਡ ਨਾਲ ਸਬੰਧਤ ਅਤੇ ਇਸ ਭਿਆਨਕ ਮਹਾਂਮਾਰੀ ਨੂੰ ਰੋਕਣ ਲਈ ਕੀਤੀਆਂ ਜਾਣ ਵਾਲੀਆਂ ਸਮੂਹ ਗਤੀਵਿਧੀਆਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਇਸ ਮੌਕੇ ਉਨਾਂ ਕੋਵਿਡ ਮੁਕਤ ਪਿੰਡ ਮੁਹਿੰਮ ਤਹਿਤ ਜ਼ਿਲੇ ਦੇ ਵੱਧ ਕਰੋਨਾ ਪ੍ਰਭਾਵਿਤ ਪਿੰਡਾਂ ਵਿੱਚ ਪਹਿਲ ਦੇ ਆਧਾਰ ‘ਤੇ ਟੈਸਟਿੰਗ ਕਰਨ ਦੇ ਆਦੇਸ਼ ਦਿੱਤੇ। ਇਸ ਮੁਹਿੰਮ ਨੂੰ ਨੇਪਰੇ ਚੜਾਉਣ ਲਈ ਉਨਾਂ ਪਿੰਡਾਂ ਦੀਆਂ ਪੰਚਾਇਤਾਂ ਦੇ ਨਾਲ-ਨਾਲ ਨੰਬਰਦਾਰਾਂ, ਯੂਥ ਕਲੱਬਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।
ਜ਼ਿਲੇ ਵਿੱਚ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਸਥਾਪਿਤ ਕੀਤੇ ਗਏ ਲੈਵਲ 2 ਤੇ ਲੈਵਲ 3 ਦੀ ਸਮਰੱਥਾ ਵਾਲੇ ਬੈੱਡਾਂ ਦੀ ਸਥਿਤੀ ਦਾ ਜਾਇਜਾ ਲੈਂਦਿਆ ਦੱਸਿਆ ਕਿ ਮੌਜੂਦਾ ਸਮੇਂ ਜ਼ਿਲੇ ਵਿੱਚ ਬੈੱਡਾਂ ਦੀ ਕੋਈ ਸਮੱਸਿਆ ਨਹੀਂ ਹੈ।  ਇਸ ਦੌਰਾਨ ਉਨਾਂ ਪੇਂਡੂ ਖੇਤਰ ਵਿੱਚ ਇਸ ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਲਗਾਏ ਜਾ ਰਹੇ ਕੈਂਪਾਂ ਵਿੱਚ ਹੋਰ ਤੇਜੀ ਲਿਆਉਣ ਲਈ ਹਦਾਇਤ ਕੀਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰੀ ਖੇਤਰ ਦੇ ਨਾਲ-ਨਾਲ ਪਿੰਡਾਂ ਵਿਚ ਵੀ ਵੱਡੀ ਪੱਧਰ ‘ਤੇ ਕਰੋਨਾ ਟੈਸਟਿੰਗ ਕੀਤੀ ਜਾਵੇ। ਉਨਾਂ ਅਧਿਕਾਰੀਆਂ ਨੂੰ ਇਹ ਵੀ ਖਾਸ ਹਦਾਇਤ ਕੀਤੀ ਕਿ ਪਿੰਡਾਂ ਦੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਅ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।  ਪਿੰਡ ਵਾਸੀਆਂ ਨੂੰ ਦੱਸਿਆ ਜਾਵੇ ਕਿ ਉਹ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਜੇਕਰ ਉਨਾਂ ਨੂੰ ਖੰਘ, ਬੁਖਾਰ, ਜੁਕਾਮ ਆਦਿ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਆਪਣੇ ਟੈਸਟ ਕਰਵਾਉਣ। ਉਹ ਪਿੰਡ ਵਾਸੀਆਂ ਨੂੰ ਜਾਣੂ ਕਰਵਾਉਣ ਕਿ ਜੇਕਰ ਕੋਈ ਵਿਅਕਤੀ ਕਰੋਨਾ ਪਾਜੀਟਿਵ ਆਉਂਦਾ ਹੈ ਤਾਂ ਉਸਨੂੰ ਘਬਰਾਉਣ ਦੀ ਨਹੀਂ ਸਗੋਂ ਹੌਂਸਲੇ ਨਾਲ ਇਲਾਜ ਦੀ ਜ਼ਰੂਰਤ ਹੈ। ਇਸ ਨਾਲ ਜਿੱਥੇ ਉਹ ਮੁੱਢਲੇ ਪੜਾਅ ‘ਤੇ ਹੀ ਇਸ ਬਿਮਾਰੀ ਤੇ ਕਾਬੂ ਪਾ ਸਕਦੇ ਹਨ, ਉੱਥੇ ਆਪਣੇ ਪਰਿਵਾਰ ਤੇ ਸਮਾਜ ਨੂੰ ਵੀ ਇਸ ਭਿਆਨਕ ਬਿਮਾਰੀ ਤੋਂ ਬਚਾਅ ਸਕਣਗੇ।
ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਇੱਕ ਹੋਰ ਵੱਖਰੀ ਮੀਟਿੰਗ ਦੌਰਾਨ ਜ਼ਿਲੇ ਅਧੀਨ ਪੈਂਦੇ ਸਮੂਹ ਐਸ.ਡੀ.ਐਮ., ਬੀ.ਡੀ.ਪੀ.ਓਜ਼ ਅਤੇ ਐਸ.ਐਮ.ਓਜ਼ ਨੂੰ ਆਦੇਸ਼ ਦਿੱਤੇ ਕਿ ਉਹ ਸਾਂਝੀ ਮੁਹਿੰਮ ਤਹਿਤ ਤੇ ਆਪਸੀ ਮਿਲਵਰਤਣ ਨਾਲ ਪਿੰਡਾਂ ਵਿੱਚ ਲਗਾਏ ਜਾ ਰਹੇ ਕੈਂਪਾਂ ਵਿੱਚ ਵੱਧ ਤੋਂ ਵੱਧ ਕਰੋਨਾ ਟੈਸਟਿੰਗ ਕਰਨ ਤਾਂ ਜੋ ਇਸ ਮਹਾਂਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਇਸਦੇ ਨਾਲ ਹੀ ਉਨਾਂ ਸਬੰਧਿਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਪਿੰਡਾਂ ਵਿੱਚ ਆਰ.ਐਮ.ਪੀ. ਡਾਕਟਰ ਵਜੋਂ ਜੋ ਪ੍ਰੈਕਟਿਸ ਕਰ ਰਹੇ ਹਨ, ਜੇਕਰ ਉਨਾਂ ਕੋਲ ਕੋਈ ਲਗਾਤਾਰ ਬੁਖ਼ਾਰ, ਖੰਘ ਜਾਂ ਖਾਂਸੀ ਵਾਲਾ ਵਿਅਕਤੀ ਇਲਾਜ ਲਈ ਆ ਰਿਹਾ ਹੈ ਤਾਂ ਉਸ ਦਾ ਕਰੋਨਾ ਟੈਸਟ ਕਰਾਉਣਾ ਲਾਜ਼ਮੀ ਕੀਤਾ ਜਾਵੇ। ਉਨਾਂ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਤੇ ਸੈਕੰਡਰੀ ਨੂੰ ਖਾਸ ਹਦਾਇਤ ਕੀਤੀ ਕਿ ਉਹ ਪਿੰਡਾਂ ਵਿੱਚ ਲੱਗਣ ਵਾਲੇ ਕਰੋਨਾ ਟੈਸਟਿੰਗ ਕੈਂਪਾਂ ਲਈ ਸਕੂਲਾਂ ਵਿੱਚ ਢੁਕਵੇਂ ਪ੍ਰਬੰਧ ਕਰਨੇ ਲਾਜ਼ਮੀ ਬਣਾਉਣ।
ਇਸ ਮੌਕੇ ਸਿਖਲਾਈ ਅਧੀਨ ਆਈ.ਏ.ਐਸ. ਸ਼੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਸ੍ਰੀ ਗੁਰਬੀਰ ਸਿੰਘ ਕੋਹਲੀ, ਸ੍ਰੀ ਬਬਨਦੀਪ ਸਿੰਘ ਵਾਲੀਆ, ਡੀ.ਐਸ.ਪੀ. ਜਸਪਾਲ ਸਿੰਘ, ਡਾ. ਯਾਦਵਿੰਦਰ ਸਿੰਘ, ਡਾ. ਪਾਮਿਲਾ, ਕਰੋਨਾ ਸੈੱਲ ਦੇ ਜ਼ਿਲਾ ਇੰਚਾਰਜ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਡੀ.ਡੀ.ਪੀ.ਓ. ਮੈਡਮ ਨੀਰੂ ਗਰਗ ਅਤੇ ਡਾਟਾ ਸੈੱਲ ਦੇ ਇੰਚਾਰਜ ਸ੍ਰੀ ਨਵੀਨ ਗਡਵਾਲ ਤੋਂ ਇਲਾਵਾ ਜ਼ਿਲੇ ਨਾਲ ਸਬੰਧਿਤ ਸਮੂਹ ਐਸ.ਡੀ.ਐਮ, ਐਸ.ਐਮ.ਓਜ਼, ਬੀ.ਡੀ.ਪੀ.ਓਜ਼ ਤੇ ਹੋਰ ਵੱਖ-ਵੱਖ ਕਰੋਨਾ ਸੈੱਲਾਂ ਦੇ ਇੰਚਾਰਜ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans