Menu

ਮਨਪ੍ਰੀਤ ਬਾਦਲ ਖ਼ਿਲਾਫ਼ ਕਾਂਗਰਸੀਆਂ ਵੱਲੋਂ ਕੀਤੇ ਪ੍ਰਦਰਸ਼ਨ ਤੇ ਸਾਬਕਾ ਵਿਧਾਇਕ ਨੇ ਲਈ ਚੁਟਕੀ

ਖ਼ਜਾਨਾ ਮੰਤਰੀ ਦੇ ਸਪੁੱਤਰ ਦੇ ਇਸ਼ਾਰੇ ਤੇ ਕਰ ਰਹੇ ਹਨ ਬਿਨਾਂ ਤਜਰਬੇ ਵਾਲੇ ਐੱਸਐੱਚਓ ਥਾਣੇਦਾਰੀ : ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ

ਬਠਿੰਡਾ 28 ਮਈ – ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਪ੍ਰਧਾਨ ਵਪਾਰ ਵਿੰਗ ਨੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਖਿਲਾਫ ਅੱਜ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਹਰਵਿੰਦਰ ਲਾਡੀ ਅਤੇ ਮਾਰਕੀਟ ਕਮੇਟੀ ਬਠਿੰਡਾ ਦੇ ਚੇਅਰਮੈਨ ਮੋਹਨ ਲਾਲ ਝੂੰਬਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਤੇ ਚੁਟਕੀ ਲੈਂਦਿਆਂ ਤਿੱਖੇ ਹਮਲੇ ਕੀਤੇ । ਜਾਰੀ ਪ੍ਰੈੱਸ ਬਿਆਨ ਵਿਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਚਾਰ ਸਾਲ ਪਹਿਲਾਂ ਹੀ ਕਿਹਾ ਗਿਆ ਸੀ ਕਿ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਸਾਲਾ ਸਾਹਿਬ ਵਲੋਂ ਗੁੰਡਾ ਟੈਕਸ ਵਸੂਲਿਆ ਜਾਂਦਾ ਹੈ ਅਤੇ ਉਨ੍ਹਾਂ ਦਾ ਅਫਸਰਸ਼ਾਹੀ ਤੇ ਸਿੱਧਾ ਕਬਜ਼ਾ ਹੈ, ਜਿਸ ਲਈ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਪੂਰੀ ਸ਼ਹਿ ਹੈ ਅਤੇ ਉਹ ਅਫ਼ਸਰਸ਼ਾਹੀ ਤੋਂ ਨਜਾਇਜ਼ ਕੰਮ ਕਰਵਾਉਂਦੇ ਹਨ ਤੇ ਆਪਣੀ ਮਨਮਰਜੀ ਦੇ ਐੱਸ ਐੱਚ ਓ, ਲਾਕੇ ਗ਼ਲਤ ਕੰਮ ਕਰਵਾਏ ਜਾਂਦੇ ਹਨ ਅਤੇ ਕਿਸੇ ਵੀ ਹੋਰ ਕਾਂਗਰਸੀ ਲੀਡਰਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ, ਉਹ ਦੋਸ਼ ਅੱਜ ਸਾਬਤ ਹੋ ਚੁੱਕੇ ਹਨ। ਸਾਬਕਾ ਵਿਧਾਇਕ ਨੇ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਇਹ ਸਾਬਤ ਹੋ ਚੁੱਕਿਆ ਹੈ ਕਿ ਖ਼ਜ਼ਾਨਾ ਮੰਤਰੀ ਅਤੇ ਉਸ ਦੀ ਟੀਮ ਨੇ ਗੁੰਡਾ ਟੈਕਸ ਵਸੂਲਣ ਦੇ ਨਾਲ ਨਗਰ ਨਿਗਮ ਪ੍ਰਸ਼ਾਸਨ, ਨਗਰ ਨਿਗਮ ਦੇ ਮੇਅਰ ਦੀ ਕੁਰਸੀ, ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ ਵੱਖ ਅਧਾਰਿਆਂ ਤੇ ਆਪਣਾ ਪੂਰਾ ਕਬਜ਼ਾ ਕੀਤਾ ਹੋਇਆ ਹੈ ਤੇ ਕੋਈ ਕਾਂਗਰਸੀ ਉਨ੍ਹਾਂ ਅੱਗੇ ਨਹੀਂ ਬੋਲ ਸਕਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮੇਂ ਸਮੇਂ ਸਿਰ ਖਜ਼ਾਨਾ ਮੰਤਰੀ ਅਤੇ ਉਸ ਦੇ ਸਾਲਾ ਸਾਹਿਬ ਵੱਲੋਂ ਕੀਤੀਆਂ ਧੱਕੇਸ਼ਾਹੀਆਂ ਦਾ ਪਰਦਾਫਾਸ਼ ਕੀਤਾ ਜਾਂਦਾ ਰਿਹਾ ਪਰ ਕੋਈ ਕਾਂਗਰਸੀ ਨਹੀਂ ਬੋਲਿਆ ਅਤੇ ਨਾ ਹੀ ਮੁੱਖ ਮੰਤਰੀ ਨੇ ਇਨ੍ਹਾਂ ਧੱਕੇਸ਼ਾਹੀਆਂ ਤੇ ਕੋਈ ਐਕਸ਼ਨ ਲਿਆ ਜਿਸ ਕਰਕੇ ਅੱਜ ਕਾਂਗਰਸੀਆਂ ਦਾ ਲਾਵਾ ਫੁੱਟਦਾ ਹੋਇਆ ਨਜ਼ਰ ਆ ਰਿਹਾ ਹੈ । ਉਨ੍ਹਾਂ ਇਹ ਵੀ ਦੋਸ਼ ਲਾਏ ਕਿ ਅਣ ਤਜਰਬੇਕਾਰ ਐੱਸ ਐੱਚ ਓ ਥਾਣੇਦਾਰੀ ਕਰ ਰਹੇ ਹਨ, ਜਿਨ੍ਹਾਂ ਦੀ ਕਮਾਂਡ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਸਪੁੱਤਰ ਦੇ ਹੱਥ ਹੈ ਜਦੋਂ ਕਿ ਉਨ੍ਹਾਂ ਨੂੰ ਬਤੌਰ ਐੱਸ ਐੱਚ ਓ ਕੋਈ ਤਜਰਬਾ ਨਹੀਂ ਅਤੇ ਤਜਰਬੇਕਾਰ ਇੰਸਪੈਕਟਰ ਪਾਸੇ ਕੀਤੇ ਹੋਏ ਹਨ।ਉਨ੍ਹਾਂ ਕਿਹਾ ਕਿ ਇਹ ਦੋਸ਼ ਅੱਜ ਹਰਵਿੰਦਰ ਲਾਡੀ ਅਤੇ ਮੋਹਨ ਲਾਲ ਝੂੰਬਾ ਵੱਲੋਂ ਮੁੱਖ ਮੰਤਰੀ ਦੇ ਸਰਕਾਰੀ ਰਿਹਾਇਸ਼ ਦੇ ਬਾਹਰ ਕੀਤੇ ਗਏ ਪ੍ਰਦਰਸ਼ਨ ਤੋਂ ਸਾਬਤ ਹੋ ਚੁੱਕੇ ਹਨ । ਉਨ੍ਹਾਂ ਕਿਹਾ ਕਿ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਕਾਂਗਰਸ ਤੇ ਵੀ ਪੂਰਾ ਕਬਜ਼ਾ ਕੀਤਾ ਹੋਇਆ ਹੈ ਜਿਸ ਦਾ ਖੁਲਾਸਾ ਅੱਜ ਹੋ ਚੁੱਕਿਆ ਹੈ ਤੇ ਆਉਂਦੇ ਦਿਨਾਂ ਵਿੱਚ ਕਾਂਗਰਸ ਦਾ ਪਾਟੋ ਧਾੜ ਕਲੇਸ਼ ਹੋਰ ਵਧੇਗਾ , ਕਿਉਂਕਿ ਕਾਂਗਰਸ ਨੇ ਇਨ੍ਹਾਂ ਚਾਰ ਸਾਲਾਂ ਵਿਚ ਪੰਜਾਬ ਨੂੰ ਦੋਨੋਂ ਹੱਥੀਂ ਲੁੱਟਣ ਤੋਂ ਸਿਵਾਏ ਹੋਰ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਰੋਸ ਜਤਾਉਣ ਵਾਲੇ ਕਾਂਗਰਸੀਆਂ ਦੀ ਦੁੱਖ ਤਕਲੀਫ਼ ਪੰਜਾਬ ਦੇ ਮੁੱਖ ਮੰਤਰੀ ਨੇ ਨਾ ਸੁਣੀ ਤਾਂ ਇਹ ਸਾਬਤ ਹੋ ਜਾਏਗਾ ਕਿ ਸਾਰੇ ਹਮਾਮ ਵਿੱਚ ਨੰਗੇ ਹਨ ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans