Menu

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਰਾਖਵਾਂਕਰਨ ਦੀ ਹੱਦ ਅਬਾਦੀ ਅਨੁਸਾਰ ਮਿੱਥਣ ਦੀ ਸਿਫਾਰਸ਼

ਚੰਡੀਗੜ੍ਹ, 3 ਜੂਨ – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਇਕ ਪੱਤਰ ਲਿਖ ਕੇ ਸਿਫਾਰਸ਼ ਕੀਤੀ ਹੈ ਕਿ ਉਹ ਸੂਬੇ ਵਿਚ ਅਨੁਸੂਚਿਤ ਜਾਤੀਆਂ ਲਈ ਲਾਗੂ ਰਾਖਵਾਂਕਰਨ ਨੀਤੀ ਨੂੰ ਰਾਜ ਦੀ ਅਬਾਦੀ ਅਨੁਸਾਰ ਮਿੱਥ ਕੇ ਲਾਗੂ ਕਰੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਭਾਰਤ ਦੇ ਸੰਵਿਧਾਨ ਦੇ ਆਰਟੀਕਲ 16 (4) ਅਤੇ 16 (4) ੲੇ ਅਨੁਸਾਰ ਸੂਬੇ ਵਿਚ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਸਰਕਾਰੀ ਨੌਕਰੀਆਂ ਵਿਚ ਰਾਖਵਾਂਕਰਨ ਨੀਤੀ ਨੂੰ ਬੀਤੇ ਸਮੇਂ ਵਿੱਚ ਅਬਾਦੀ ਦੇ ਅਨੁਪਾਤ ਅਨੁਸਾਰ ਮੁਲਾਂਕਣ ਕਰਨ ਉਪਰੰਤ ਰਾਖਵਾਂਕਰਨ ਦੀ ਹੱਦ ਨੂੰ ਬਣਦੀ ਹੱਦ ਅਨੁਸਾਰ ਵਧਾਇਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਅਨੁਸੂਚਿਤ ਜਾਤੀਆਂ ਲਈ 19-10-1949 ਨੂੰ 15 ਫ਼ੀਸਦ  ਰਾਖਵਾਂਕਰਨ ਦਿੱਤਾ ਗਿਆ ਸੀ ਜਿਸ ਨੂੰ 19-08-1952 ਨੂੰ ਵਧਾ ਕੇ 19 ਫ਼ੀਸਦ ਕੀਤਾ ਗਿਆ ਅਤੇ 7-09-1963 ਨੂੰ 20 ਫ਼ੀਸਦ ਕਰ ਦਿੱਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਆਖ਼ਿਰੀ ਵਾਰ 6-6-1974 ਨੂੰ ਰਾਖਵਾਂਕਰਨ 20 ਫ਼ੀਸਦ ਤੋਂ ਵਧਾਕੇ 25 ਫ਼ੀਸਦ ਕੀਤਾ ਗਿਆ ਸੀ ਅਤੇ ਨਾਲ ਹੀ ਪਦ ਉਨਤੀ ਵਿਚ ਰਾਖਵਾਂਕਰਨ ਕਲਾਸ 3 ਅਤੇ 4 ਲਈ 20 ਫ਼ੀਸਦ ਅਤੇ ਕਲਾਸ 1ਅਤੇ 2 ਲਈ 14 ਫ਼ੀਸਦ ਕੀਤਾ ਗਿਆ ਸੀ।

ਸ੍ਰੀਮਤੀ ਤੇਜਿੰਦਰ ਕੌਰ ਨੇ ਕਿਹਾ ਬੀਤੇ  47 ਸਾਲ ਤੋਂ ਰਾਖਵਾਂਕਰਨ ਨੂੰ ਰੀਵਿਊ ਨਹੀਂ ਕੀਤਾ ਗਿਆ ਜੋਕਿ ਅਨੂਸੂਚਿਤ ਜਾਤੀਆਂ ਨਾਲ ਅਨਿਆਏ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ 2011 ਦੀ ਮਰਦਮਸ਼ੁਮਾਰੀ ਅਨੁਸਾਰ ਸੂਬੇ ਵਿਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਦੀ ਅਬਾਦੀ 31.94 ਫ਼ੀਸਦ ਹੋ ਗਈ ਹੈ ਇਸ ਲਈ ਸਾਲ 2011 ਵਿਚ ਅਨੁਸੂਚਿਤ ਜਾਤੀਆਂ ਲਈ ਰਾਖਵਾਂਕਰਨ ਦਾ ਕੋਟਾ ਵਧਾ ਕੇ 32 ਫ਼ੀਸਦ ਕਰਨਾ ਬਣਦਾ ਸੀ।
ਚੇਅਰਪਰਸਨ ਨੇ ਕਿਹਾ ਕਿ 2021 ਵਿਚ ਹੋਣ ਵਾਲੀ ਮਰਦਮਸ਼ੁਮਾਰੀ ਵਿੱਚ ਅਨੂਸੂਚਿਤ ਜਾਤੀਆਂ ਦੀ ਅਬਾਦੀ ਸੂਬੇ ਵਿਚ 36 ਫ਼ੀਸਦ ਹੋਣ ਦੀ ਸੰਭਾਵਨਾ ਹੈ।

ਕਮਿਸ਼ਨ ਵਲੋਂ ਇਸ ਸਬੰਧੀ ਪੰਜਾਬ ਵਿਧਾਨ ਸਭਾ ਦੀ ਅਨੂਸੂਚਿਤ ਜਾਤੀਆਂ ਦੀ ਭਲਾਈ ਲਈ ਗਠਿਤ ਕਮੇਟੀ ਨੂੰ ਵੀ ਪੱਤਰ ਦੀ ਕਾਪੀ ਭੇਜ ਕੇ ਇਸ ਸਬੰਧੀ ਰੀਵਿਊ ਕਰਨ ਲਈ ਲਿਖਿਆ ਗਿਆ ਹੈ।

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ ਉੱਤਰਾਖੰਡ ਰਾਜ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪਤੰਜਲੀ ਆਯੁਰਵੇਦ ਲਿਮਟਿਡ ਨਾਲ ਸਬੰਧਤ ਗੁੰਮਰਾਹਕੁੰਨ ਇਸ਼ਤਿਹਾਰਾਂ ਦੇ ਮਾਮਲੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਗ੍ਰਿਫਤਾਰੀ ਦੇ ਬਾਵਜੂਦ ਅਰਵਿੰਦ ਕੇਜਰੀਵਾਲ…

ਨਵੀਂ ਦਿੱਲੀ, 29 ਅਪ੍ਰੈਲ 2024: ਦਿੱਲੀ ਹਾਈ…

ਰਾਜਨਾਥ ਸਿੰਘ ਨੇ ਦਾਖਲ ਕੀਤਾ…

ਨਵੀਂ ਦਿੱਲੀ, 29 ਅਪ੍ਰੈਲ 2024-: ਭਾਰਤੀ ਜਨਤਾ ਪਾਰਟੀ…

Listen Live

Subscription Radio Punjab Today

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਚਮਕਿਆ ਪੰਜਾਬੀਅਤ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ…

Our Facebook

Social Counter

  • 40015 posts
  • 0 comments
  • 0 fans