Menu

ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਫੂਕੇ ਮੋਦੀ ਦੇ ਪੁਤਲੇ

ਸ੍ਰੀ ਮੁਕਤਸਰ ਸਾਹਿਬ, 26 ਮਈ( ਪਰਗਟ ਸਿੰਘ ) – ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਪਿੰਡ ਖੁੰਡੇ ਹਲਾਲ, ਦਬੜਾ, ਖੂੰਨਣ ਖੁਰਦ, ਭੁੱਟੀਵਾਲਾ, ਬੂੜਾ ਗੁੱਜਰ, ਕੋਠੇ ਰਾਮਸਰ ਵਿਖੇ ਕਾਲੀ ਝੰਡੀਆਂ ਹੱਥਾਂ ’ਚ ਫੜ ਰੋਸ ਮੁਜਾਹਰਾ ਕੀਤਾ ਤੇ ਮੋਦੀ ਸਰਕਾਰ ਅਰਥੀ ਸਾੜੀ। ਇਸ ਦੌਰਾਨ ਖੇਤ ਮਜ਼ਦੂਰਾਂ ਨੇ ਮੋਦੀ ਹਕੂਮਤ ਦੇ 7 ਵਰ੍ਹੇ ਪੂਰੇ ਹੋਣ ’ਤੇ ਮੋਦੀ ਹਕੂਮਤ ਨੂੰ ਵਹਿਸ਼ੀ ਤੇ ਨਿਰਦਈ ਹਕੂਮਤ ਦੱਸਦਿਆਂ ਲਾਹਨਤਾ ਪਾਈਆਂ ਅਤੇ ਕਿਸਾਨ ਮੋਰਚੇ ਦੇ 6 ਮਹੀਨੇ ਪੂਰੇ ਹੋਣ ਦੇ ਦਿਨ ਮੌਕੇ ਜੂਝਣ ਦੀ ਵਚਨਬੱਧਤਾ ਪ੍ਰਗਾਟੀ ਗਈ। ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ, ਬਾਜ ਸਿੰਘ ਭੁੱਟੀਵਾਲਾ, ਕਾਲਾ ਸਿੰਘ ਸਿੰਘੇਵਾਲਾ, ਗੁਰਜੰਟ ਸਿੰਘ ਸਾਉਂਕੇ, ਕਾਕਾ ਸਿੰਘ ਖੁੰਡੇ ਹਲਾਲ, ਜਸਵਿੰਦਰ ਸਿੰਘ ਸੰਗੂਧੌਣ, ਜਸਵਿੰਦਰ ਕੌਰ ਦਬੜਾ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰੇ ’ਤੇ ਲੋਕ ਮਾਰੂ ਨੀਤੀਆਂ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਦੀ ਆੜ ’ਚ ਨਿੱਜੀਕਰਨ ਨੂੰ ਬੜਵਾ ਦਿੱਤਾ ਜਾ ਰਿਹਾ ਹੈ ਅਤੇ ਆਮ ਲੋਕਾਂ ਦੀ ਅੰਨੀ ਲੁੱਟ ਕਰਵਾਈ ਜਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨਵੇਂ ਮਜ਼ਦੂਰ ਮਾਰੂ ਕਾਨੂੰਨ ਅਤੇ ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਜਾਣ ਅਤੇ ਕੋਰੋਨਾ ਸਮੇਤ ਸਾਰੀਆਂ ਸਿਹਤ ਸੇਵਾਵਾਂ ਮੁਫ਼ਤ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣ। ਇਸਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਂਹਾ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸਾਂਝੇ ਤੌਰ ’ਤੇ ਪਿੰਡ ਭਾਗਸਰ, ਲੱਖੇਵਾਲੀ, ਦੋਦਾ, ਕਿਲਿਆਂਵਾਲੀ, ਸਿੰਘੇਵਾਲਾ, ਗੱਗੜ ਅਤੇ ਮਿੱਠੜੀ ਵਿਖੇ ਕਾਲੀ ਝੰਡੀਆਂ ਹੱਥਾਂ ’ਚ ਫੜ ਰੋਸ ਮੁਜਾਹਰਾ ਕੀਤਾ ਤੇ ਮੋਦੀ ਸਰਕਾਰ ਅਰਥੀ ਸਾੜੀ। ਆਗੂਆਂ ਨੇ ਗਲੀ ਮੁੱਹਲਿਆਂ ’ਚ ਰੋਸ ਵਿਖਾਵਾ ਕਰਦਿਆਂ ਅੱਜ ਦਾ ਦਿਨ ਕਾਲੇ ਦਿਵਸ ਵਜੋਂ ਮਨਾਇਆ। ਇਸ ਮੌਕੇ ਸੁਖਪ੍ਰੀਤ ਕੌਰ, ਸਿਮਰਜੀਤ ਕੌਰ, ਭਜਨ ਕੌਰ, ਸ਼ਿਕਾਸ਼ ਤੋਂ ਇਲਾਵਾ ਹੋਰ ਵੀ ਮਜ਼ਦੂਰ ਆਗੂ ਹਾਜ਼ਰ ਸਨ।

 

  

ਓਲੰਪਿਕਸ ਚ ਭਾਰਤੀ ਹਾਕੀ ਟੀਮ ਨੇ ਕੀਤੀ…

ਟੋਕੀਓ, 27 ਜੁਲਾਈ- ਜਪਾਨ ਦੀ ਰਾਜਧਾਨੀ ਟੋਕੀਓ ਚ ਜਾਰੀ ਓਲੰਪਿਕ ਖੇਡਾਂ ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਵਾਪਸੀ…

ਵਿਦੇਸ਼ ਫਰਾਰ ਹੋਣ ਤੋਂ ਰੋਕਣ…

26 ਜੁਲਾਈ – ਦਿੱਲੀ ਪੁਲਿਸ ਨੇ ਦਿੱਲੀ…

ਕਾਰਗਿਲ ‘ਚ ਆਪਣੀਆਂ ਜਾਨਾਂ ਕੁਰਬਾਨ…

ਕਾਰਗਿਲ ਵਿਜੈ ਦਿਵਸ ਮੌਕੇ ਉੱਤੇ ਭਾਰਤੀ ਹਥਿਆਰਬੰਦ…

ਟਰੈਕਟਰ ਚਲਾਕੇ ਸੰਸਦ ਪੁੱਜੇ ਰਾਹੁਲ…

ਦਿੱਲੀ, 26 ਜੁਲਾਈ- ਕਾਂਗਰਸੀ ਸਾਂਸਦ ਰਾਹੁਲ ਗਾਂਧੀ…

Listen Live

Subscription Radio Punjab Today

Our Facebook

Social Counter

  • 20446 posts
  • 1 comments
  • 0 fans

Log In