ਬਠਿੰਡਾ, 2 ਜੂਨ – ਸਿਹਤ ਵਿਭਾਗ ਦੁਆਰਾ ਬਣਾਈਆਂ ਗਈਆਂ ਵੱਖ-ਵੱਖ ਟੀਮਾਂ ਵਲੋਂ ਜ਼ਿਲ੍ਹੇ ਦੇ ਵੱਖ-ਵੱਖ 15 ਪਿੰਡਾਂ ਚ ਪਿਛਲੇ 24 ਘੰਟਿਆਂ ਦੌਰਾਨ 1209 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ ਜਿਨ੍ਹਾਂ ਵਿਚੋਂ 10 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਮੁਕਤ ਪਿੰਡ ਅਭਿਆਨ ਤਹਿਤ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਰੋਜ਼ਾਨਾਂ ਜ਼ਿਲ੍ਹੇ ਪਿੰਡਾਂ ਵਿਚ ਕਰੋਨਾ ਟੈਸਟਿੰਗ ਕੈਂਪ ਲਗਾਏ ਜਾ ਰਹੇ ਹਨ। ਇਸ ਲਈ ਤਹਿਤ ਲਗਾਏ ਗਏ ਕੈਂਪਾਂ ਦੌਰਾਨ ਪਿੰਡ ਹਰਰਾਏਪੁਰ ਵਿਖੇ 102, ਜੰਡਾਂਵਾਲਾ 125, ਗੋਨਿਆਣਾ ਕਲਾਂ 101, ਲੂਲ ਬਾਈ 78, ਸਿਰੀਏਵਾਲਾ 12, ਭਗਤਾ 24, ਨਾਥਪੁਰਾ 110, ਮਾੜੀ 172, ਬਾਂਲਿਆਂਵਾਲੀ 141, ਝੰਡੂਕੇ 83, ਮੌੜ ਖੁਰਦ 72, ਗਾਟਵਾਲੀ 121, ਫੁੱਲੋਖਾਰੀ 26 ਅਤੇ ਰਾਮਸਰਾ ਵਿਖੇ 42 ਵਿਅਕਤੀਆਂ ਦੇ ਸੈਂਪਲ ਲਏ ਗਏ।
ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ। ੳਨਾਂ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ। ਮੂੰਹ ਤੇ ਹਮੇਸ਼ਾ ਮਾਸਕ ਅਤੇ ਵਾਰ-ਵਾਰ ਸਾਫ਼ ਪਾਣੀ ਅਤੇ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਰਹਿਣ। ਉਨਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਸਿਰਫ਼ ਪਰਹੇਜ਼ ਨਾਲ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ।