Menu

ਕਿਸਾਨ ਪਾਣੀ ਦੀ ਬੱਚਤ ਅਤੇ ਖੇਤੀ ਖਰਚੇ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਨਾਉਣ-ਡਿਪਟੀ ਕਮਿਸਨਰ

ਸੰਗਰੂਰ, 29 ਮਈ – ਕਿਸਾਨ ਪਾਣੀ ਦੀ ਬੱਚਤ ਅਤੇ ਖੇਤੀ ਖਰਚੇ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਨਾਉਣ ਤਾਂ ਜੋ ਘੱਟ ਲਾਗਤ ਨਾਲ ਵਧੇਰੇ ਮੁਨਾਫ਼ਾ ਲਿਆ ਜਾ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਪਿੰਡ ਬਲਵਾੜ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਖੇਤ ਦਿਵਸ ਮੌਕੇ ਕਰਵਾਏ ਸਾਦੇ ਪ੍ਰੋਗਰਾਮ ਦੌਰਾਨ ਕੀਤਾ।
ਡਿਪਟੀ ਕਮਿਸ਼ਨ ਸ੍ਰੀ ਰਾਮਵੀਰ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਇਕ ਪਾਸੇ ਧਰਤੀ ਹੇਠ ਪਾਣੀ ਦੀ ਬੱਚਤ ਹੋਵੇਗੀ ਅਤੇ ਨਾਲ ਹੀ ਕਿਸਾਨਾਂ ’ਤੇ ਆਰਥਿਕ ਬੌਝ ਵੀ ਘੱਟ ਪਵੇਗਾ। ਉਨਾਂ ਦੱਸਿਆ ਕਿ ਸਿੱਧੀ ਬਿਜਾਈ ਨਾਲ ਜਿਥੇ 15 ਤੋਂ 20 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ, ਉਥੇ ਕਿਸਾਨਾਂ ਦੇ ਝੋਨੇ ਤੇ ਹੋਣ ਵਾਲੇ ਖੇਤੀ ਖਰਚਿਆਂ ਵਿੱਚ ਅੰਦਾਜਨ 2500 ਤੋ 3000/-ਰੁਪਏ ਪ੍ਰਤੀ ਏਕੜ ਤੱਕ ਦੀ ਕਟੋਤੀ ਹੁੰਦੀ ਹੈ।
ਉਨਾਂ ਦੱਸਿਆ ਕਿ ਪਿਛਲੇ ਸਾਲ ਸਾਉਣੀ 2020 ਦੋਰਾਨ ਕੋਵਿਡ ਮਹਾਂਮਾਰੀ ਦੇ ਚੱਲਦੇ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਹੋਣ ਕਾਰਨ ਕਿਸਾਨਾਂ ਵੱਲੋ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਵੱਧ ਤੋ ਵੱਧ ਤਰਜੀਹ ਦਿੱਤੀ ਗਈ ਸੀ ਜ਼ੋ ਕਿਸਾਨਾਂ ਲਈ ਬਹੁਤ ਹੀ ਲਾਭਦਾਇਕ ਸਿੱਧ ਹੋਈ ਸੀ, ਜਿਸ ਦੇ ਨਤੀਜੇ ਵਜੋਂ ਸਾਲ 2020 ਦੋਰਾਨ ਜਿਲਾ ਸੰਗਰੂਰ ਵਿੱਚ ਲਗਭਗ 27650 ਹੈਕਟਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ। ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋ ਲਗਾਤਾਰ ਟੇ੍ਰਨਿੰਗ ਕੈਪਾਂ/ਨੁਕੜ ਮੀਟਿੰਗਾਂ/ਵੈਬੀਨਾਰ ਮੀਟਿੰਗਾਂ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਸਾਉਣੀ 2021 ਦੋਰਾਨ ਲਗਭਗ 1,00,000 ਹੈਕਟਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਟੀਚਾ ਮਿਥਿਆ ਗਿਆ ਹੈ।
ਇਸ ਮੋਕੇ ਡਾ:ਜਸਵਿੰਦਰਪਾਲ ਸਿੰਘ ਗਰੇਵਾਲ ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਲਗਾਏ ਜਾ ਰਹੇ ਤਕਨੀਕੀ ਕੈਂਪਾਂ/ਗੋਸਟੀਆਂ/ਵੈਬੀਨਾਰਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੀ ਬਦੋਲਤ ਇਹ ਤਕਨੀਕ ਕਿਸਾਨਾਂ ਵਿੱਚ ਦਿਨੋ ਦਿਨ ਮਕਬੂਲ ਹੁੰਦੀ ਜਾ ਰਹੀ ਹੈ ਅਤੇ ਇਸ ਤਕਨੀਕ ਨੂੰ ਅਪਣਾਉਣ ਲਈ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪਰਮਲ/ਪੀ.ਆਰ. ਕਿਸਮਾਂ,ਪੀ.ਆਰ 126, ਪੀ.ਆਰ.128, ਪੀ.ਆਰ.129 ਦੀ ਬਿਜਾਈ ਲਈ 1 ਤੋ 15 ਜੂਨ ਅਤੇ ਬਾਸਮਤੀ ਕਿਸਮਾਂ,ਬਾਸਮਤੀ 1121,ਪੂਸਾ ਬਾਸਮਤੀ 1509 ਅਤੇ ਪੰਜਾਬ ਬਾਸਮਤੀ-7 ਦੀ ਬਿਜਾਈ ਦਾ ਸਮਾਂ 16 ਜੂਨ ਤੋਂ 30 ਜੂਨ  ਤੱਕ ਦਾ ਖੇਤੀ ਮਾਹਿਰਾਂ ਵੱਲੋ ਨਿਰਧਾਰਤ ਕੀਤਾ ਗਿਆ ਹੇੈ। ਉਨਾ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦਰਮਿਆਨੀਆਂ ਤੇ ਭਾਰੀਆਂ ਜ਼ਮੀਨਾਂ ਵਿੱਚ ਹੀ ਕਰਨੀ ਚਾਹੀਦੀ ਹੈ ਅਤੇ ਪਾਣੀ ਦੀ ਸਹੀ ਅਤੇ ਸੰਜਮ ਵਰਤੋ ਲਈ ਲੇਜਰ ਕਰਾਹੇ ਨਾਲ ਖੇਤ ਨੂੰ ਪੱਧਰ ਕੀਤਾ ਜਾਣਾ ਵੀ ਲਾਜ਼ਮੀ ਹੈ। ਉਨਾ ਦੱਸਿਆ ਕਿ ਇੱਕ ਏਕੜ ਲਈ 10 ਕਿਲੋ ਸੁਧ ਝੋਨੇ ਦੇ ਬੀਜ ਨੂੰ 10 ਤੋ 12 ਘੰਟੇ ਪਾਣੀ ’ਚ ਭਿਉਣ ਉਪਰੰਤ 2-3 ਘੰਟੇ ਛਾਵੇਂ ਸੁਕਾਓ, ਇਸ ਉਪਰੰਤ 10 ਕਿਲੋ ਬੀਜ ਨੂੰ 30 ਗ੍ਰਾਮ ਸਪਰਿੰਟ ਦਵਾਈ ਨੂੰ 30 ਮਿਲੀਲਿਟਰ ਪਾਣੀ ’ਚ ਘੋਲਕੇ ਇਸ ਦਾ ਲੇਪ ਬੀਜ ਉਪਰ ਕਰੋ ਅਤੇ ਬਿਜਾਈ ਝੋਨਾ ਬੀਜਣ ਵਾਲੀ ਡਰਿਲ ਨਾਲ ਸਵਾ ਤੋ ਡੇਢ ਇੰਚ ਡੂੰਘੀ ਕਰੋ।
ਇਸ ਤੋਂ ਪਹਿਲਾ ਡਾ: ਹਰਬੰਸ ਸਿੰਘ, ਖੇਤੀਬਾੜੀ ਅਫਸਰ ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੇ ਲਾਭਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜੀਰੀ ਦੀ ਫਸਲ ਤੇ ਨਦੀਨਾਂ ਅਤੇ ਕੀੜੇ ਮਕੋੜਿਆਂ ਅਤੇ ਹੋਰ ਬਿਮਾਰੀਆ ਘੱਟ ਲੱਗਦੀਆਂ ਹਨ,ਜਿਸ ਨਾਲ ਖੇਤੀ ਖਰਚੇ ਘੱਟ ਹੁੰਦੇ ਹਨ ਅਤੇ ਜੀਰੀ ਦੀ ਫਸਲ ਦਾ ਝਾੜ ਵੀ ਵੱਧਦਾ ਹੈੈ। ਇਸ ਮੋਕੇ ਡਾ: ਸਵਿੰਦਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸੰਗਰੂਰ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਖਾਦਾਂ ਅਤੇ ਪਾਣੀ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਨ ਤੋ ਇਲਾਵਾ ਝੋਨੇ ਦੀ ਸਿੱਧੀ ਬਿਜਾਈ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੋਕੋੋ ਉਨਾਂ ਜਿਲੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਵੱਧ ਤੋ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਕਰਨ ਤਾਂ ਜ਼ੋ ਪਾਣੀ ਦੀ ਬੱਚਤ ਹੋਣ ਦੇ ਨਾਲ ਨਾਲ ਖੇਤੀ ਖਰਚਿਆ ਨੂੰ ਘਟਾਇਆ ਜਾ ਸਕੇ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans