Menu

ਸੇਵਾ ਮੁਕਤ ਹੋ ਚੁੱਕੇ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਵਿਚ ਨਿਯੁਕਤ ਕਰਨ ਦੇ ਫੈਸਲੇ ਦੀ ਸਖਤ ਨਿਖੇਧੀ

ਸ੍ਰੀ ਮੁਕਤਸਰ ਸਾਹਿਬ , 27  ਮਈ ( ਪਰਗਟ ਸਿੰਘ ) –  ਸਿੱਖਿਆ ਵਿਭਾਗ ਪੰਜਾਬ ਵੱਲੋਂ ਸੇਵਾ ਮੁਕਤ ਹੋ ਚੁੱਕੇ ਅਧਿਆਪਕਾਂ ਨੂੰ ਸਵੈ ਇੱਛਾ ਨਾਲ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਲਈ ਨਿਯੁਕਤ ਕਰਨ ਦੇ ਫੈਸਲੇ ਸਬੰਧੀ ਪ੍ਰਤੀਕਰਮ ਦਿੰਦੇ ਹੋਏ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਬਲਕਾਰ ਵਲਟੋਹਾ,ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ,ਸ੍ਰਪਰਸਤ ਚਰਨ ਸਰਾਭਾ, ਵਿੱਤ ਸਕੱਤਰ ਨਵੀਨ ਕੁਮਾਰ, ਪ੍ਰੈਸ ਸਕੱਤਰ ਪ੍ਰਵੀਨ ਕੁਮਾਰ ਤੇ  ਟਹਿਲ ਸਿੰਘ ਸਰਾਭਾ  ਅਤੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਆਗੂ ਮੇਘ ਇੰਦਰ ਸਿੰਘ ਬਰਾੜ  ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਨਿਤ ਨਵੇਂ ਤਰਜ਼ਬੇ ਕਰਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਗੁਣਾਤਮਕ ਸਿਖਿਆ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਉੱਚ ਅਧਿਕਾਰੀਆਂ ਵੱਲੋਂ ਕੇਂਦਰ ਸਰਕਾਰ ਦੀ ਨਿੱਜੀਕਰਨ ਤੇ ਵਪਾਰੀਕਰਨ ਪੱਖੀ ਨਵੀਂ ਸਿੱਖਿਆ ਨੀਤੀ 2020 ਲਾਗੂ ਕਰਨ ਦੀ ਆੜ ਵਿਚ ਸਰਕਾਰੀ ਸਕੂਲਾਂ ਵਿਚੋਂ ਸਵੈ ਇੱਛਾ ਨਾਲ ਵਲੰਟੀਅਰਜ਼ ਭਰਤੀ ਕਰਨ ਦੀ ਚਾਲ ਅਧੀਨ, ਸੇਵਾ ਮੁਕਤ ਅਧਿਆਪਕਾਂ ਨੂੰ ਪੜ੍ਹਾਉਣ ਦੇ ਫ਼ੈਸਲੇ ਦੀ ਜਥੇਬੰਦੀ ਵੱਲੋਂ  ਸਖ਼ਤ ਨਿਖੇਧੀ ਕੀਤੀ ਜਾਂਦੀ ਹੈ। ਪੰਜਾਬ ਸਰਕਾਰ ਵੱਲੋਂ  ਨਵੀਂ ਸਿੱਖਿਆ ਨੀਤੀ ਅਤੇ ਹੋਰ ਮਸਲਿਆਂ ਸਬੰਧੀ ਕੇਂਦਰ ਦੀ ਮੋਦੀ ਸਰਕਾਰ ਪ੍ਰਤੀ ਅਸਹਿਮਤੀ ਪ੍ਰਗਟ ਕੀਤੀ ਜਾਂਦੀ ਹੈ ਅਤੇ ਕੇਂਦਰ ਦੀ ਬੀ.ਜੇ
ਪੀ . ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕਰਨ ਵਿੱਚ ਇਕ ਦੂਜੇ ਤੋਂ ਜ਼ਿਆਦਾ ਕਾਹਲੇ ਹਨ।  ਪੰਜਾਬ ਸਿੱਖਿਆ ਵਿਭਾਗ ਦੀ ਅਫਸਰਸ਼ਾਹੀ “ਸਮਾਜਕ ਵਲੰਟੀਅਰ” ਅਤੇ “ਕਲਸਟਰ ਸਕੂਲ ਸਿਸਟਮ” ਨੂੰ ਬਹੁਤ ਤੇਜ਼ੀ ਨਾਲ ਲਾਗੂ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਪੜ੍ਹੇ ਲਿਖੇ ਨੌਜਵਾਨ ਮੁੰਡੇ-ਕੁੜੀਆਂ ਪਿਛਲੇ ਕਈ ਸਾਲਾਂ ਤੋਂ ਪੂਰੀ ਯੋਗਤਾ ਕਰਨ ਤੋਂ ਬਾਅਦ ਵੀ ਬੇਰੁਜ਼ਗਾਰ ਬੈਠੇ ਹਨ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਜੀ ਦੇ ਘਰ ਅੱਗੇ ਲਗਾਤਾਰ ਧਰਨਾ ਲਾਈ ਬੈਠੇ ਹਨ ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਬਜਾਏ ਪਰਚੇ ਦਰਜ ਕਰਕੇ ਧੱਕੇਸ਼ਾਹੀ ਦਾ ਰਾਹ ਅਪਣਾਇਆ ਗਿਆ ਹੈ।
 ਜੱਥੇਬੰਦੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਯੋਗਤਾ ਪੂਰੀ ਕਰਨ ਵਾਲੇ ਸਮੂਹ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਰੈਗੂਲਰ ਤੌਰ ਤੇ ਸਕੂਲਾਂ ਵਿੱਚ ਭਰਤੀ ਕੀਤਾ ਜਾਵੇ। ਸਾਰੇ ਪ੍ਰਾਇਮਰੀ ਸਕੂਲ ਲਈ ਜਮਾਤ ਅਨੁਸਾਰ ਰੈਗੂਲਰ ਅਧਿਆਪਕ ਭਰਤੀ ਕੀਤੇ ਜਾਣ, ਸੈਕੰਡਰੀ ਸਕੂਲਾਂ ਵਿੱਚ ਵਿਸ਼ੇ ਅਨੁਸਾਰ ਜਿਵੇਂ ਗਣਿਤ, ਸਾਇੰਸ, ਪੰਜਾਬੀ ਹਿੰਦੀ, ਇੰਗਲਿਸ਼, ਡਰਾਇੰਗ, ਪੀਟੀਆਈ ਆਦਿ  ਦੀ ਭਰਤੀ ਕੀਤੀ ਜਾਵੇ ਅਤੇ ਮਿਡਲ ਸਕੂਲਾਂ ਵਿੱਚੋਂ ਖ਼ਤਮ ਕੀਤੀਆਂ ਹਜ਼ਾਰਾਂ ਅਸਾਮੀਆਂ ਬਹਾਲ ਕੀਤੀਆਂ ਜਾਣ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਥੇਬੰਦੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੀ ਗੁਣਾਤਮਕ ਸਿਖਿਆ ਅਤੇ  ਸਰਕਾਰੀ ਸਕੂਲਾਂ ਨੂੰ ਬਚਾਉਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਤੇ ਅਧਿਆਪਕ ਆਗੂ ਕਾਰਜ ਸਿੰਘ ਕੈਰੋਂ  ਤਰਨਤਾਰਨ  , ਗੁਰਪ੍ਰੀਤ ਸਿੰਘ ਮਾੜੀਮੇਘਾ  , ਛਿੰਦਰਪਾਲ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਫਰੀਦਕੋਟ  , ਕੁਲਦੀਪ ਸਿੰਘ ਸਹਿਦੇਵ  ਤੇ ਕਈ ਹੋਰ ਅਧਿਆਪਕ ਆਗੂ ਸ਼ਾਮਲ ਸਨ  ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans