Menu

ਸ਼੍ਰੋਮਣੀ ਅਕਾਲੀ ਦਲ ਹਲਕਾ ਫੂਲ ਦੀ ਜੱਥੇਬੰਦੀ ਵੱਲੋਂ ਸਰਬਤ ਦੇ ਭਲੇ ਲਈ ਕੀਤੀ ਗਈ ਅਰਦਾਸ

ਬਠਿੰਡਾ, 1 ਜੂਨ – ਦੇਸ਼ ਵਿਚ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਨੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਪ੍ਰਭਾਵਿਤ ਕੀਤਾ ਹੈ। ਪੰਜਾਬ ਵਿਚ ਵੀ ਦੂਜੀ ਲਹਿਰ ਦੌਰਾਨ ਵੱਡੀ ਗਿਣਤੀ ਵਿਚ ਕਰੋਨਾ ਦੇ ਕੇਸ ਸਾਹਮਣੇ ਆਏ ਤੇ ਕਈ ਲੋਕਾਂ ਨੂੰ ਕੀਮਤੀ ਜਾਨਾ ਤੋਂ ਹੱਥ ਧੋਣਾ ਪਿਆ। ਹਲਕਾ ਰਾਮਪੁਰਾ ਫੂਲ ਦੀ ਸ਼੍ਰੋਮਣੀ ਅਕਾਲੀ ਦਲ ਦੀ ਜੱਥੇਬੰਦੀ ਵੱਲੋਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਮਲੂਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ ਵੱਖ ਪਿੰਡਾਂ ਵਿਚ ਅਕਾਲੀ ਜੱਥੇਬੰਦੀ ਵੱਲੋਂ ਗੁਰੂ ਘਰਾਂ ਵਿਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਤੇ ਵਾਹਿਗੁਰੂ ਦੇ ਚਰਨਾਂ ਵਿਚ ਕਰੋਨਾ ਦੇ ਸੰਕਟ ਤੋਂ ਸੂਬੇ ਦੇ ਲੋਕਾਂ ਨੂੰ ਨਿਜਾਤ ਦਿਵਾਉਣ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਲੜੀ ਦੋਰਾਨ ਮਲੂਕਾ ਕੋਠਾ ਗੁਰੂ, ਭਾਈਰੂਪਾ, ਢਪਾਲੀ, ਰਾਮਪੁਰਾ, ਫੂਲ, ਸਿਰੀਏ ਵਾਲਾ ਅਤੇ ਮਹਿਰਾਜ ਤੋਂ ਇਲਾਵਾ ਸਾਰੇ ਹੀ ਪਿੰਡਾਂ ਵਿਚ ਅਰਦਾਸ ਕਰਵਾਈ ਗਈ। ਇਸ ਬਾਰੇ ਗੱਲ ਕਰਦਿਆ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਕਰੋਨਾ ਦੀ ਦੂਜੀ ਲਹਿਰ ਨਾਲ ਨਜਿੱਠਣ ਵਿਚ ਸੂਬਾ ਸਰਕਾਰ ਬੁਰੀ ਤਰ੍ਹਾਂ ਅਸਫਲ ਸਾਬਿਤ ਹੋਈ। ਸਰਕਾਰ ਵੱਲੋਂ ਲੋਕਾਂ ਨੂੰ ਵੈਕਸੀਨ ਅਤੇ ਸਸਤੇ ਇਲਾਜ ਦੇ ਪ੍ਰਬੰਧ ਕਰਨੇ ਚਾਹੀਦੇ ਸਨ। ਸਰਕਾਰਾਂ ਵੱਲੋਂ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਸੂਬੇ ਦੀਆਂ ਵੱਖ ਵੱਖ ਸਮਾਜਿਕ ਜੱਥੇਬੰਦੀਆਂ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕਾਂ ਲਈ ਆਕਸੀਜਨ, ਦਵਾਈਆ, ਲੰਗਰ ਅਤੇ ਹੋਰ ਲੋੜਾ ਪੂਰੀਆ ਕਰਨ ਦਾ ਬੀੜਾ ਚੁੱਕਿਆ ਗਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੇ ਹਲਕਿਆ ਵਾਂਗ ਹਲਕਾ ਫੂਲ ਵਿਚ ਵੀ ਆਕਸੀਜਨ ਅਤੇ ਲੰਗਰ ਦੇ ਪ੍ਰਬੰਧ ਕੀਤੇ ਗਏ। ਇਹ ਸੇਵਾ ਰਾਜਨੀਤੀ ਅਤੇ ਪਾਰਟੀਬਾਜੀ ਤੋਂ ਉਪਰ ਉਠ ਕੇ ਕੀਤੀ ਗਈ। ਉਨ੍ਹਾਂ ਕਿਹਾ ਕਿ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਇਸ ਮਹਾਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਅਤੇ ਸਰਬਤ ਦੇ ਭਲੇ ਲਈ ਅਕਾਲੀ ਜੱਥੇਬੰਦੀ ਵੱਲੋਂ ਅਰਦਾਸ ਕੀਤੀ ਗਈ ਕਿਉਂਕਿ ਅਸੀਂ ਹਰ ਦੁੱਖ ਤੇ ਸੁੱਖ ਵਿਚ ਵਾਹਿਗੁਰੂ ਦੇ ਚਰਨਾ ਦਾ ਓਟ ਆਸਰਾ ਲੈਂਦੇ ਹਾਂ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans