Menu

ਸੈਨ ਡਿਏਗੋ ਵਿੱਚ ਮਨੁੱਖੀ ਤਸਕਰੀ ਦੀ ਕੋਸ਼ਿਸ਼ ਕਰ ਰਹੀ ਕਿਸ਼ਤੀ ਦੇ ਡੁੱਬਣ ਕਾਰਨ 1 ਦੀ ਮੌਤ, 8 ਜਖਮੀ

ਫਰਿਜ਼ਨੋ (ਕੈਲੀਫੋਰਨੀਆ), 21 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਚੰਗੇ ਭਵਿੱਖ ਦੀ ਆਸ ਵਿੱਚ ਸੈਕੜੇ ਲੋਕ ਗੈਰ ਕਾਨੂੰਨੀ ਤਰੀਕਿਆਂ ਰਾਹੀਂ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹਨ। ਇਸ ਕੋਸ਼ਿਸ਼ ਵਿੱਚ ਕਈ ਆਪਣੀ ਜਾਨ ਵੀ ਗਵਾ ਬੈਠਦੇ ਹਨ। ਅਜਿਹੀ ਹੀ ਜਾਨ ਗਵਾਉਣ ਦੀ ਘਟਨਾ ਸੈਨ ਡਿਏਗੋ ਦੇ ਸਮੁੰਦਰ ਵਿੱਚ ਵਾਪਰੀ ਹੈ, ਜਿੱਥੇ ਇੱਕ ਸੰਭਾਵਿਤ ਮਨੁੱਖੀ ਤਸਕਰੀ ਦੀ ਕੋਸ਼ਿਸ ਵਿੱਚ ਇੱਕ ਕਿਸ਼ਤੀ ‘ਚ ਸਵਾਰ ਲੋਕ ਕਿਸਤੀ ਦੇ ਡੁੱਬਣ ਕਾਰਨ ਹਾਦਸੇ ਦਾ ਸ਼ਿਕਾਰ ਹੋਏ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ 8 ਹੋਰ ਜਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਬਾਰਡਰ ਪੈਟਰੋਲਿੰਗ ਏਜੰਟ ਨੇ ਵੀਰਵਾਰ ਸਵੇਰੇ 5 ਵਜੇ ਦੇ ਕਰੀਬ  ਪੁਆਇੰਟ ਲੋਮਾ ਨੇੜੇ ਕਈ ਲੋਕਾਂ ਨੂੰ ਕਿਸ਼ਤੀ ਵਿੱਚ ਯਾਤਰਾ ਕਰਦਿਆਂ ਦੇਖਿਆ ਜੋ ਕਿ ਬਾਅਦ ਵਿੱਚ ਲਾ ਜੋਲਾ ਵਿੱਚ ਚਿਲਡਰਨ ਪੂਲ ਬੀਚ ਦੇ ਨਜ਼ਦੀਕ ਪਾਣੀ ਵਿੱਚ ਹਾਦਸੇ ਦਾ ਸ਼ਿਕਾਰ ਹੋਏ। ਜਿਸ ਉਪਰੰਤ ਸੈਨ ਡਿਏਗੋ ਫਾਇਰ-ਰੈਸਕਿਊ ਲਾਈਫ ਗਾਰਡ ਡਵੀਜ਼ਨ ਦੇ ਲਾਈਫਗਾਰਡਾਂ ਨੇ ਕਾਰਵਾਈ ਕਰਦੇ ਹੋਏ 10 ਲੋਕਾਂ ਨੂੰ ਪਾਣੀ ਵਿੱਚੋਂ ਬਚਾਇਆ।ਇਸ ਹਾਦਸੇ ਦੌਰਾਨ ਬਚਾਏ ਗਏ 8 ਲੋਕਾਂ ਨੂੰ ਚਾਰ ਸਥਾਨਕ ਹਸਪਤਾਲ ਲਿਆਂਦਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਹ ਕਿਸ਼ਤੀ ਅਖੀਰ ਵਿੱਚ ਬਚਾਅ ਸਥਾਨ  ਤੋਂ ਇੱਕ ਮੀਲ ਉੱਤਰ ਵੱਲ ਵਾਈਪਾਉਟ ਬੀਚ  ਵਿੱਚ ਟਕਰਾ ਗਈ, ਜਿੱਥੇ ਇੱਕ ਵਿਅਕਤੀ ਵੀ ਡੁੱਬਿਆ ਹੋਇਆ ਮਿਲਿਆ, ਜਿਸਨੂੰ ਘਟਨਾ ਸਥਾਨ ‘ਤੇ ਮ੍ਰਿਤਕ ਐਲਾਨ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਕਿਸ਼ਤੀ ਦਾ ਗੈਰਕਾਨੂੰਨੀ ਮਨੁੱਖੀ ਤਸਕਰੀ ਦੀ ਇੱਕ ਸੰਭਵ ਕੋਸ਼ਿਸ਼ ‘ਚ ਸ਼ਾਮਲ ਹੋਣ ਦਾ ਸ਼ੱਕ ਹੈ ਅਤੇ ਬਾਰਡਰ ਪੈਟਰੋਲਿੰਗ ਅਨੁਸਾਰ ਬਚਾਅ ਦੇ ਬਾਅਦ ਪੰਦਰਾਂ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਇਹ ਸਾਰੇ ਵਿਅਕਤੀ ਗੈਰਕਾਨੂੰਨੀ ਢੰਗ ਨਾਲ ਅਮਰੀਕਾ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਵਿੱਚ ਸਨ ਜਦਕਿ ਕਿਸ਼ਤੀ ਵਿੱਚ ਸਵਾਰ ਲੋਕਾਂ ਬਾਰੇ ਹੋਰ ਵੇਰਵੇ ਅਜੇ ਜਾਰੀ ਨਹੀਂ ਕੀਤੇ ਗਏ ਹਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans