Menu

ਅਮਰੀਕਾ: ਨਿਊ ਓਰਲੀਨਜ਼ ਵਿੱਚ ਖਤਮ ਹੋ ਰਹੀਆਂ ਹਨ ਬਾਰਾਂ ਅਤੇ ਰੈਸਟੋਰੈਂਟਾਂ ‘ਤੇ ਕੋਰੋਨਾ ਪਾਬੰਦੀਆਂ

ਫਰਿਜ਼ਨੋ (ਕੈਲੀਫੋਰਨੀਆ), 28 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਦੇ ਸ਼ਹਿਰ ਨਿਊ ਓਰਲੀਨਜ਼ ਵਿੱਚ ਬਾਰਾਂ ਅਤੇ ਰੈਸਟੋਰੈਂਟਾਂ ਉੱਪਰ ਲੱਗੀਆਂ ਕੋਰੋਨਾ ਪਾਬੰਦੀਆਂ ਸ਼ੁੱਕਰਵਾਰ ਨੂੰ ਖਤਮ ਹੋ ਰਹੀਆਂ ਹਨ, ਜਿਸ ਕਰਕੇ ਸ਼ਹਿਰ ਵਿੱਚ ਚੌਵੀ ਘੰਟੇ ਸ਼ਰਾਬ ਦੀ ਵਿਕਰੀ ਵਾਪਿਸ ਆ ਜਾਵੇਗੀ। ਇਹਨਾਂ ਪਾਬੰਦੀਆਂ ਦੇ ਖਤਮ ਹੋ ਜਾਣ ਨਾਲ  ਡ੍ਰਿੰਕਸ, ਬਾਰਾਂ ਅਤੇ ਰੈਸਟੋਰੈਂਟਾਂ ਲਈ ਹੁਣ 6 ਫੁੱਟ ਦੀ ਦੂਰੀ ਤੇ ਟੇਬਲ ਨਹੀਂ ਲਗਾਉਣੇ ਪੈਣਗੇ ਜਦਕਿ ਲੋਕਾਂ ਨੂੰ ਬਾਰ ਵਿੱਚ ਖੜ੍ਹਨ ਦੀ ਆਗਿਆ ਵੀ ਦਿੱਤੀ ਜਾਵੇਗੀ। ਪਾਬੰਦੀਆਂ ਵਿੱਚ ਢਿੱਲ ਦੇ ਨਿਯਮ ਸਵੇਰੇ 6 ਵਜੇ ਤੋਂ ਲਾਗੂ ਹੋਣਗੇ। ਨਿਊ ਓਰਲੀਨਜ਼ ਦੀ ਇਹ ਘੋਸ਼ਣਾ , ਗਵਰਨਰ ਜੌਹਨ ਬੇਲ ਐਡਵਰਡਜ਼ ਦੁਆਰਾ ਜਾਰੀ ਇੱਕ ਐਗਜੀਕਿਊਟਿਵ ਆਦੇਸ਼ ਤੋਂ ਕੁੱਝ ਦਿਨ ਬਾਅਦ ਆਈ ਹੈ ਜਿਸ ਤਹਿਤ ਸੂਬੇ ਦੀਆਂ ਜ਼ਿਆਦਾਤਰ ਥਾਵਾਂ ਤੇ ਬਾਰਾਂ ਅਤੇ ਲਾਈਵ ਮਿਊਜ਼ਿਕ ਲਈ ਸਮਾਜਿਕ ਦੂਰੀਆਂ ‘ਤੇ ਪਾਬੰਦੀ ਖਤਮ ਕੀਤੀ ਗਈ ਹੈ। ਇਸਦੇ ਇਲਾਵਾ ਨਿਊ ਓਰਲੀਨਜ਼ ਨੇ 14 ਮਈ ਨੂੰ ਪੂਰੀ ਤਰਾਂ ਟੀਕੇ ਲਗਾਉਣ ਵਾਲੇ ਲੋਕਾਂ ਲਈ  ਮਾਸਕ ਪਹਿਣਨ ਦੀ ਜਰੂਰਤ ਨੂੰ ਵੀ ਖਤਮ ਕਰ ਦਿੱਤਾ ਸੀ। ਲੂਈਸਿਆਨਾ ਦੇ ਸਿਹਤ ਵਿਭਾਗ ਦੇ ਅਨੁਸਾਰ, ਓਰਲੀਨਜ਼ ਵਿੱਚ ਵੀਰਵਾਰ ਤੱਕ 41% ਲੋਕਾਂ ਨੂੰ ਕੋਰੋਨਾ  ਟੀਕੇ ਦੀਆਂ ਦੋਵੇਂ ਖੁਰਾਕਾਂ ਮਿਲ ਚੁੱਕੀਆਂ ਹਨ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans