Menu

ਮਲੌਦ ਤੋਂ ਬੁਟਾਹਰੀ ਪੁਲ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ ਮਾਰਗ ਰੱਖਿਆ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ, 29 ਮਈ – ਲੋਕ ਨਿਰਮਾਣ ਅਤੇ ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਲੌਦ-ਬੁਟਾਹਰੀ ਪੁਲ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ (ਰਿਆੜ ਵਾਲਿਆਂ) ਦੇ ਨਾਂ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਾਇਲ ਤੋਂ ਵਿਧਾਇਕ ਲਖਬੀਰ ਸਿੰਘ ਲੱਖਾ ਦੀ ਅਗਵਾਈ ਵਿਚ ਲੋਕਾਂ ਅਤੇ ਸਥਾਨਕ ਆਗੂਆਂ ਨੇ ਸੰਤ ਬਾਬਾ ਮੀਹਾਂ ਸਿੰਘ ਦੇ ਨਾਂ ‘ਤੇ ਇਸ ਸੜਕ ਦਾ ਨਾਮ ਰੱਖਣ ਲਈ ਸਰਕਾਰ ਨੂੰ ਅਪੀਲ ਕੀਤੀ ਸੀ ਕਿਉਂਕਿ ਸੰਤ ਬਾਬਾ ਮੀਹਾਂ ਸਿੰਘ ਇਕ ਉੱਘੇ ਅਤੇ ਸਤਿਕਾਰਯੋਗ ਧਾਰਮਿਕ ਨੇਤਾ ਹਨ, ਜਿਨ੍ਹਾਂ ਦੀਆਂ ਨਿਰਸਵਾਰਥ ਸੇਵਾਵਾਂ ਕਰਕੇ ਲੋਕਾਂ ਉਹਨਾਂ ਦੇ ਪੈਰੋਕਾਰ ਬਣੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਵਿਧਾਇਕ ਲਖਬੀਰ ਸਿੰਘ ਲੱਖਾ ਦੀ ਰਸਮੀ ਸਿਫਾਰਸ਼ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਮਾਮਲੇ ਨੂੰ ਪੂਰੀ ਤਰਜੀਹ ਨਾਲ ਵਿਚਾਰਨ ਲਈ ਨਿਰਦੇਸ਼ ਦਿੱਤੇ ਅਤੇ ਹੁਣ ਇਸ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ ਦੇ ਨਾਂ ‘ਤੇ ਰੱਖਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ ਜਿਸ ਉਪਰੰਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਉਕਤ ਸੜਕ ਉੱਤੇ ਨਵੇਂ ਸਾਈਨ ਬੋਰਡ ਲਗਾਉਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 12.64 ਕਿਲੋਮੀਟਰ ਲੰਬੀ ਇਸ ਸੜਕ ਨੂੰ ਚੌੜਾ ਕਰਨ ਦਾ ਕੰਮ ਵੀ ਚੱਲ ਰਿਹਾ ਹੈ ਜੋ ਜਲਦ ਹੀ ਮੁਕੰਮਲ ਹੋ ਜਾਵੇਗਾ। ਇਹ ਸੜਕ ਮਲੌਦ ਅਤੇ ਹੋਰਨਾਂ ਪਿੰਡਾਂ ਜਿਵੇਂ ਗੋਸਲ, ਰੋਸ਼ੀਆਣਾ ਅਤੇ ਸਿਆੜ੍ਹ ਨੂੰ ਬੀਜਾ-ਪਾਇਲ-ਜਗੇੜਾ ਓ.ਡੀ.ਆਰ.-26 ਸੜਕ ਨਾਲ ਜੋੜਦੀ ਹੈ ਅਤੇ ਸੜਕ ਨੂੰ ਚੌੜਾ ਕਰਨਾ ਖੇਤਰ ਦੇ ਵਸਨੀਕਾਂ ਲਈ ਵੱਡੀ ਰਾਹਤ ਹੋਵੇਗੀ।

ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, “ਸਾਡੀ ਕੋਸ਼ਿਸ਼ ਵੱਖ-ਵੱਖ ਸੇਵਾਵਾਂ ਅਤੇ ਯੋਜਨਾਵਾਂ ਦੀ ਸਮਰੱਥਾ ਨੂੰ ਉਜਾਗਰ ਕਰਨ ਹੈ ਤਾਂ ਜੋ ਸੜਕਾਂ, ਇਮਾਰਤਾਂ ਅਤੇ ਪੁਲਾਂ ਦੀ ਉਸਾਰੀ ਕਰਕੇ ਪੂਰੇ ਸੂਬੇ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚੇ ਦਾ ਨਿਰਮਾਣ ਕੀਤਾ ਜਾ ਸਕੇ।”

ਵਾਸ਼ਿੰਗਟਨ ਡੀਸੀ ‘ਚ ਨਿੱਘਾ ਸਵਾਗਤ, PM ਮੋਦੀ…

ਵਾਸ਼ਿੰਗਟਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਸਮੇਂ ਅਨੁਸਾਰ ਵੀਰਵਾਰ ਸਵੇਰੇ ਅਮਰੀਕਾ ਪਹੁੰਚੇ। ਇਸ ਦੌਰਾਨ ਏਅਰਪੋਰਟ ‘ਤੇ ਭਾਰਤੀ ਭਾਈਚਾਰੇ…

ਅਗਲੇ 3 ਦਿਨ ਲਗਾਤਾਰ ਬਾਰਸ਼…

ਉੱਤਰ-ਪੱਛਮੀ ਅਤੇ ਪੱਛਮੀ ਸੂਬਿਆਂ ਵਿੱਚ ਭਾਰੀ ਮੀਂਹ…

ਕਰੋਨਾ ਕਾਰਨ ਅਨਾਥ ਹੋਏ ਬੱਚਿਆਂ…

ਕੋਰੋਨਾ ਮਹਾਮਾਰੀ ਕਾਰਨ ਜਿਨ੍ਹਾਂ ਬੱਚਿਆਂ ਦੇ ਮਾਪਿਆਂ…

ਜਲਦ ਖੁੱਲਣ ਜਾ ਰਹੀ ਹੈ…

ਨੇਪਾਲ ਸਰਕਾਰ ਨੇ ਭਾਰਤ ਦੀ ਸਰਹੱਦ ਨੂੰ…

Listen Live

Subscription Radio Punjab Today

Our Facebook

Social Counter

  • 21421 posts
  • 1 comments
  • 0 fans

ਕੈਲੀਫੋਰਨੀਆ ਦੇ ਇਸ ਸ਼ਹਿਰ ਨੇ ਦਰਜ ਕੀਤਾ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰੀਕਾ ਦੇ ਸ਼ਹਿਰਾਂ ਵਿੱਚ ਵੱਡੀ ਗਿਣਤੀ ‘ਚ ਕਤਲਾਂ ਦੇ…

ਫਰਿਜ਼ਨੋ ਯੂਨੀਵਰਸਿਟੀ ਹਾਈ ਸਕੂਲ ਨੇ…

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ)…

ਜੋਅ ਬਾਈਡੇਨ ਨੇ ਜਸਟਿਸ ਟਰੂਡੋ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/…

ਅਮਰੀਕਾ:  ਕੈਂਟਕੀ ਦੇ  ਨਰਸਿੰਗ ਹੋਮ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/…

Log In