Menu

ਸਿਹਤ ਵਿਭਾਗ ਦੀ ਕੋਵਿਡ ਵੈਕਸੀਨੇਸ਼ਨ ਮੁਹਿੰਮ ਨੂੰ ਪੈਣ ਲੱਗਿਆ ਬੂਰ

ਫਾਜ਼ਿਲਕਾ 28 ਮਈ (ਰਿਤਿਸ਼) – ਸਿਹਤ ਵਿਭਾਗ ਦੀ ਕੋਵਿਡ ਵੈਕਸੀਨੇਸ਼ਨ ਮੁਹਿੰਮ ਪਹਿਲਾ ਜਿਥੇ ਸ਼ਹਿਰਾਂ ਵਿੱਚ ਕਾਰਗਰ ਸਾਬਿਤ ਹੋਈ ਉਥੇ ਹੁਣ ਪਿੰਡਾਂ ਵਿੱਚ ਵੀ ਇਸ ਮੁਹਿੰਮ ਨੂੰ ਬੂਰ ਪੈਣ ਲੱਗਿਆ ਹੈ ਜਿਸ ਦੇ ਸਦਕਾ ਜ਼ਿਲ੍ਹੇ ਦੇ ਪਿੰਡ ਕਿੱਕਰ ਵਾਲਾ ਰੂਪਾ ਵਿਖੇ ਪਿਛਲੇ ਇੱਕ ਮਹੀਨੇ ਤੋਂ ਕਰੋਨਾ ਦਾ ਇੱਕ ਵੀ ਕੇਸ ਨਹੀਂ ਆਇਆ ਹੈ ਜ਼ੋ ਕਿ ਪਿੰਡ ਵਾਸੀਆ ਲਈ ਚੰਗੀ ਗੱਲ ਹੈ। ਜਿਸ ਦਾ ਇੱਕੋ ਇੱਕ ਕਾਰਣ ਹੈ ਕਿ ਪਿੰਡ ਵਾਸੀਆਂ ਦੀ ਜਾਗਰੂਕਤਾ ਅਤੇ ਕੋਵਿਡ ਦੀ ਵੈਕਸੀਨੇਸ਼ਨ ਕਰਵਾਉਣੀ। ਇਥੋ ਦੇ ਪਿੰਡ ਵਾਸੀਆ ਨੇ ਸਿਹਤ ਵਿਭਾਗ ਨਾਲ ਰਲ ਕੇ ਟੀਕਾਕਰਨ ਅਭਿਆਨ ਨੂੰ ਸਫਲ ਬਣਾਇਆ।ਇਹ ਛੋਟਾ ਜਿਹਾ ਪਿੰਡ ਹੁਣ ਸਭ ਲਈ ਇੱਕ ਮਿਸਾਲ ਬਣ ਕੇ ਸਾਹਮਣੇ ਆਇਆ ਹੈ।ਇਸ ਪਿੰਡ ਵਿੱਚ ਅਪੈ੍ਰਲ ਮਹੀਨੈ ਵਿੱਚ 6 ਕੇਸ ਆਏ ਸੀ ਜ਼ੋ ਕਿ ਬਿਲਕੁਲ ਠੀਕ ਹੋ ਗਏ ਹਨ।ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ `ਤੇ  ਸੀ.ਐਚ.ਸੀ ਡੱਬਵਾਲਾ ਦੇ ਐਸ.ਐਮ.ਓ ਡਾ. ਪੰਕਜ ਵੱਲੋਂ ਇਸ ਅਭਿਆਨ ਨੂੰ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ।ਅੱਜ ਦੁਬਾਰਾ ਇਸ ਪਿੰਡ ਵਿੱਚ ਕੈਂਪ ਲੱਗਿਆ ਤਾਂ ਲੋਕ ਦੁਬਾਰਾ ਵੱਧ ਚੜ੍ਹ ਕੇ ਵੈਕਸੀਨੇਸ਼ਨ ਕਰਾਉਣ ਪੁੱਜੇ ਅਤੇ ਥੋੜੇ ਸਮੇਂ ਵਿੱਚ ਹੀ ਪਿੰਡ ਦੇ 50 ਲੋਕਾਂ ਨੇ ਵੈਕਸੀਨੇਸ਼ਨ ਕਰਵਾ ਲਈ।
ਇਸ ਮੌਕੇ ਸਿਹਤ ਵਿਭਾਗ ਦੇ ਬਲਾਕ ਮੀਡੀਆਂ ਇੰਚਾਰਜ ਦਿਵੇਸ਼ ਕੁਮਾਰ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਸਿਹਤ ਵਿਭਾਗ ਨਾਲ ਮਿਲ ਕੇ ਟੀਕਾਕਰਨ ਅਭਿਆਨ ਨੂੰ ਹੋਰ ਅੱਗੇ ਵਧਾਉਣ ਵਿੱਚ ਕਦਮ ਚੁੱਕਿਆ ਹੈ। ਉਨ੍ਹਾ ਕਿਹਾ ਕਿ ਇੱਕ ਜਾਗਰੂਕਤਾ ਮੁਹਿੰਮ ਤਹਿਤ ਕੋਵਿਡ ਵੈਕਸੀਨੇਸ਼ਨ ਕਰਾਉਣ ਲਈ ਸ਼ੁਕਰਵਾਰ ਨੂੰ ਸਕੂਲ ਵਿੱਚ ਲੰਬੀਆਂ ਲਾਈਨਾਂ ਲੱਗੀਆ ਹੋਈਆਂ ਸਨ।ਉਨ੍ਹਾਂ ਕਿਹਾ ਕਿ ਪਹਿਲਾ ਲੋਕਾਂ ਦੇ ਮਨ ਵਿੱਚ ਵੈਕਸੀਨੇਸ਼ਨ ਨੂੰ ਲੈ ਕੇ ਬਹੁਤ ਡਰ ਸੀ ਪਰ ਸਿਹਤ ਵਿਭਾਗ ਦੀ ਜਾਗਰੂਕਤ ਕੈਂਪਾਂ ਕਾਰਣ ਲੋਕ ਕੋਵਿਡ ਟੈਸਟ ਵੀ ਕਰਵਾ ਰਹੇ ਅਤੇ ਅਤੇ ਵੈਕਸੀਨੇਸ਼ਨ ਵੀ ਕਰਵਾ ਰਹੇ ਹਨ।
ਇਸ ਮੌਕੇ ਅਤੇ ਜ਼ਿਲ੍ਹਾ ਵਿਕਾਸ ਫੈਲੋ ਸਿਦਾਰਥ ਤਲਵਾਰ ਅਤੇ ਬਲਾਕ ਮੀਡੀਆਂ ਇੰਚਾਰਜ ਦਿਵੇਸ਼ ਕੁਮਾਰ ਨੇ ਹੋਰਨਾਂ ਪਿੰਡਾਂ ਦੇ ਲੋਕਾਂ ਨੂੰ ਵੀ ਜਾਗਰੂਕ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਲੋਕ ਟੈਸਟ ਕਰਵਾਉਣ ਅਤੇ ਯੋਗ ਵਿਅਕਤੀ ਪੜਾਟ ਵਾਰ ਟੀਕਾਕਰਨ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਪਿੰਡ ਦੀ ਮਿਸਾਲ ਨੁੰ ਦੇਖਦਿਆਂ ਹੋਰਨਾ ਪਿੰਡ ਵੀ ਸਿੱਖ ਲੈਂਦੇ ਹੋਏ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਅਤੇ ਆਪਣੇ ਪਿੰਡ ਨੁੰ ਕਰੋਨਾ ਮੁਕਤ ਬਣਾਉਣ ਦੇ ਸਾਰਥਕ ਹੰਭਲੇ ਮਾਰਨ।

8 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਣ…

ਰਾਜਸਥਾਨ, 2 ਅਕਤੂਬਰ: ਰਾਜਸਥਾਨ ਵਿੱਚ ਜੈਪੁਰ, ਜੋਧਪੁਰ, ਬੀਕਾਨੇਰ, ਹਨੂੰਮਾਨਗੜ੍ਹ, ਸ਼੍ਰੀਗੰਗਾਨਗਰ, ਬੂੰਦੀ, ਅਲਵਰ ਅਤੇ ਉਦੈਪੁਰ ਇਨ੍ਹਾਂ ਅੱਠ ਰੇਲਵੇ ਸਟੇਸ਼ਨਾਂ ਨੂੰ…

ਜਾਅਲੀ ਦਸਤਾਵੇਜ਼ਾਂ ‘ਤੇ ਗੈਰ-ਕਾਨੂੰਨੀ ਢੰਗ…

30 ਸਤੰਬਰ 2024 : ਬੰਗਲਾਦੇਸ਼ੀ ਪੋਰਨ ਸਟਾਰ…

ਬੈਂਗਲੁਰੂ ਕੋਰਟ ਨੇ ਵਿੱਤ ਮੰਤਰੀ…

ਬੈਂਗਲੁਰੂ : ਬੈਂਗਲੁਰੂ ਦੀ ਇਕ ਵਿਸ਼ੇਸ਼ ਅਦਾਲਤ…

ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ…

ਚੰਡੀਗੜ੍ਹ, 28 ਸਤੰਬਰ 2024 – ਕੈਨੇਡਾ ਦੇ…

Listen Live

Subscription Radio Punjab Today

Subscription For Radio Punjab Today

ਥਾਈਲੈਂਡ ‘ਚ ਸਕੂਲ ਬੱਸ ਨੂੰ ਲੱਗੀ ਅੱਗ,…

ਥਾਈਲੈਂਡ 1 ਅਕਤੂਬਰ : ਥਾਈਲੈਂਡ ਵਿੱਚ ਇੱਕ ਸਕੂਲ ਬੱਸ ਵਿੱਚ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ…

ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ…

ਚੰਡੀਗੜ੍ਹ, 28 ਸਤੰਬਰ 2024 – ਕੈਨੇਡਾ ਦੇ…

ਲਾਈਵ ਓਕ (ਯੂਬਾ ਸਿਟੀ) ਦੀਆਂ…

ਸੈਕਰਾਮੈਂਟੋ ( ਹੁਸਨ ਲੜੋਆ ਬੰਗਾ) ਪੰਜਾਬੀ ਹੈਰੀਟੇਜ…

ਕੈਲੀਫੋਰਨੀਆ ਦੀ ਅਦਾਲਤ ‘ਚ ਬਰੂਦ…

ਸੈਕਰਾਮੈਂਟੋ,ਕੈਲੀਫੋਰਨੀਆ, 27 ਸਤੰਬਰ  (ਹੁਸਨ ਲੜੋਆ ਬੰਗਾ)- ਹਥਿਆਰਾਂ…

Our Facebook

Social Counter

  • 43083 posts
  • 0 comments
  • 0 fans