Menu

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਜਥੇਦਾਰ ਕੌਰ ਸਿੰਘ ਸਰਕਾਰੀ ਸਕੂਲ, ਨਮੋਲ ਵਿਖੇ ਕਰਵਾਏ ਲੇਖ ਮੁਕਾਬਲੇ

ਸੰਗਰੂਰ, 29 ਮਈ – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਕਾਸ਼ ਪੁਰਬ ਨੂੰ ਸਮਰਪਿਤ ਜਥੇਦਾਰ ਕੌਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਮੋਲ, ਬਲਾਕ ਚੀਮਾ ਵਿਖੇ ਵਿਦਿਆਰਥੀਆਂ ਦੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਜਲਿਾ ਸਿੱਖਿਆ ਅਫਸਰ ਸ. ਮਲਕੀਤ ਸਿੰਘ ਨੇ ਦਿੱਤੀ।
ਸ੍ਰ. ਮਲਕੀਤ ਸਿੰਘ ਨੇ ਕਿਹਾ ਕਿ ਮੁਕਾਲਿਆਂ ਦੌਰਾਨ ਵਿਦਿਆਰਥੀਆਂ ਨੇ ਬਹੁਤ ਹੀ ਸੁਚੱਜੇ ਤੇ ਪ੍ਰਭਾਵਸਾਲੀ ਢੰਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫਲਸਫੇ, ਕੁਰਬਾਨੀ ਦੇ ਜਜਬੇ ਅਤੇ ਸਿੱਖਿਆਵਾਂ ਨੂੰ ਬਿਆਨ ਕੀਤਾ।
ਸਕੂਲ ਪਿ੍ਰੰਸੀਪਲ ਗੁਰਬੀਰ ਕੌਰ ਨੇ ਕਿਹਾ ਕਿ ਲੇਖ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਜਾਣਕਾਰੀ ਸਾਂਝੀ ਕੀਤੀ। ਉਨਾਂ ਕਿਹਾ ਕਿ ਮੁਕਾਬਲੇ ਦੌਰਾਨ ਮਿਡਲ ਵਰਗ ਅਧੀਨ ਸੱਤਵੀਂ ਜਮਾਤ ਦੀ ਸਿਮਰਨਪ੍ਰੀਤ ਕੌਰ ਨੇ ਪਹਿਲਾ ਸਥਾਨ, ਅੱਠਵੀਂ ਜਮਾਤ ਦੀ ਕਮਲਪ੍ਰੀਤ ਕੌਰ ਨੇ ਦੂਜਾ ਅਤੇ ਛੇਵੀਂ ਜਮਾਤ ਦੇ ਲਖਵਿੰਦਰ ਸਿੰਘਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨਾਂ ਕਿਹਾ ਕਿ ਲੇਖ ਮੁਕਾਬਲੇ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਸਕੂਲ ਦੇ ਪਿ੍ਰੰਸੀਪਲ ਨੇ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਆਨ ਲਾਈਨ ਵਿਦਿਆਰਥੀਆਂ ਨੂੰ ਦੱਸਿਆ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਨੈਤਿਕ ਗੁਣਾਂ ਦਾ ਵਿਕਾਸ ਕਰਨ ਦੇ ਨਾਲ -ਨਾਲ ਉਨਾਂ ਨੂੰ  ਆਪਣੇ ਧਰਮ ਤੇ ਵਿਰਸੇ ਪ੍ਰਤੀ ਜਾਣੂ ਵੀ ਕਰਵਾਉਂਦੇ ਹਨ।  ਇਸ ਦੌਰਾਨ ਸਕੂਲ ਨੋਡਲ ਅਫਸਰ ਡਾ. ਗੁਰਮੀਤ ਕੌਰ ਅਤੇ ਸਮੂਹ ਕਲਾਸ ਇੰਚਾਰਜਾਂ ਨੇ ਵੱਧ ਤੋਂ ਵੱਧ ਬੱਚਿਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਵਾਸ਼ਿੰਗਟਨ ਡੀਸੀ ‘ਚ ਨਿੱਘਾ ਸਵਾਗਤ, PM ਮੋਦੀ…

ਵਾਸ਼ਿੰਗਟਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਸਮੇਂ ਅਨੁਸਾਰ ਵੀਰਵਾਰ ਸਵੇਰੇ ਅਮਰੀਕਾ ਪਹੁੰਚੇ। ਇਸ ਦੌਰਾਨ ਏਅਰਪੋਰਟ ‘ਤੇ ਭਾਰਤੀ ਭਾਈਚਾਰੇ…

ਅਗਲੇ 3 ਦਿਨ ਲਗਾਤਾਰ ਬਾਰਸ਼…

ਉੱਤਰ-ਪੱਛਮੀ ਅਤੇ ਪੱਛਮੀ ਸੂਬਿਆਂ ਵਿੱਚ ਭਾਰੀ ਮੀਂਹ…

ਕਰੋਨਾ ਕਾਰਨ ਅਨਾਥ ਹੋਏ ਬੱਚਿਆਂ…

ਕੋਰੋਨਾ ਮਹਾਮਾਰੀ ਕਾਰਨ ਜਿਨ੍ਹਾਂ ਬੱਚਿਆਂ ਦੇ ਮਾਪਿਆਂ…

ਜਲਦ ਖੁੱਲਣ ਜਾ ਰਹੀ ਹੈ…

ਨੇਪਾਲ ਸਰਕਾਰ ਨੇ ਭਾਰਤ ਦੀ ਸਰਹੱਦ ਨੂੰ…

Listen Live

Subscription Radio Punjab Today

Our Facebook

Social Counter

  • 21421 posts
  • 1 comments
  • 0 fans

ਕੈਲੀਫੋਰਨੀਆ ਦੇ ਇਸ ਸ਼ਹਿਰ ਨੇ ਦਰਜ ਕੀਤਾ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰੀਕਾ ਦੇ ਸ਼ਹਿਰਾਂ ਵਿੱਚ ਵੱਡੀ ਗਿਣਤੀ ‘ਚ ਕਤਲਾਂ ਦੇ…

ਫਰਿਜ਼ਨੋ ਯੂਨੀਵਰਸਿਟੀ ਹਾਈ ਸਕੂਲ ਨੇ…

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ)…

ਜੋਅ ਬਾਈਡੇਨ ਨੇ ਜਸਟਿਸ ਟਰੂਡੋ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/…

ਅਮਰੀਕਾ:  ਕੈਂਟਕੀ ਦੇ  ਨਰਸਿੰਗ ਹੋਮ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/…

Log In