Menu

ਸਿੱਖਿਆ ਵਿਭਾਗ ਵੱਲੋਂ 75 ਸਾਲਾ ਆਜਾਦੀ ਸਮਾਗਮਾਂ ਨੂੰ ਸਮਰਪਿਤ ਆਨ ਲਾਇਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ

ਫਾਜ਼ਿਲਕਾ, 2 ਜੂਨ (ਰਿਤਿਸ਼) – ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਦੇਸ਼ ਦੇ 75 ਸਾਲਾ ਆਜ਼ਾਦੀ ਦਿਵਸ ਨੂੰ ਸਮਰਪਿਤ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਫਾਜਿਲਕਾ ਡਾਂ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਦੇਸ਼ 15 ਅਗਸਤ 2022 ਨੂੰ 75ਵਾ ਅਜਾਦੀ ਦਿਹਾੜਾ ਮਨਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ਤੇ ਹਿੱਸਾ ਲੈਦਿਆ ਸਾਲ ਭਰ ਚੱਲਣ ਵਾਲੇ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਹੈ। ਜਿਸ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਜੰਗ ਏ ਅਜਾਦੀ ਦੇ ਸਘੰਰਸ਼, ਦੇਸ਼ ਭਗਤਾਂ ਦੇ ਜੀਵਨ ਅਤੇ ਕੁਰਬਾਨੀ ਤੋ ਜਾਣੂ ਕਰਵਾ ਕੇ ਉਹਨਾਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਹੈ। ਇਹਨਾਂ ਮੁਕਾਬਲਿਆਂ ਦੀ ਲੜੀ ਵਿੱਚੋ ਲੇਖ ਰਚਨਾ ਮੁਕਾਬਲੇ 30 ਜੂਨ ਤੱਕ ਕਰਵਾਏ ਜਾ ਰਹੇ ਹਨ।
ਇਹਨਾਂ ਮੁਕਾਬਲਿਆਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਕੋਆਰਡੀਨੇਟਰ ਵਿੱਦਿਆ ਮੁਕਾਬਲੇ ਪ੍ਰਾਇਮਰੀ  ਸਵੀਕਾਰ ਗਾਂਧੀ ਨੇ ਦੱਸਿਆ ਕਿ ਪ੍ਰਾਇਮਰੀ ਵਰਗ ਲਈ ਲੇਖ ਰਚਨਾ ਲਈ ਸ਼ਬਦਾਂ ਦੀ ਗਿਣਤੀ 150 ਹੋਵੇਗੀ, ਲੇਖ ਰਚਨਾਂ ਦਾ ਮਾਧਿਅਮ ਪੰਜਾਬੀ ਹੋਵੇਗਾ, ਲਿਖਦੇ ਸਮੇ ਸ਼ਬਦ ਜੋੜਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਲੇਖ ਦੇ ਹਰ ਪੰਨੇ ਉੱਪਰ ਪੇਜ ਨੰਬਰ ਜਰੂਰ ਲਿਖਿਆ ਜਾਵੇ ਅਤੇ ਲੇਖ ਲਿਖਣ ਤੋ ਬਾਅਦ ਇਸ ਦੀ ਪੀਡੀਐਫ ਬਣਾ ਕੇ ਸਟੇਟ ਵੱਲੋਂ ਭੇਜੇ ਲਿੰਕ ਤੇ ਅਪਲੋਡ ਕਰਨੀ ਹੋਵੇਗੀ।
ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ, ਸਟੇਟ ਕੋਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ ਅਤੇ ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਨੇ ਸਮੂਹ ਅਧਿਆਪਕਾ ਨੂੰ ਵੱਧ ਤੋ ਵੱਧ ਵਿਦਿਆਰਥੀਆਂ ਨੂੰ ਇਹਨਾਂ ਵਿੱਦਿਅਕ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਉਤਸਾਹਿਤ ਕਰਨ ਲਈ ਕਿਹਾ ਤਾਂ ਜੋ ਵਿਦਿਆਰਥੀਆਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਹੋਵੇ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans