Menu

ਸ੍ਰੀ ਮੁਕਤਸਰ ਸਾਹਿਬ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੋਰੋਨਾ ਮਹਾਂਮਾਰੀ ਦੇ ਪੀੜਤ ਪਰਿਵਾਰਾਂ ਨੂੰ ਡਰਾਈ ਰਾਸ਼ਨ ਵੰਡਿਆ, ਬਿਰਧ ਆਸ਼ਰਮ ਦਾ ਦੌਰਾ ਅਤੇ ਆਨਲਾਈਨ ਵੈਬੀਨਾਰ

ਸ੍ਰੀ ਮੁਕਤਸਰ ਸਾਹਿਬ 27 ਮਈ( ਪਰਗਟ ਸਿੰਘ ) –  ਜਸਟਿਸ ਸ੍ਰੀ ਅਜੇ ਤਿਵਾੜੀ, ਕਾਰਜਕਾਰੀ ਚੇਅਰਮੈਨ ਅਤੇ ਸ੍ਰੀ ਅਰੁਣ ਗੁਪਤਾ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਅਰੁਨਵੀਰ ਵਸ਼ਿਸਟ, ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਮਿਸ: ਅਮਨ ਸ਼ਰਮਾ, ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਜੀ ਦੀ ਅਗਵਾਈ ਹੇਠ ਕੋਰੋਨਾ ਮਹਾਂਮਾਰੀ ਦੇ ਪੀੜਤ ਪਰਿਵਾਰਾਂ ਨੂੰ ਜ਼ਿਲਾ ਕਚਹਿਰੀਆਂ, ਸ੍ਰੀ ਮੁਕਤਸਰ ਸਾਹਿਬ ਵਿਖੇ ਜਨਤਾ ਸਹਾਰਾ ਕਲੱਬ ਦੇ ਸਹਿਯੋਗ ਨਾਲ ਡਰਾਈ ਰਾਸ਼ਨ ਵੰਡਣ ਸਬੰਧੀ ਮੁਹਿੰਮ ਦਾ ਆਗਾਜ਼ ਕੀਤਾ ਗਿਆ । ਸੈਸ਼ਨਜ਼ ਜੱਜ ਸਾਹਿਬ, ਅਥਾਰਟੀ ਦੇ ਸਕੱਤਰ ਵੱਲੋਂ ਪੈਰਾ ਲੀਗਲ ਵਲੰਟੀਅਰਜ਼ ਸਮੇਤ ਕੋਰੋਨਾ ਮਹਾਂਮਾਰੀ ਦੇ ਪੀੜਤ ਪਰਿਵਾਰਾਂ ਨੂੰ ਅੱਜ ਰਾਸ਼ਨ ਮੁਹੱਈਆ ਕਰਵਾਇਆ ਗਿਆ । ਇਸ ਮੌਕੇ ਜੱਜ ਸਾਹਿਬ ਨੇ ਕੋਰੋਨਾ ਮਹਾਂਮਾਰੀ ਦੇ ਪੀੜਤ ਪਰਿਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਇਸ ਭਿਆਨਕ ਮਹਾਂਮਾਰੀ ਤੋਂ ਬਚਾਅ ਕਰਨ ਅਤੇ ਮਾਸਕ ਲਗਾ ਕੇ ਰੱਖਣ ਅਤੇ ਸਮੇਂ-ਸਮੇਂ ਤੇ ਸਾਬਣ ਨਾਲ ਹੱਥ ਧੋਂਦੇ ਰਹਿਣ ਸਬੰਧੀ ਜਾਣਕਾਰੀ ਦਿੱਤੀ ਅਤੇ ਇਸ ਦੇ ਨਾਲ ਦੱਸਿਆ ਕਿ ਭਵਿੱਖ ਵਿਚ ਵੀ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਮੇਂ-ਸਮਂੇ ਮਦਦ ਕਰਨ ਦਾ ਭਰੋਸਾ ਦਿੱਤਾ ।
ਇਸ ਤੋਂ ਇਲਾਵਾ ਦੁਪਹਿਰ ਬਾਅਦ ਅਥਾਰਟੀ ਦੇ ਸਕੱਤਰ ਸਾਹਿਬ ਵੱਲੋਂ ਬਾਦਲ ਪਿੰਡ ਦੇ ਬਿਰਧ ਆਸ਼ਰਮ ਦਾ ਆਨਲਾਈਨ ਦੌਰਾ ਅਤੇ ਆਂਗਣਵਾੜੀ ਵਰਕਰਾਂ ਨਾਲ ਆਨਲਾਈਨ ਵੈਬੀਨਾਰ ਕੀਤਾ ਗਿਆ । ਜਿਸ ਵਿਚ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ । ਇਸ ਤੋਂ ਇਲਾਵਾ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਨਾਲ ਆਨਲਾਈਨ ਮੀਟਿੰਗ ਵੀ ਕੀਤੀ ਗਈ।  ਇਸੇ ਦਿਨ ਹੀ ਸ੍ਰੀ ਧਲਵੰਦ ਸਿੰਘ ਉੱਪਲ, ਵਕੀਲ ਵੱਲੋਂ ਵੀ ਮਲੋਟ ਦੇ ਸਰਪੰਚਾਂ ਨਾਲ ਆਨਲਾਈਨ ਵੈਬੀਨਾਰ ਕੀਤਾ ਗਿਆ । ਇਸ ਦੇ ਨਾਲ ਹੀ ਜੱਜ ਸਾਹਿਬ ਨੇ ਦੱਸਿਆ ਕਿ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 

  

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਪੋਰਟਸ ਯੂਨੀਵਰਸਿਟੀ, ਪਟਿਆਲਾ…

ਮੁੱਖ ਮੰਤਰੀ ਨੇ ਮਹਾਨ ਅਥਲੀਟ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਜਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ, ਪੰਜਾਬ ਨੇ…

ਸਦਾ ਲਈ ਉੱਡ ਗਿਆ ਉਡਣਾ…

ਅੰਤਰ-ਰਾਸ਼ਟਰੀ ਦੌੜਾਕ ਮਿਲਖਾ ਸਿੰਘ ਦੇ ਜਾਣ ਨਾਲ…

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਾਰਿਆ…

ਬਠਿੰਡਾ, 17 ਜੂਨ (ਜਸਪ੍ਰੀਤ)- ਮਾਲਵਾ ਖੇਤਰ ਚ…

32 ਕਿਸਾਨ ਜੱਥੇਬੰਦੀਆਂ ਦੀ ਮੀਟਿੰਗ…

ਦਿੱਲੀ, 17 ਜੂਨ – ਅੱਜ ਸਿੰਘੂ ਕੁੰਡਲੀ…

Listen Live

Subscription Radio Punjab Today

Our Facebook

Social Counter

  • 19904 posts
  • 1 comments
  • 0 fans

Log In