Menu

ਕੈਲੀਫੋਰਨੀਆ ਵਿੱਚ ਕੋਸਟ ਗਾਰਡ ਅਧਿਕਾਰੀਆਂ ਨੇ ਸਮੁੰਦਰ ਵਿੱਚ ਨਸ਼ਟ ਕੀਤੀ ਲੱਖਾਂ ਡਾਲਰ ਦੀ ਕੋਕੀਨ

ਫਰਿਜ਼ਨੋ (ਕੈਲੀਫੋਰਨੀਆ), 22 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਕੈਲੀਫੋਰਨੀਆ ਦੇ ਸੈਨ ਡਿਏਗੋ ਵਿੱਚ ਕੋਸਟ ਗਾਰਡ ਅਫਸਰਾਂ ਨੇ ਬੁੱਧਵਾਰ ਨੂੰ ਪਿਛਲੇ ਦੋ ਮਹੀਨਿਆਂ ਦੌਰਾਨ ਅੰਤਰਰਾਸ਼ਟਰੀ ਪਾਣੀਆਂ ਵਿੱਚ ਕਾਰਵਾਈ ਦੌਰਾਨ ਫੜੀ ਗਈ ਲੱਗਭਗ 11,500 ਪੌਂਡ ਕੋਕੀਨ ਨੂੰ ਸਮੁੰਦਰ ਵਿੱਚ ਸੁੱਟ ਕੇ ਨਸ਼ਟ ਕੀਤਾ ਹੈ। ਅਮਰੀਕਾ ਦੇ ਕੋਸਟ ਗਾਰਡ ਦੇ ਅਨੁਸਾਰ ਅਪ੍ਰੈਲ ਅਤੇ ਮਈ ਮਹੀਨੇ ਦੇ ਦੌਰਾਨ ਚਾਰ ਨਸ਼ੇ ਵਾਲੇ ਸਮੁੰਦਰੀ ਜਹਾਜ਼ਾਂ ਤੋਂ ਲੱਗਭਗ 220 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਸਨ ਜਿਨ੍ਹਾਂ ਨੂੰ ਅਧਿਕਾਰੀਆਂ ਨੇ ਮੈਕਸੀਕੋ, ਕੇਂਦਰੀ ਅਤੇ ਦੱਖਣੀ ਅਮਰੀਕਾ ਦੇ ਕਿਨਾਰੇ ਤੋਂ ਰੋਕਿਆ ਸੀ। ਕੋਸਟ ਗਾਰਡ ਨੇ ਕੋਕੀਨ ਨੂੰ ਨਸ਼ਟ ਕਰਨ ਦੀ ਕਾਰਵਾਈ ਦੀਆਂ  ਫੋਟੋਆਂ ਵੀ ਸਾਂਝੀਆਂ ਕੀਤੀਆਂ ਹਨ। ਕੋਸਟ ਗਾਰਡ  ਦੇ ਇਸ ਅਪ੍ਰੇਸ਼ਨ ਵਿੱਚ ਅਮਰੀਕਾ ਦੀ ਨੇਵੀ, ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ, ਐਫ ਬੀ ਆਈ, ਡੀ ਈ ਏ ਅਤੇ ਆਈ ਸੀ ਈ ਸਮੇਤ ਹੋਰ ਏਜੰਸੀਆਂ ਦੇ ਨੈਟਵਰਕ ਦੁਆਰਾ ਵੀ ਸਹਾਇਤਾ ਕੀਤੀ  ਗਈ।ਕੋਸਟ ਗਾਰਡ ਸੰਭਾਵਤ ਤਸਕਰਾਂ ਦਾ ਪਰਦਾਫਾਸ਼ ਕਰਨ, ਉਨ੍ਹਾਂ ਨੂੰ ਗ੍ਰਿਫਤਾਰ ਕਰਨ ਅਤੇ ਮੁਕੱਦਮਾ ਚਲਾਉਣ ਲਈ ਅਮਰੀਕੀ ਏਜੰਸੀ ਹੈ ਅਤੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨੂੰ ਅਮਰੀਕਾ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਕਾਰਵਾਈ ਕਰਦੀ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans