Menu

ਸਰਕਾਰੀ ਪੀ ਏ ਖਿਲਾਫ ਧੋਖਾਧੜੀ ਦਾ ਕੇਸ ਦਰਜ ਹੋਣ ਮਗਰੋਂ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਬਰਖ਼ਾਸਤ ਕਰਨ ਮੁੱਖ ਮੰਤਰੀ : ਅਕਾਲੀ ਦਲ

ਚੰਡੀਗੜ੍ਹ, 22 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਨੁੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਕਿਉਂਕਿ ਉਹਨਾਂ ਦੇ ਸਰਕਾਰੀ ਪੀ ਏ ਦੇ ਖਿਲਾਫ ਧੋਖਾਧੜੀ ਦਾ ਕੇਸ ਦਰਜ ਹੋਇਆ ਹੈ ਤੇ ਪਾਰਟੀ ਨੇ ਕਿਹਾ ਕਿ ਉਹਨਾਂ ਦੇ ਦਫਤਰ ਵਿਚ ਚਲ ਰਹੀਆਂ ਭ੍ਰਿਸ਼ਟ ਗਤੀਵਿਧੀਆਂ ਤੋਂ ਉਹਨਾਂ ਨੂੰ ਬਰੀ ਨਹੀਂ ਕੀਤਾ ਜਾ ਸਕਦਾ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੰਤਰੀ ਦੇ ਨਿੱਜੀ ਸਹਾਇਕ ਵੱਲੋਂ 74 ਲੱਖ ਰੁਪਏ ਦੀ ਖੰਡ ਦੀ ਡਿਲੀਵਰੀ ਦੇ ਮਾਮਲੇ ਵਿ ਕੀਤੀ ਧੋਖਾਧੜੀ ਵਿਚ ਸੁਖਜਿੰਦਰ ਰੰਧਾਵਾ  ਦੀ ਸ਼ਮੂਲੀਅਤ ਵੀ ਸਾਹਮਣੇ ਆਈ ਹੈ। ਇਸ ਮਾਮਲੇ ਵਿਚ 57 ਲੱਖ ਰੁਪਏ ਦੀ ਅਦਾਇਗੀ ਹੋਣ ਦੀ ਗੱਲ ਸਾਹਮਣੇ ਆਈ ਹੈ। ਉਹਨਾਂ ਕਿਹਾ ਕਿ ਕੱਲ੍ਹ ਹਾਈ ਕੋਰਟ ਵਿਚ ਵੀ ਕੇਸ ਦੀ ਸੁਣਵਾਈ ਦੌਰਾਨ ਅਦਾਲਤ ਨੇ ਸੂਬੇ ਨੁੰ ਮਾਮਲੇ ਦੀ ਪੜਤਾਲ ਲਈ ਐਸ ਆਈ ਟੀ ਗਠਿਤ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਕੇਸ ਵਿਚ ਸ਼ਾਮਲ ਮੁਲਜ਼ਮ ਕਿਵੇਂ ਵੱਖ ਵੱਖ ਮਾਮਲਿਆਂ ਵਿਚ ਵਾਰ ਵਾਰ ਠੱਗੀਆਂ ਮਾਰ ਰਹੇ ਹਨ। ਹਾਈ ਕੋਰਟ ਨੇ ਸਰਕਾਰ ਨੂੰ ਇਹ ਵੀ ਪੁੱਛਿਆ ਹੈ  ਕਿ ਮੰਤਰੀ ਦਾ ਪੀ ਏ ਜੋ ਕਿ ਇਸ ਧੋਖਾਧੜੀ ਮਾਮਲੇ ਦਾ ਮੁੱਖ ਸਾਜ਼ਿਸ਼ਕਾਰ ਹੈ, ਨੁੰ ਹੁਣ ਤੱਕ ਗ੍ਰਿਫਤਾਰ ਕਿਉਂ ਨਹੀਂ ਕੀਤਾ ਗਿਆ।
ਡਾ. ਚੀਮਾ ਨੇ ਕਿਹਾ ਕਿ ਸਰਕਾਰ ਲੋਕਾਂ ਤੋਂ ਕੇਸ ਦੀ ਸੱਚਾਈ ਲੁਕਾ ਰਹੀ ਹੈ। ਉਹਨਾਂ ਕਿਹਾ ਕਿ ਧੋਖਾਧੜੀ ਦਾ ਇਹ ਮਾਮਲਾ ਸਾਹਮਣੇ ਆਏ ਨੂੰ ਕਈ ਦਿਨ ਲੰਘ ਗਏ ਹਨ ਤੇ ਇਹ ਵੀ ਸਾਹਮਣੇ ਆਇਆ ਹੈ ਕਿ ਸੁਖਜਿੰਦਰ ਰੰਧਾਵਾ ਦਾ ਪੀਏ ਅਜਿਹੇ ਸੌਦੇ ਕਰਨ ਵਾਸਤੇ ਮੰਤਰੀ ਦੇ ਦਫਤਰ ਦੀ ਵਰਤੋਂ ਕਰਦਾ ਸੀ। ਉਹਨਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਸਰਕਾਰ ਕੇਸ ਵਿਚ ਸੁਸਤ ਰਫਤਾਰ ਕਾਰਵਾਈ ਕਰ ਰਹੀ ਹੈ ਅਤੇ ਪੀ ਏ ਨੂੰ ਗ੍ਰਿਫਤਾਰ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਮੰਤਰੀ ਆਪਣੇ ਪੀਏ ਦਾ ਬਚਾਅ ਕਰ ਰਿਹਾ ਹੈ ਤਾਂ ਜੋ ਮੰਤਰੀ ਦੇ ਸ਼ਮੂਲੀਅਤ ਦੇ ਸੱਚ ਸਾਹਮਣੇ ਨਾ ਆ ਸਕਣ। ਅਕਾਲੀ ਆਗੂ ਨੇ ਕਿਹਾ ਕਿ ਮਾਮਲੇ ਦੀ ਆਜ਼ਾਦ ਤੇ ਨਿਰਪੱਖ ਜਾਂਚ ਕਰਵਾਈ ਜਾਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਜਿੰਨੀ ਚਿਰ ਸੁਖਜਿੰਦਰ ਰੰਧਾਵਾ ਆਪਣੇ ਅਹੁਦੇ ’ਤੇ ਬਣੇ ਰਹਿਣਗੇ, ਕੇਸ ਦੀ ਸਹੀ ਜਾਂਚ ਸੰਭਵ ਨਹੀਂ ਹੈ। ਉਹਨਾਂ ਕਿਹਾ ਕਿ ਜਾਂਚ ਯਕੀਨੀ ਬਣਾਉਣ ਲਈ ਰੰਧਾਵਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਣਾ ਲਾਜ਼ਮੀ ਹੈ। ਉਹਨਾਂ ਕਿਹਾ ਕਿ ਭਾਵੇਂ ਕੇਸ ਦੀ ਜਾਂਚ ਲਈ ਐਸ ਆਈ ਟੀ ਬਣਾਈ ਜਾ ਰਹੀ ਹੈ ਪਰ ਪੁਲਿਸ ਤੋਂ ਮੰਤਰੀ  ਦੇ ਖਿਲਾਫ ਕਾਰਵਾਈ ਰਨ ਦੀ ਉਮੀਦ ਨਹੀਂ ਹੈ। ਉਹਨਾਂ ਕਿਹਾ ਕਿ ਇਸੇ ਲਈ ਜ਼ਰੂਰੀਹੈ ਕਿ ਪਹਿਲਾਂ ਰੰਧਾਵਾ ਨੂੰ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ ਤੇ ਫਿਰ ਜਾਂਚ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਖਿਲਾਫ ਸਬੂਤ ਸਾਹਮਣੇ ਆ ਸਕਣ।

ਮਜਬੂਰ ਮਾਪੇ ਨਾ ਚੁਕਾ ਸਕੇ ਛੇ ਹਜ਼ਾਰ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ  ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਾਪਿਆਂ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ…

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ…

Listen Live

Subscription Radio Punjab Today

ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ਦਾ ਕਤਲ ਕਰ ਦਿਤਾ ਗਿਆ।…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

Our Facebook

Social Counter

  • 39915 posts
  • 0 comments
  • 0 fans