Menu

ਕੈਲੀਫੋਰਨੀਆ ਦੀ ਸੜਕ ‘ਤੇ ਗੋਲੀਬਾਰੀ ਦੇ ਦੋਸ਼ੀ ਦੀ ਜਾਣਕਾਰੀ ਲਈ ਰੱਖਿਆ 150,000 ਡਾਲਰ ਦਾ ਇਨਾਮ

ਫਰਿਜ਼ਨੋ (ਕੈਲੀਫੋਰਨੀਆ), 26 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਕੈਲੀਫੋਰਨੀਆ ਵਿੱਚ ਪਿਛਲੇ ਹਫਤੇ  ਸੜਕ ਸੜਕ ‘ਤੇ ਗੋਲੀਬਾਰੀ ਕਰਕੇ ਇੱਕ  6 ਸਾਲ ਦੇ ਬੱਚੇ ਨੂੰ ਜਾਨ ਤੋਂ ਮਾਰਨ ਵਾਲੇ ਵਿਅਕਤੀ ਨੂੰ ਲੱਭਣ ਵਿੱਚ ਸਹਾਇਤਾ ਕਰਨ ਦਾ ਇਨਾਮ ਵਧਾ ਕੇ 150,000 ਡਾਲਰ ਕਰ ਦਿੱਤਾ ਗਿਆ ਹੈ। ਪਿਛਲੇ ਹਫਤੇ ਸ਼ੁੱਕਰਵਾਰ ਨੂੰ ਕੈਲੀਫੋਰਨੀਆ ਦੀ ਓਰੇਂਜ ਕਾਉਂਟੀ ਵਿੱਚ 55 ਫ੍ਰੀਵੇਅ ਰੋਡ ਤੇ ਹੋਈ ਗੋਲੀਬਾਰੀ ਵਿੱਚ 6 ਸਾਲਾਂ ਬੱਚੇ ਐਡੇਨ ਲਿਓਸ ਦੀ ਮੌਤ ਹੋ ਗਈ ਸੀ ਅਤੇ ਉਸਦੇ ਪਰਿਵਾਰ ਨੇ ਸ਼ੁਰੂਆਤੀ ਤੌਰ ‘ਤੇ ਇਸ ਗੋਲੀਬਾਰੀ ਦੇ ਦੋਸ਼ੀ ਵਿਅਕਤੀ ਦੀ ਗ੍ਰਿਫਤਾਰੀ ਲਈ ਜਾਣਕਾਰੀ ਲਈ 50,000 ਡਾਲਰ ਦੀ ਪੇਸ਼ਕਸ਼ ਕੀਤੀ ਸੀ ਅਤੇ ਮੰਗਲਵਾਰ ਨੂੰ, ਓਰੇਂਜ ਕਾਉਂਟੀ ਬੋਰਡ ਆਫ ਸੁਪਰਵਾਈਜ਼ਰਾਂ ਨੇ ਇਨਾਮ ਲਈ 100,000 ਡਾਲਰ ਹੋਰ ਖਰਚ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਮੰਗਲਵਾਰ ਦੀ ਬੋਰਡ ਦੀ ਬੈਠਕ ਦੌਰਾਨ,ਸੈਕੰਡ ਜ਼ਿਲ੍ਹਾ ਸੁਪਰਵਾਈਜ਼ਰ ਕੈਟਰੀਨਾ ਫੋਲੀ ਨੇ ਪਰਿਵਾਰ ਵੱਲੋਂ ਜਾਰੀ ਇਨਾਮ ਨੂੰ ਵਧਾਉਣ ਦਾ ਵਾਅਦਾ ਕੀਤਾ, ਅਤੇ ਇਨਾਮ ਦੀ ਰਕਮ ਨੂੰ 150’000 ਡਾਲਰ ਤੱਕ ਕਰਨ ਵਿੱਚ ਮੱਦਦ ਕੀਤੀ। ਜਿਕਰਯੋਗ ਹੈ ਕਿ ਐਡੇਨ ਦੀ ਮਾਂ, ਜੋਆਨਾ ਕਲੋਨਨ, ਸ਼ੁੱਕਰਵਾਰ ਸਵੇਰੇ ਉਸ ਨੂੰ ਯੋਰਬਾ ਲਿੰਡਾ ਦੇ ਸਕੂਲ ਲੈ ਜਾ ਰਹੀ ਸੀ ਜਦੋਂ ਇਹ ਗੋਲੀਬਾਰੀ ਹੋਈ। ਜੋਆਨਾ ਅਨੁਸਾਰ 55 ਫ੍ਰੀਵੇਅ ‘ਤੇ ਕਾਰਪੂਲ ਲੇਨ ਵਿੱਚ ਜਾਣ ਵੇਲੇ ਇੱਕ ਚਿੱਟੇ ਰੰਗ ਦੀ ਸੇਡਾਨ  ਕਾਰ ਆਚਾਨਕ ਉਸਤੋਂ ਅੱਗੇ ਨਿੱਕਲੀ ਅਤੇ ਨੂੰ ਅਚਾਨਕ  ਫਿਰ ਕਾਰ ਵਿੱਚ ਬੈਠੇ ਕਿਸੇ ਵਿਅਕਤੀ ਨੇ ਕਲੋਨਨ ਦੀ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਐਡਨ  ਜੋ ਕਿ ਪਿਛਲੀ ਸੀਟ
‘ਤੇ ਸੀ ਇਸ ਗੋਲੀਬਾਰੀ ਦਾ ਸ਼ਿਕਾਰ ਹੋਇਆ। ਇਸ ਉਪਰੰਤ ਬੱਚੇ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਕੈਲੀਫੋਰਨੀਆ ਪੁਲਿਸ ਵੱਲੋਂ ਵੀ ਲੋਕਾਂ ਨੂੰ ਇਸ ਘਟਨਾ ਬਾਰੇ ਜਾਣਕਾਰੀ ਦੇਣ ਲਈ ਅਪੀਲ ਕੀਤੀ ਗਈ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans