Menu

400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨ-ਲਾਈਨ ਵਿੱਦਿਅਕ ਮੁਕਾਲਿਆਂ ਦੀ ਸੂਚੀ ਜਾਰੀ

ਬਠਿੰਡਾ 2 ਜੂਨ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਦੀਆਂ ਹਦਾਇਤਾਂ ਅਨੁਸਾਰ ਤੇ ਸਕੱਤਰ ਸਿੱਖਿਆ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਰਹਿਨੁਮਈ ਹੇਠ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨ-ਲਾਈਨ ਵਿੱਦਿਅਕ ਮੁਕਾਬਲੇ ਕਰਾਉਣ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਮੇਵਾ ਸਿੰਘ ਸਿੱਧੂ ਵੱਲੋਂ ਜ਼ਿਲ੍ਹਾ ਭਰ ਦੇ ਸਮੂਹ ਪ੍ਰਿੰਸੀਪਲਾਂ ਸਕੂਲ ਮੁਖੀਆਂ ਨਾਲ ਆਨ-ਲਾਇਨ ਜ਼ੂਮ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਕੁਰਬਾਨੀ ਦੇ ਭਾਰਤੀ ਸਮਾਜ ਤੇ ਅਸਰ ਨਾਲ ਸਬੰਧਤ ਸਕੂਲ ਪੱਧਰੀ ਕਵਿਤਾ ਉਚਾਰਨ ਆਨਲਾਈਨ ਮੁਕਾਬਲੇ 30 ਜੂਨ ਤੱਕ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਇਕਬਾਲ ਸਿੰਘ ਬੁੱਟਰ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ।

          ਸ. ਮੇਵਾ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ 1 ਜੂਨ ਤੋਂ 30 ਜੂਨ ਤੱਕ ਕਵਿਤਾ ਉਚਾਰਨ ਮੁਕਾਬਲੇ ਆਨਲਾਈਨ ਵੀਡੀਓਗ੍ਰਾਫੀ ਕਰਕੇ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਸਮੂਹ  ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਕਿ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਦੇ ਕਵਿਤਾ ਉਚਾਰਨ ਮੁਕਾਬਲੇ ਆਨਲਾਈਨ ਵੀਡੀਓਗ੍ਰਾਫੀ ਸਿੱਖਿਆ ਵਿਭਾਗ ਦੀ ਸਾਈਡ ਤੇ ਅੱਪਲੋਡ ਕੀਤੀਆਂ ਜਾਣ।

          ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇਕਬਾਲ ਸਿੰਘ ਬੁੱਟਰ ਨੇ ਕਿਹਾ ਕਿ ਇਹ ਕਵਿਤਾ ਉਚਾਰਨ ਮੁਕਾਬਲੇ ਸਿਰਫ ਗੁਰੂ ਤੇਗ ਬਹਾਦਰ ਜੀ ਦੀ ਉਸਤਤ, ਜੀਵਨ ਅਤੇ ਕੁਰਬਾਨੀ ਨਾਲ ਸਬੰਧਤ ਹੋਣਗੇ। ਕਵਿਤਾ ਮੁਕਾਬਲਿਆਂ ਲਈ ਮਿਡਲ ਵਰਗ ਚ ਛੇਵੀਂ ਤੋਂ ਅੱਠਵੀਂ ਅਤੇ ਸੈਕੰਡਰੀ ਵਰਗ ਚ ਨੌਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ 1 ਜੂਨ ਤੋਂ 30 ਜੂਨ 2021 ਤੱਕ ਕਰਾਉਣ ਲਈ ਸਮਾਂ ਨਿਸ਼ਚਿਤ ਕੀਤਾ ਗਿਆ ਹੈ। ਮੁਕਾਬਲੇ ਹਰੇਕ ਵਰਗ ਲਈ ਵੱਖਰੇ-ਵੱਖਰੇ ਕਰਵਾਏ ਜਾਣਗੇ।

          ਸ. ਬੁੱਟਰ ਨੇ ਕਿਹਾ ਕਿ ਮੁਕਾਬਲਿਆਂ ਵਿੱਚੋਂ ਜੇਤੂ ਵਿਦਿਆਰਥੀਆਂ ਦੀਆਂ ਪਹਿਲੀਆਂ ਤਿੰਨ ਪੁਜੀਸ਼ਨਾ ਵੀ ਵੱਖਰੀਆਂ-ਵੱਖਰੀਆਂ ਘੋਸ਼ਿਤ ਕੀਤੀਆਂ ਜਾਣਗੀਆਂ। ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਕੂਲ ਬੰਦ ਹੋਣ ਕਰਕੇ ਇਹ ਗਤੀਵਿਧੀਆਂ ਆਪੋਂ-ਆਪਣੇ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਸਕੂਲ ਇੰਚਾਰਜਾਂ ਵਲੋਂ ਅਧਿਆਪਕਾਂ ਦੀਆਂ ਟੀਮਾਂ ਬਣਾ ਕੇ ਆਨ-ਲਾਈਨ ਮਾਧਿਅਮ ਨਾਲ ਕਰਵਾਈਆਂ ਜਾਣਗੀਆਂ। ਜ਼ਿਲ੍ਹਾ ਪੱਧਰ ਦੇ ਸਕੂਲ ਖੁੱਲ੍ਹਣ ਉਪਰੰਤ ਬਾਕੀ ਰਹਿੰਦੀਆ ਗਤੀਵਿਧੀਆਂ ਆਫ-ਲਾਇਨ ਮਾਧਿਅਮ ਰਾਹੀਂ ਕਰਵਾਈਆਂ ਜਾਣਗੀਆਂ।

          ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਬਲਵੀਰ ਸਿੰਘ ਸਿੱਧੂ ਅਤੇ ਸੁਖਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਕਵਿਤਾ ਉਚਾਰਨ ਮੁਕਾਬਲੇ 1 ਜੂਨ ਤੋ 30 ਜੂਨ 2021 ਤੱਕ ਕਰਾਉਣ ਦਾ ਫੈਸਲਾ ਲਿਆ ਗਿਆ ਹੈ ਜਦੋਂ ਕਿ ਸਲੋਗਨ ਲਿਖਤ ਮੁਕਾਬਲਾ 1 ਜੁਲਾਈ ਤੋਂ 31 ਜੁਲਾਈ 2021 ਤੱਕ ਅਤੇ ਭਾਸ਼ਣ ਮੁਕਾਬਲੇ 1 ਅਗਸਤ ਤੋਂ 31 ਅਗਸਤ ਤੱਕ ਸਿਖਿਆ ਵਿਭਾਗ ਵੱਲੋਂ ਸਕੂਲ ਪੱਧਰ ਤੇ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।

          ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਬਲਾਕ ਪੱਧਰ ਦੇ ਲੇਖ ਲਿਖਣ ਮੁਕਾਬਲੇ 1 ਸਤੰਬਰ ਤੋਂ 8 ਸਤੰਬਰ ਤੱਕ ਕਵਿਤਾ  ਉਚਾਰਨ ਮੁਕਾਬਲੇ 9 ਸਤੰਬਰ ਤੋਂ 15 ਸਤੰਬਰ ਤੱਕ, ਸਲੋਗਨ ਲਿਖਤ ਮੁਕਾਬਲੇ 16 ਸਤੰਬਰ ਤੋਂ 22ਸਤੰਬਰ ਤੱਕ, ਭਾਸ਼ਣ ਮੁਕਾਬਲੇ 23ਸਤੰਬਰ ਤੋਂ 30 ਸਤੰਬਰ 2021 ਤੱਕ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚੋਂ ਜੇਤੂ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਲੇਖ ਮੁਕਾਬਲੇ 1 ਅਕਤੂਬਰ ਤੋਂ 8 ਅਕਤੂਬਰ ਤੱਕ, ਕਵਿਤਾਵਾਂ ਉਚਾਰਨ ਮੁਕਾਬਲੇ 9 ਅਕਤੂਬਰ ਤੋਂ 16 ਅਕਤੂਬਰ ਤੱਕ, ਸਲੋਗਨ ਲਿਖਤ ਮੁਕਾਬਲੇ 17 ਅਖਤੂਬਰ ਤੋਂ 24 ਅਕਤੂਬਰ ਤੱਕ, ਭਾਸ਼ਣ ਮੁਕਾਬਲੇ 25 ਅਕਤੂਬਰ ਤੋਂ 31 ਅਕਤੂਬਰ 2021 ਤੱਕ ਕਰਾਉਣ ਦਾ ਫੈਸਲਾ ਲਿਆ ਗਿਆ ਹੈ।

          ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਜੇਤੂ ਵਿਦਿਆਰਥੀਆਂ ਦੇ ਰਾਜ ਪੱਧਰੀ ਲੇਖ ਮੁਕਾਬਲੇ 1 ਨਵਬੰਰ ਤੋਂ 15 ਨਵਬੰਰ ਤੱਕ ਕਵਿਤਾ ਉਚਾਰਨ ਮੁਕਾਬਲੇ 16 ਨਵੰਬਰ ਤੋਂ 30 ਨਵਬੰਰ 2021 ਤੱਕ, ਸਲੋਗਨ ਲਿਖਤ ਮੁਕਾਬਲਾ 1 ਦਸਬੰਰ ਤੋਂ 15 ਦਸੰਬਰ 2021 ਤੱਕ, ਭਾਸ਼ਣ ਮੁਕਾਬਲੇ 16 ਦਸੰਬਰ ਤੋਂ 31 ਦਸੰਬਰ 2021 ਤੱਕ ਉਪਰੋਕਤ ਦਰਸਾਈਆਂ ਮਿਤੀਆਂ ਅਨੁਸਾਰ ਕਰਵਾਏ ਜਾਣਗੇ।

          ਇਹ ਮੁਕਾਬਲੇ ਜਦੋਂ ਤੱਕ ਸਕੂਲ ਬੰਦ ਰਹਿਣਗੇ ਉਦੋ ਤੱਕ ਆਨਲਾਈਨ ਤੇ ਸਕੂਲ ਖੁੱਲ੍ਹਣ ਸਮੇਂ ਦੌਰਾਨ ਮੁਕਾਬਲੇ ਆਫ-ਲਾਈਨ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਪੱਧਰ, ਬਲਾਕ ਪੱਧਰ, ਜ਼ਿਲ੍ਹਾ ਪੱਧਰ ਅਤੇ ਰਾਜ ਪੱਧਰ ਤੇ ਪਹਿਲੀਆਂ ਤਿੰਨ ਪੁਜੀਸ਼ਨਾ ਪ੍ਰਾਪਤ ਕਰਨ ਵਾਲੇ ਬੱਚਿਆਂ ਤੇ ਬਾਕੀ ਸਾਰੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

          ਮੀਟਿੰਗ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਭੁਪਿੰਦਰ ਕੌਰ, ਪ੍ਰਿੰਸੀਪਲ ਮਹਿੰਦਰ ਪਾਲ ਸਿੰਘ, ਪ੍ਰਿੰਸੀਪਲ ਪ੍ਰੇਮ ਕੁਮਾਰ ਮਿੱਤਲ ਝੁੰਬਾ, ਪ੍ਰਿੰਸੀਪਲ ਕਰਮਜੀਤ ਸਿੰਘ, ਪ੍ਰਿੰਸੀਪਲ ਚਮਕੌਰ ਸਿੰਘ, ਪ੍ਰਦੀਪ ਕੁਮਾਰ ਅਤੇ ਸਾਧੂ ਸਿੰਘ ਆਦਿ ਹਾਜ਼ਰ ਸਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39892 posts
  • 0 comments
  • 0 fans