Menu

ਅਮਰੀਕਾ ਵੱਲੋਂ ਪਾਕਿਸਤਾਨ ਦੀ ਸੁਰੱਖਿਆ ਸਹਾਇਤਾ ਦੀ ਮੁਅੱਤਲੀ ਜਾਰੀ: ਪੈਂਟਾਗਨ

ਫਰਿਜ਼ਨੋ (ਕੈਲੀਫੋਰਨੀਆ), 26 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵੱਲੋਂ ਪਾਕਿਸਤਾਨ ਦੀ ਸੁਰੱਖਿਆ ਸਹਾਇਤਾ ਦੀ ਮੁਅੱਤਲੀ ਜਾਰੀ ਰੱਖੀ ਗਈ ਹੈ।  ਇਸ ਸੰਬੰਧੀ ਅਮਰੀਕੀ ਸੰਸਥਾ ਪੈਂਟਾਗਨ ਅਨੁਸਾਰ ਰਾਸ਼ਟਰਪਤੀ ਜੋਅ ਬਾਈਡੇਨ ਨੇ ਪਾਕਿਸਤਾਨ ਨੂੰ ਸੁਰੱਖਿਆ ਸਹਾਇਤਾ ਮੁਅੱਤਲ ਕਰਨ ਬਾਰੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਨੀਤੀ ਨੂੰ ਜਾਰੀ ਰੱਖਿਆ ਹੈ ਅਤੇ ਇਸ ਗੱਲ ਦੀ ਅਜੇ ਕੋਈ ਸਪੱਸ਼ਟਤਾ ਨਹੀਂ ਹੈ ਕਿ ਕੀ ਪ੍ਰਸ਼ਾਸਨ ਭਵਿੱਖ ਵਿੱਚ ਇਸ ਬਾਰੇ ਆਪਣਾ ਵਿਚਾਰ ਬਦਲੇਗਾ ? ਸਾਬਕਾ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਜਨਵਰੀ 2018 ਵਿੱਚ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਹਰ  ਸੁਰੱਖਿਆ ਸਹਾਇਤਾ ਨੂੰ ਮੁਅੱਤਲ ਕਰ ਦਿੱਤਾ ਸੀ ,ਕਿਉਂਕਿ ਟਰੰਪ ਅੱਤਵਾਦ ਵਿਰੁੱਧ ਲੜਾਈ ਵਿੱਚ ਪਾਕਿਸਤਾਨ ਦੇ ਸਹਿਯੋਗ ਅਤੇ ਭੂਮਿਕਾ ਤੋਂ ਸੰਤੁਸ਼ਟ ਨਹੀਂ ਸੀ। ਪੈਂਟਾਗਨ ਦੇ ਪ੍ਰੈਸ ਸੱਕਤਰ ਜੌਨ ਕਰਬੀ ਨੇ ਸੋਮਵਾਰ ਨੂੰ ਇਸਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ  ਪਾਕਿਸਤਾਨ ਲਈ ਅਮਰੀਕੀ ਸੁਰੱਖਿਆ ਸਹਾਇਤਾ ਅਜੇ ਵੀ ਮੁਅੱਤਲ ਹੈ ਅਤੇ ਅੰਦਾਜ਼ਾ ਨਹੀਂ ਹੈ ਕਿ ਕੀ ਇਹ ਅੱਗੇ ਵਧੇਗੀ ਜਾਂ ਨਹੀਂ।
ਕਿਰਬੀ ਅਨੁਸਾਰ ਪਿਛਲੇ ਦਿਨੀਂ, ਰੱਖਿਆ ਸਕੱਤਰ ਲੋਇਡ ਆਸਟਿਨ ਨੇ ਪਾਕਿਸਤਾਨ ਸੈਨਾ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨਾਲ ਸਾਂਝੇ ਖੇਤਰੀ ਹਿੱਤਾਂ ਅਤੇ ਉਦੇਸ਼ਾਂ ਬਾਰੇ ਵਿਚਾਰ ਵਟਾਂਦਰੇ ਲਈ ਗੱਲਬਾਤ ਕੀਤੀ ਸੀ ਅਤੇ ਉਹ ਅਫਗਾਨਿਸਤਾਨ ਸ਼ਾਂਤੀ ਵਾਰਤਾ ਲਈ ਅਮਰੀਕਾ ਅਤੇ ਪਾਕਿਸਤਾਨ ਦੇ ਸਬੰਧਾਂ ਨੂੰ ਅੱਗੇ ਵਧਾਉਣ ਦੀ ਇੱਛਾ ਰੱਖਦੇ ਹਨ। ਇਸਦੇ ਇਲਾਵਾ ਯੂ ਐਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸਲੀਵਨ ਨੇ ਵੀ ਜੈਨੇਵਾ ਵਿੱਚ ਆਪਣੇ ਪਾਕਿਸਤਾਨੀ ਹਮਰੁਤਬਾ ਮੋਈਦ ਯੂਸਫ ਨਾਲ ਮੁਲਾਕਾਤ ਕੀਤੀ ਅਤੇ  ਇਸ ਦੌਰਾਨ ਦੋਵਾਂ ਨੇ ਆਪਸੀ ਹਿੱਤਾਂ ਦੇ ਕਈ  ਮੁੱਦਿਆਂ ਅਤੇ ਸਹਿਯੋਗ ਨੂੰ ਅੱਗੇ ਵਧਾਉਣ ਲਈ ਵਿਚਾਰ ਵਟਾਂਦਰੇ ਕੀਤੇ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans