ਚੰਡੀਗੜ੍ਹ, 21 ਮਈ 2021 – ਆਪਣੀ ਮਾਤਾ ਦੀ ਬਿਮਾਰੀ ਦੇ ਚੱਲਦਿਆਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ ਤੇ ਉਹ ਰੋਹਤਕ ਦੀ ਸੁਨਾਰੀਆ ਜੇਲ ਵਿਚੋਂ ਪੈਰੋਲ ਤੇ ਬਾਹਰ ਆ ਗਿਆ ਹੈ। ਬਲਾਤਕਾਰ ਅਤੇ ਕਤਲ ਮਾਮਲੇ ‘ਚ ਉਮਰਕੈਦ ਦੀ ਸਜ਼ਾ ਅਧੀਨ ਕੈਦ ਰਾਮ ਰਹੀਮ ਨੂੰ ਅਦਾਲਤ ਵੱਲੋਂ 48 ਘੰਟਿਆਂ ਦੀ ਪੈਰੋਲ ਦਿੱਤੀ ਗਈ ਹੈ, ਇਸ ਦੌਰਾਨ ਵੀ ਰਾਮ ਰਹੀਮ ਪੁਲਿਸ ਕਸਟਡੀ ‘ਚ ਹੀ ਰਹੇਗਾ। ਜਾਣਕਾਰੀ ਮੁਤਾਬਿਕ ਉਹ 20 ਮਈ ਦੀ ਰਾਤ ਨੂੰ ਹੀ ਜੇਲ੍ਹ ਤੋਂ ਬਾਹਰ ਆ ਗਿਆ ਸੀ ਅਤੇ ਗੁੜਗਾਓਂ ‘ਚ ਆਪਣੀ ਮਾਂ ਨੂੰ ਮਿਲਣ ਲਈ ਰਵਾਨਾ ਹੋ ਗਿਆ ਸੀ।